September 19, 2026

ਅਸਲਾ ਧਾਰਕਾਂ ਨੂੰ ਆਪਣੇ ਹਥਿਆਰ ਨੇੜੇ ਪੈਂਦੇ ਪੁਲਿਸ ਸਟੇਸ਼ਨ ਜਾਂ ਮੰਨਜੂਰਸ਼ੁਦਾ ਅਸਲਾ ਡੀਲਰਾਂ ਪਾਸ ਜਮ੍ਹਾਂ ਕਰਵਾਉਣ ਦੇ ਹੁਕਮ ਜਾਰੀ

breaking-news-background-world-global-260nw-719766118
WhatsApp Image 2023-03-28 at 1.44.51 PM (1)
WhatsApp Image 2022-05-20 at 2.57.41 PM
WhatsApp Image 2024-08-10 at 7.15.30 PM (4)
WhatsApp Image 2022-05-23 at 10.44.37 AM
WhatsApp Image 2022-05-05 at 9.09.16 AM
Nagpal 3
WhatsApp Image 2025-01-09 at 16.59.28
WhatsApp Image 2025-01-11 at 14.26.10
ਮੋਗਾ, 4 ਦਸੰਬਰ(Charanjit Singh)ਆਮ ਤੌਰ ਤੇ ਵੇਖਣ ਵਿੱਚ ਆਉਂਦਾ ਹੈ ਕਿ ਚੋਣਾਂ ਦੌਰਾਨ ਲੜਾਈ ਝਗੜੇ ਹੋਣ ਦਾ ਖਦਸ਼ਾ ਬਣਿਆ ਰਹਿੰਦਾ ਹੈ, ਜਿਸ ਕਾਰਨ ਅਮਨ ਤੇ ਕਾਨੂੰਨ ਭੰਗ ਹੋਣ, ਪ੍ਰਾਈਵੇਟ ਤੇ ਸਰਕਾਰੀ ਸੰਪਤੀ ਅਤੇ ਮਾਨਵ ਜੀਵਨ ਨੂੰ ਹਾਨੀ ਪਹੁੰਚ ਸਕਦੀ ਹੈ। ਇਸ ਲਈ ਚੋਣਾਂ ਦੇ ਕੰਮ ਨੂੰ ਨਿਰਵਿਘਨ ਤੇ ਨਿਰਪੱਖਤਾ ਪੂਰਵਕ ਨੇਪਰੇ ਚਾੜਨ ਅਤੇ ਚੋਣਾਂ ਦੌਰਾਨ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਸਮੂਹ ਅਸਲਾ ਲਾਇਸੰਸ ਧਾਰਕਾਂ ਪਾਸੋਂ ਉਨ੍ਹਾਂ ਦੇ ਅਸਲੇ ਨੂੰ ਜਮਾਂ ਕਰਵਾਉਣਾ ਅਤੀ ਜਰੂਰੀ ਹੁੰਦਾਾ ਹੈ, ਤਾਂ ਜੋ ਕਿਸੇ ਕਿਸਮ ਦੀ ਅਣਹੋਣੀ ਘਟਨਾ ਨਾ ਵਾਪਰੇ।
ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਧੀਕ ਜਿ਼ਲ੍ਹਾ ਮੈਜਿਸਟ੍ਰੇਟ ਮੋਗਾ ਸ੍ਰੀ ਹਰਚਰਨ ਸਿੰਘ ਨੇ ਕੀਤਾ। ਉਨ੍ਹਾਂ ਦੱਸਿਆ ਕਿ ਉਪਰੋਕਤ ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਰਾਜ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ-2022 ਦੇ ਮੱਦੇਨਜ਼ਰ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਅਮਨ ਤੇ ਕਾਨੂੰਨ ਦੀ ਵਿਵਸਥਾ ਨੂੰ ਬਣਾਏ ਰੱਖਣ ਲਈ ਜਿ਼ਲ੍ਹਾ ਮੋਗਾ ਵਿੱਚ ਪੈਂਦੇ ਸਾਰੇ ਅਸਲਾ ਲਾਇਸੰਸ ਧਾਰਕਾਂ ਨੂੰ ਆਪਣੇ-ਆਪਣੇ ਹਥਿਆਰ ਨੇੜੇ ਪੈਂਦੇ ਪੁਲਿਸ ਸਟੇਸ਼ਨ ਜਾਂ ਸਰਕਾਰ ਵੱਲੋਂ ਮੰਜੂਰਸ਼ੁਦਾ ਅਸਲਾ ਡੀਲਰਾਂ ਪਾਸ ਤੁਰੰਤ ਜਮਾਂ ਕਰਵਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਵਿਅਕਤੀਆਂ ਨੂੰ ਇਸ ਦਫ਼ਤਰ ਵੱਲੋਂ ਅਧਿਕਾਰਿਤ ਤੌਰ ਤੇ ਕਥਿਤ ਧਾਰਾ ਤੋਂ ਛੋਟ ਪ੍ਰਦਾਨ ਕੀਤੀ ਗਈ ਹੈ, ਉਸ ਛੋਟ ਨੂੰ ਵੀ ਚੋਣ ਪ੍ਰਕਿਰਿਆ ਖਤਮ ਹੋਣ ਤੱਕ ਮੁਅੱਤਲ ਕੀਤਾ ਜਾਂਦਾ ਹੈ ਅਤੇ ਹਥਿਆਰ ਚੁੱਕਣ ਦੀ ਮਨਾਹੀ ਮੋਗਾ ਜਿ਼ਲ੍ਹਾ ਦੇ ਸਮੂਹ ਅਸਲਾ ਲਾਇਸੰਸ ਧਾਰਕਾਂ ਉੱਪਰ ਲਾਗੂ ਕੀਤੀ ਜਾਂਦੀ ਹੈ।
ਉਨ੍ਹਾਂ ਦੱਸਿਆ ਕਿ ਇਹ ਹੁਕਮ ਪੁਲਿਸ, ਹੋਮਗਾਰਡਜ਼, ਸੀ.ਆਰ.ਪੀ.ਐਫ ਅਤੇ ਪੈਰਾ ਮਿਲਟਰੀ ਕਰਮਚਾਰੀਆਂ, ਜਿੰਨ੍ਹਾਂ ਪਾਸ ਸਰਕਾਰੀ ਹਥਿਆਰ ਹਨ ਤੇ ਲਾਗੂ ਨਹੀਂ ਹੋਵੇਗਾ ।
Fast News Punjab