September 19, 2026

“ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ“ ਸਕੀਮ ਨੇ ਸਰਕਾਰੀ ਸੇਵਾਵਾਂ ਲੈਣੀਆਂ ਕੀਤੀਆਂ ਬੇਹੱਦ ਆਸਾਨ

Photo Sarkar Tuhade Dwar
WhatsApp Image 2023-03-28 at 1.44.51 PM (1)
WhatsApp Image 2022-05-20 at 2.57.41 PM
WhatsApp Image 2024-08-10 at 7.15.30 PM (4)
WhatsApp Image 2022-05-23 at 10.44.37 AM
WhatsApp Image 2022-05-05 at 9.09.16 AM
Nagpal 3
WhatsApp Image 2025-01-09 at 16.59.28
WhatsApp Image 2025-01-11 at 14.26.10

ਮੋਗਾ 1 ਅਗਸਤ:
ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਲੋਕਾਂ ਨੂੰ ਉਨਾਂ ਦੇ ਘਰਾਂ ਦੀਆਂ ਬਰੂਹਾਂ ‘ਤੇ 43 ਪ੍ਰਕਾਰ ਦੀਆਂ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਸ਼ੁਰੂ ਕੀਤੀ “ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ“ ਸਕੀਮ ਦਾ ਲੋਕਾਂ ਵੱਲੋਂ ਭਰਪੂਰ ਲਾਹਾ ਲਿਆ ਜਾ ਰਿਹਾ ਹੈ।  ਇਸ ਸਕੀਮ ਨਾਲ ਆਮ ਲੋਕਾਂ ਨੂੰ ਸਰਕਾਰੀ ਸੇਵਾਵਾਂ ਲੈਣੀਆਂ ਬਿਲਕੁਲ ਆਸਾਨ ਹੋ ਗਈਆਂ ਹਨ। ਬਿਨੈਕਾਰਾਂ ਨੂੰ ਸਿਰਫ ਇੱਕ ਫੋਨ ਜਰੀਏ ਘਰ ਬੈਠੇ ਸੇਵਾਵਾਂ ਮਿਲ ਰਹੀਆਂ ਹਨ।
ਸ੍ਰ ਕੁਲਵੰਤ ਸਿੰਘ ਨੇ ਦੱਸਿਆ ਕਿ ਇਸ ਸਕੀਮ ਤਹਿਤ ਮਿਤੀ 31 ਜੁਲਾਈ 2024 ਤੱਕ ਕਰੀਬ 2045 ਲੋਕਾਂ ਨੇ ਟੋਲ ਫ੍ਰੀ ਨੰਬਰ 1076 ‘ਤੇ ਕਾਲ ਕਰਕੇ ਸੇਵਾਵਾਂ ਪ੍ਰਾਪਤ ਕਰਨ ਲਈ ਆਪਣੇ ਆਪ ਨੂੰ ਰਜਿਸਟਰ ਕੀਤਾ ਹੈ। ਮੋਗਾ ਸਬ ਡਵੀਜਨ ਵਿੱਚ 686 ਲੋਕਾਂ ਨੇ, ਬਾਘਾ ਪੁਰਾਣਾ ਸਬ ਡਵੀਜਨ ਵਿੱਚ 512, ਧਰਮਕੋਟ ਸਬ ਡਵੀਜਨ ਵਿੱਚ 460 ਲੋਕਾਂ ਅਤੇ ਨਿਹਾਲ ਸਿੰਘ ਵਾਲਾ ਸਬ ਡਵੀਜਨ ਵਿੱਚ 387 ਲੋਕਾਂ ਨੇ  ਟੋਲ ਫ੍ਰੀ ਨੰਬਰ ਤੇ 2102 ਸੇਵਾਵਾਂ ਲਈ ਅਪੁਆਇੰਟਮੈਂਟਸ ਬੁੱਕ ਕਰਵਾਉਣ ਲਈ ਟੋਲ ਫ੍ਰੀ ਨੰਬਰ ਤੇ ਸੰਪਰਕ ਕੀਤਾ ਹੈ  ।
ਉਨਾਂ ਦੱਸਿਆ ਕਿ “ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ“ ਸਕੀਮ ਤਹਿਤ ਦਰ ਉਤੇ ਜਾ ਕੇ ਸੇਵਾਵਾਂ ਪ੍ਰਦਾਨ ਕਰਨ (ਡੋਰ ਸਟੈੱਪ ਡਲਿਵਰੀ) ਕੀਤੀਆਂ ਜਾ ਰਹੀਆਂ ਹਨ। ਇਹ ਪਹਿਲਕਦਮੀ ਸੂਬਾ ਦੇ ਨਾਗਰਿਕਾਂ ਨੂੰ ਉਨਾਂ ਦੀਆਂ ਬਰੂਹਾਂ ਉਤੇ ਸਾਰੀਆਂ 43 ਮਹੱਤਵਪੂਰਨ ਸੇਵਾਵਾਂ-ਜਿਵੇਂ ਜਨਮ ਅਤੇ ਮੌਤ ਦੇ ਸਰਟੀਫਿਕੇਟ, ਆਮਦਨ, ਰਿਹਾਇਸ਼, ਜਾਤੀ, ਪੈਨਸ਼ਨ, ਬਿਜਲੀ ਬਿੱਲ ਭੁਗਤਾਨ ਅਤੇ ਹੋਰ ਸੇਵਾਵਾਂ ਪ੍ਰਦਾਨ ਕਰ ਰਹੀ ਹੈ।ਪ੍ਰਸ਼ਾਸ਼ਨਿਕ ਸੁਧਾਰ ਵਿਭਾਗ ਦੇ ਜ਼ਿਲਾ ਆਈ. ਟੀ ਮੈਨੇਜਰ ਜਸਪਾਲ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਜ਼ਿਲੇ ਦੀਆਂ ਚਾਰ ਤਹਿਸੀਲਾਂ ਲਈ ਸੇਵਾ ਸਹਾਇਕ ਤਾਇਨਾਤ ਕੀਤੇ ਗਏ ਹਨ ਅਤੇ ਅੱਗੋਂ ਲੋੜ ਅਨੁਸਾਰ ਇਨਾਂ ਦੀ ਗਿਣਤੀ ਵਿਚ ਵਾਧਾ ਕੀਤਾ ਜਾਵੇਗਾ। ਉਨਾਂ ਦੱਸਿਆ ਕਿ ਇਕ ਵੇਲੇ ਇਕ ਸਿਟੀਜਨ ਵੱਧ ਤੋਂ ਵੱਧ ਚਾਰ ਸੇਵਾਵਾਂ ਹਾਸਲ ਕਰ ਸਕਦਾ ਹੈ।
ਉਨਾਂ ਦੱਸਿਆ ਕਿ ਕੋਈ ਨਾਗਰਿਕ ਸੇਵਾਵਾਂ ਵਿੱਚ ਜਨਮ/ਐਨ.ਏ.ਸੀ. ਸਰਟੀਫਿਕੇਟ, ਜਨਮ ਸਰਟੀਫਿਕੇਟ ਵਿੱਚ ਨਾਮ ਜੋੜਨਾ, ਮੌਤ ਸਰਟੀਫਿਕੇਟ ਦੀਆਂ ਕਾਪੀਆਂ, ਜਨਮ ਸਰਟੀਫਿਕੇਟ ਵਿੱਚ ਐਂਟਰੀ ਵਿੱਚ ਸੋਧ, ਮੌਤ/ਐਨ.ਏ.ਸੀ. ਸਰਟੀਫਿਕੇਟ ਜਾਰੀ ਕਰਨਾ, ਜਨਮ ਸਰਟੀਫਿਕੇਟ ਦੀਆਂ ਕਈ ਕਾਪੀਆਂ, ਜਨਮ ਸਰਟੀਫਿਕੇਟ ਦੀ ਦੇਰੀ ਨਾਲ ਰਜਿਸਟ੍ਰੇਸ਼ਨ, ਮੌਤ ਸਰਟੀਫਿਕੇਟ ਦੀ ਦੇਰੀ ਨਾਲ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ (ਸਿਹਤ) ਵਿੱਚ ਸੋਧ, ਆਮਦਨ ਦਾ ਸਰਟੀਫਿਕੇਟ, ਹਲਫੀਆ ਬਿਆਨ ਤਸਦੀਕ ਕਰਨਾ, ਮਾਲ ਰਿਕਾਰਡ ਦੀ ਜਾਂਚ, ਰਜਿਸਟਰਡ ਅਤੇ ਗੈਰ-ਰਜਿਸਟਰਡ ਦਸਤਾਵੇਜ਼ਾਂ ਦੀਆਂ ਪ੍ਰਮਾਣਿਤ ਕਾਪੀਆਂ (ਨਕਲ ਪ੍ਰਦਾਨ ਕਰਨਾ),  ਫਰਦ ਤਿਆਰ ਕਰਨ, ਦਸਤਾਵੇਜ਼ਾਂ ਦੇ ਕਾਊਂਟਰ ਸਾਈਨ, ਬਾਰਡਰ ਏਰੀਏ ਸਬੰਧੀ ਸਰਟੀਫਿਕੇਟ, ਬੈਕਵਰਡ ਏਰੀਆ ਸਰਟੀਫਿਕੇਟ, ਦਸਤਾਵੇਜ਼ਾਂ ਦੇ ਕਾਊਂਟਰ ਸਾਈਨ, ਕੰਢੀ ਖੇਤਰ ਸਰਟੀਫਿਕੇਟ (ਮਾਲ) ਦੇ ਕਾਊਂਟਰ ਸਾਈਨ, ਲਾਭਪਾਤਰੀਆਂ ਦੇ ਬੱਚਿਆਂ ਨੂੰ ਵਜ਼ੀਫ਼ਾ, ਉਸਾਰੀ ਕਾਮੇ ਦੀ ਰਜਿਸਟ੍ਰੇਸ਼ਨ ਅਤੇ ਉਸਾਰੀ ਮਜ਼ਦੂਰ (ਲੇਬਰ) ਦੀ ਰਜਿਸਟ੍ਰੇਸ਼ਨ ਦਾ ਨਵੀਨੀਕਰਨ, ਰਿਹਾਇਸ਼ੀ ਸਰਟੀਫਿਕੇਟ (ਪ੍ਰਸੋਨਲ), ਅਨੁਸੂਚਿਤ ਜਾਤੀ ਸਰਟੀਫਿਕੇਟ ਅਤੇ ਬੀ.ਸੀ. ਸਰਟੀਫਿਕੇਟ, ਜਨਰਲ ਜਾਤੀ ਸਰਟੀਫਿਕੇਟ, ਹੋਰ ਪਛੜੀ ਸ਼੍ਰੇਣੀਆਂ ਸਬੰਧੀ ਸਰਟੀਫਿਕੇਟ (ਓ.ਬੀ.ਸੀ.), ਆਮਦਨ ਅਤੇ ਸੰਪਤੀ ਦਾ ਸਰਟੀਫਿਕੇਟ (ਈ.ਡਬਲਿਊ.ਐਸ.) ਅਤੇ ਸ਼ਗਨ ਸਕੀਮ (ਕੇਸ ਨੂੰ ਮਨਜ਼ੂਰੀ ਲਈ) (ਸਮਾਜਿਕ ਨਿਆਂ), ਬਜ਼ੁਰਗਾਂ ਨੂੰ ਪੈਨਸ਼ਨ, ਵਿਧਵਾ/ਬੇਸਹਾਰਾ ਨਾਗਰਿਕਾਂ ਨੂੰ ਪੈਨਸ਼ਨ, ਅਪਾਹਜ ਨਾਗਰਿਕਾਂ ਨੂੰ ਪੈਨਸ਼ਨ, ਅਪੰਗਤਾ ਸਰਟੀਫਿਕੇਟ ਯੀ.ਡੀ.ਆਈ.ਡੀ. ਕਾਰਡ ਲਈ ਅਰਜ਼ੀ ਅਤੇ ਨਿਰਭਰ ਬੱਚਿਆਂ ਲਈ ਪੈਨਸ਼ਨ (ਸਮਾਜਿਕ ਸੁਰੱਖਿਆ), ਬਿਜਲੀ ਦੇ ਬਿੱਲ ਦਾ ਭੁਗਤਾਨ (ਪਾਵਰ), ਵਿਆਹ ਦੀ ਰਜਿਸਟ੍ਰੇਸ਼ਨ (ਲਾਜ਼ਮੀ), ਵਿਆਹ (ਆਨੰਦ) (ਘਰ) ਦੀ ਰਜਿਸਟ੍ਰੇਸ਼ਨ ਅਤੇ ਪੇਂਡੂ ਖੇਤਰ ਦਾ ਸਰਟੀਫਿਕੇਟ (ਪੇਂਡੂ) ਘਰ ਬੈਠੇ ਹਾਸ਼ਲ ਕਰਨ ਲਈ ਟੋਲ ਫ੍ਰੀ ਨੰਬਰ 1076 ‘ਤੇ ਕਾਲ ਕਰਕੇ ਸੇਵਾਵਾਂ ਪ੍ਰਾਪਤ ਕਰਨ ਲਈ ਪੂਰਵ-ਮੁਲਾਕਾਤ ਦਾ ਸਮਾਂ ਤੈਅ ਕਰਕੇ ਇਨਾਂ ਸੇਵਾਵਾਂ ਦਾ ਲਾਭ ਲੈ ਸਕਦੇ ਹਨ।

 

 

Fast News Punjab