ਨੌਜਵਾਨ ਵੋਟਰ ਬਣ ਕੇ ਦੇਸ਼ ਦੇ ਵਿਕਾਸ ਵਿੱਚ ਆਪਣਾ ਯੋਗਦਾਨ ਪਾਉਣ-ਡਿਪਟੀ ਕਮਿਸ਼ਨਰ*

ਤਾਜ਼ਾ ਖਬਰਾਂ

ਮੋਗਾ, 27 ਜਨਵਰੀ(charnjeet singh)

 

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਮੋਗਾ ਸ਼੍ਰੀ ਸਾਗਰ ਸੇਤੀਆ ਨੇ ਨੌਜਵਾਨ ਵਰਗ ਨੂੰ ਅਪੀਲ ਕੀਤੀ ਹੈ ਕਿ ਉਹ 18 ਸਾਲ ਦੀ ਉਮਰ ਪੂਰੀ ਕਰਨ ‘ਤੇ ਇੱਕ ਵੋਟਰ ਬਣ ਕੇ ਦੇਸ਼ ਦੇ ਚੰਗੇ ਨਾਗਰਿਕ ਹੋਣ ਦਾ ਸਬੂਤ ਦੇਣ, ਇਸਦੇ ਨਾਲ ਉਹ ਦੇਸ਼ ਦੇ ਵਿਕਾਸ ਵਿੱਚ ਆਪਣਾ ਯੋਗਦਾਨ ਪਾ ਸਕਦੇ ਹਨ।ਇਹ ਵਿਚਾਰ ਉਨ੍ਹਾਂ ਅੱਜ ਡੀ ਐਮ ਕਾਲਜ ਮੋਗਾ ਵਿਖੇ ਰਾਸ਼ਟਰੀ ਵੋਟਰ ਦਿਵਸ ਸਬੰਧੀ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਪ੍ਰਗਟ ਕੀਤੇ।ਇਸ ਸਮਾਗਮ ਵਿੱਚ ਨੌਜਵਾਨ ਵੋਟਰਾਂ ਨੂੰ ਵੋਟ ਦਾ ਸਹੀ ਅਤੇ ਜ਼ਰੂਰੀ ਇਸਤੇਮਾਲ ਪ੍ਰਤੀ ਜਾਗਰੂਕ ਕੀਤਾ ਗਿਆ।  ਸਮਾਗਮ ਨੂੰ ਸੰਬੋਧਨ ਕਰਦਿਆਂ ਸ਼੍ਰੀ ਸਾਗਰ ਸੇਤੀਆ ਨੇ ਕਿਹਾ ਕਿ ਜੇ ਅੱਜ ਅਸੀਂ ਆਜ਼ਾਦ ਭਾਰਤ ਦੇ ਵਾਸੀ ਕਹਿਲਾਉਂਦੇ ਹਾਂ ਤਾਂ ਸਾਨੂੰ ਇਹ ਵੀ ਜਾਣ ਲੈਣਾ ਚਾਹੀਦਾ ਹੈ ਕਿ ਇਹ ਅਜ਼ਾਦੀ ਸਾਨੂੰ ਕਿੰਨੇ ਸੰਘਰਸ਼ਾਂ ਪਿੱਛੋਂ ਪ੍ਰਾਪਤ ਹੋਈ ਹੈ। ਉਹਨਾਂ ਕਿਹਾ ਸਾਡੇ ਪੂਰਵਜ਼ਾਂ ਨੇ ਅਜ਼ਾਦੀ ਲਈ ਬੜਾ ਸੰਘਰਸ਼ ਕੀਤਾ ਹੈ।ਹੁਣ ਅਸੀਂ ਇਸ ਦੇਸ਼ ਦੀ ਲੋਕਤੰਤਰੀ ਭਾਵਨਾ ਅਤੇ ਖੁਸ਼ਹਾਲੀ ਲਈ ਸੰਘਰਸ਼ ਕਰਨਾ ਹੈ, ਇਹ ਸਾਰਾ ਕੁਝ ਵੋਟ ਦੇ ਅਧਿਕਾਰ ਰਾਹੀਂ ਹੀ ਸੰਭਵ ਹੋ ਸਕਦਾ ਹੈ। ਵੋਟਰ ਬਣਨਾ, ਵੋਟ ਪਾਉਣਾ ਸਾਡਾ ਫਰਜ਼ ਵੀ ਹੈ ਅਤੇ ਅਧਿਕਾਰ ਵੀ।ਉਹਨਾਂ ਨੇ ਸਾਕਾਰਆਤਮਕ ਸੋਚ ਧਾਰਨ ਕਰਨ ਦੀ ਪ੍ਰੇਰਨਾ ਦਿੱਤੀ।ਉਹਨਾਂ ਕਿਹਾ ਕਿ ਮੌਲਿਕ ਅਧਿਕਾਰਾਂ ਦੇ ਨਾਲ-ਨਾਲ ਮੌਲਿਕ ਕਰਤੱਵਾਂ ਦੀ ਪਾਲਣਾ ਕਰਨਾ ਵੀ ਜ਼ਰੂਰੀ ਹੈ।ਉਨ੍ਹਾਂ ਕਿਹਾ ਕਿ ਇਸ ਸਾਲ ਵੋਟਰ ਬਣਨ ਦਾ ਖਾਸ ਮਹੱਤਵ ਇਸ ਕਰਕੇ ਵੀ ਹੈ, ਕਿਉਂਕਿ ਇਸੇ ਸਾਲ ਦੇਸ਼ ਦੀਆਂ ਸਭ ਤੋਂ ਵੱਡੀਆਂ ਲੋਕ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜੇਕਰ ਮਿਤੀ 01.01.2026 ਨੂੰ ਕਿਸੇ ਨੌਜਵਾਨ ਦੀ ਉਮਰ 18 ਸਾਲ ਜਾਂ ਇਸ ਤੋਂ ਵੱਧ ਹੋ ਗਈ ਹੈ ਅਤੇ ਅਜੇ ਤੱਕ ਉਸਦੀ ਵੋਟ ਨਹੀਂ ਬਈ ਹੈ ਤਾਂ ਉਹ ਆਪਣੀ ਵੋਟ ਜਰੂਰ ਬਣਵਾਏ। ਵੋਟ ਬਣਾਉਣ ਲਈ ਵੋਟਰ ਹੈਲਪ ਲਾਈਨ ਐਪ, ਜਾਂ ਪੋਰਟਲ ਜਾਂ ਆਪਣੇ ਏਰੀਏ ਦੇ ਬੀ.ਐਲ.ਓ, ਸਬੰਧਤ ਸਬ-ਡਵੀਜਨਲ ਦਫਤਰ ਵਿੱਚ ਆਪਣਾ ਫਾਰਮ ਨੰ. 6 ਭਰ ਕੇ ਦੇ ਸਕਦੇ ਹਨ ਜਿਸ ਨਾਲ ਉਹਨਾਂ ਦਾ ਨਾਮ ਵੋਟਰ ਸੂਚੀ ਵਿੱਚ ਸ਼ਾਮਿਲ ਕਰ ਲਿਆ ਜਾਵੇਗਾ। ਇਸ ਤੋਂ ਇਵਾਲਾ ਜੇਕਰ ਕਿਸੇ ਵੋਟਰ ਨੇ ਆਪਣੇ ਵੋਟਰ ਕਾਰਡ ਵਿੱਚ ਕਿਸੇ ਤਰ੍ਹਾਂ ਦੀ ਕੋਈ ਵੀ ਦਰੁਸਤੀ ਕਰਵਾਉਣੀ ਹੈ ਜਾਂ ਵੋਟ ਕਰਵਾਉਣੀ ਹੈ ਤਾਂ ਉਹ ਵੀ ਫਾਰਮ ਭਰ ਕੇ ਦੇ ਸਕਦਾ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਵੋਟਰਾਂ ਨੂੰ ਵੋਟ ਦੇ ਸਹੀ ਅਤੇ ਜ਼ਰੂਰੀ ਇਸਤੇਮਾਲ ਬਾਰੇ ਸਹੁੰ ਵੀ ਚੁਕਾਈ।

WhatsApp Image 2022-05-05 at 9.09.16 AM
WhatsApp Image 2022-05-20 at 2.57.41 PM
WhatsApp Image 2025-01-09 at 16.59.28
WhatsApp Image 2024-08-10 at 7.15.30 PM (4)
WhatsApp Image 2023-03-28 at 1.44.51 PM (1)
Nagpal 3
WhatsApp Image 2025-01-11 at 14.26.10
WhatsApp Image 2022-05-23 at 10.44.37 AM

 

Fast News Punjab