WhatsApp Image 2024-08-10 at 5.43.20 PM
WhatsApp Image 2022-05-20 at 3.04.26 PM
WhatsApp Image 2024-08-10 at 5.24.00 PM
WhatsApp Image 2022-05-05 at 9.37.25 AM
WhatsApp Image 2022-12-03 at 3.18.40 PM
WhatsApp Image 2024-08-10 at 5.43.20 PM
Sure Visa Adds 2)
WhatsApp Image 2022-05-05 at 9.36.34 AM
WhatsApp Image 2022-05-16 at 1.37.06 PM
WhatsApp Image 2024-08-10 at 7.17.29 PM
S K Shooting 2
WhatsApp Image 2025-01-11 at 15.37.17 (1)
WhatsApp Image 2025-01-09 at 16.58.52
S K Shooting 2
ਤਾਜਾ ਖਬਰਾਂ

*ਮੋਗਾ ਵਿਖੇ ਪੰਜਾਬ ਸਖੀ ਸ਼ਕਤੀ ਮੇਲੇ ਦਾ ਸ਼ਾਨਦਾਰ ਆਗਾਜ*

*- ਵਧੀਕ ਡਿਪਟੀ ਕਮਿਸ਼ਨਰ ਨੇ ਸ਼ਿਰਕਤ ਕਰਕੇ ਕੀਤਾ ਸਟਾਲਾਂ ਦਾ ਦੌਰਾ*

WhatsApp Image 2022-05-20 at 2.57.41 PM
WhatsApp Image 2023-03-28 at 1.44.51 PM (1)
WhatsApp Image 2024-08-10 at 7.15.30 PM (4)
WhatsApp Image 2022-05-23 at 10.44.37 AM
WhatsApp Image 2022-03-17 at 5.53.21 PM (1)
WhatsApp Image 2022-05-05 at 9.09.16 AM
Sure Visa Adds (5)
Nagpal 3
WhatsApp Image 2025-01-09 at 16.59.28
WhatsApp Image 2025-01-11 at 14.26.10

ਮੋਗਾ, 19 ਮਾਰਚ,( ਚਰਨਜੀਤ ਸਿੰਘ)

ਮਹਿਲਾ ਸਸ਼ਕਤੀਕਰਨ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ‘ਰੈਂਪ’ (ਆਰਏਐੱਮਪੀ) ਸਕੀਮ ਅਧੀਨ ਅੱਜ ਸਰਕਾਰੀ ਆਈ.ਟੀ.ਆਈ. ਵਿਖੇ ਤਿੰਨ ਰੋਜ਼ਾ ਜ਼ਿਲ੍ਹਾ ਪੱਧਰੀ ‘ਪੰਜਾਬ ਸਖੀ ਸ਼ਕਤੀ ਮੇਲਾ’ ਦੀ ਸ਼ਾਨਦਾਰ ਸ਼ੁਰੂਆਤ ਹੋਈ। ਮੀਂਹ ਦੇ ਬਾਵਜੂਦ ਵੀ ਮੇਲੇ ਵਿੱਚ ਭਾਰੀ ਗਿਣਤੀ ਵਿੱਚ ਮੋਗਾ ਵਾਸੀਆਂ ਨੇ ਸ਼ਿਰਕਤ ਕਰਕੇ ਆਨੰਦ ਮਾਣਿਆ। ਵਧੀਕ ਡਿਪਟੀ ਕਮਿਸ਼ਨਰ ਸ੍ਰ ਜਸਪਿੰਦਰ ਸਿੰਘ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ਅਤੇ ਲਗਾਈਆਂ ਗਈਆਂ ਸਟਾਲਾਂ ਦਾ ਦੌਰਾ ਕਰਕੇ ਮਹਿਲਾਵਾਂ ਦੁਆਰਾ ਤਿਆਰ ਕੀਤੇ ਉਤਪਾਦਾਂ ਦੀ ਪ੍ਰਸੰਸਾ ਕੀਤੀ। ਉਹਨਾਂ ਕਿਹਾ ਕਿ ਇਸ ਮੇਲੇ ਦਾ ਮੁੱਖ ਉਦੇਸ਼ ਮਹਿਲਾ ਉੱਦਮੀਆਂ, ਸਵੈ ਸਹਾਇਤਾ ਸਮੂਹਾਂ ਅਤੇ ਸੂਖਮ ਉਦਯੋਗਾਂ ਨੂੰ ਇਕ ਮਜ਼ਬੂਤ ਵਪਾਰਕ ਮੰਚ ਪ੍ਰਦਾਨ ਕਰਨਾ ਹੈ। ਇਸ ਮੇਲੇ ਵਿਚ ਵਪਾਰਕ ਗਤੀਵਿਧੀਆਂ ਦੇ ਨਾਲ-ਨਾਲ ਲੋਕਾਂ ਦੇ ਮਨੋਰੰਜਨ ਲਈ ਵਿਸ਼ੇਸ਼ ਸੱਭਿਆਚਾਰਕ ਪ੍ਰੋਗਰਾਮ ਵੀ ਕਰਵਾਏ ਗਏ। ਉਹਨਾਂ ਕਿਹਾ ਕਿ ਮੇਲੇ ਵਿੱਚ ਰੋਜਗਾਰ ਮੇਲਾ ਤੇ ਸਿਹਤ ਕੈਂਪਾਂ ਦਾ ਵੀ ਆਯੋਜਨ ਕੀਤਾ ਗਿਆ। ਜਿਹਨਾਂ ਮਹਿਲਾਉਦਮੀਆਂ ਨੇ ਸਰਕਾਰ ਪਾਸੋਂ ਵਿੱਤੀ ਪ੍ਰੋਤਸਾਹਨ ਲੈ ਕੇ ਆਪਣੇ ਉਦਯੋਗ ਸਥਾਪਿਤ ਕੀਤੇ ਹਨ ਜਾਂ ਆਪਣੇ ਸਵੈ-ਰੋਜਗਾਰ ਚਲਾਏ ਹਨ, ਉਹਨਾ ਨੂੰ ਆਪਣੇ ਉੱਤਪਾਦਾਂ ਦੀ ਸੇਲ ਕਰਨ ਲਈ ਇੱਥੇ ਮੁਫਤ ਸਟਾਲਾਂ ਦਿੱਤੀਆਂ ਗਈਆਂ। ਉਹਨਾਂ ਕਿਹਾ ਕਿ ਮੇਲੇ ਵਿੱਚ ਜਿਹੜੀਆਂ ਮਹਿਲਾਵਾਂ ਵਲੋਂ ਵਧੀਆਂ ਕਾਰਜਗਾਰੀ /ਸਟਾਲ ਲਾਈ ਜਾਵੇਗੀ ਉਹਨਾਂ ਨੂੰ ਨਗਦ ਇਨਾਮ ਵੀ ਦਿੱਤੇ ਜਾਣਗੇ। ਉਹਨਾਂ ਕਿਹਾ ਕਿ ਵਰ੍ਹਦੇ ਮੀਂਹ ਵਿੱਚ ਵੀ ਲੋਕਾਂ ਦਾ ਭਾਰੀ ਇਕੱਠ ਮੇਲੇ ਵਿੱਚ ਦੇਖਣ ਨੂੰ ਮਿਲਿਆ ਅਤੇ ਔਰਤਾਂ ਵੱਲੋਂ ਪੂਰਨ ਉਤਸ਼ਾਹ ਨਾਲ ਆਪਣੇ ਸਟਾਲਾਂ ਜਰੀਏ ਹੱਥੀਂ ਬਣੇ ਉਤਪਾਦ ਵੇਚੇ ਗਏ। ਆਮ ਲੋਕਾਂ ਦਾ ਇਹਨਾਂ ਉਤਪਾਦਾਂ ਨੂੰ ਭਰਵਾਂ ਹੁੰਗਾਰਾ ਮਿਲਿਆ। ਇਸ ਮੇਲੇ ਵਿੱਚ ਵਧੀਕ ਡਿਪਟੀ ਕਮਿਸ਼ਰ (ਵਿਕਾਸ) ਸ਼੍ਰੀ ਕੁਲਪ੍ਰੀਤ ਸਿੰਘ, ਐਸ.ਡੀ.ਐਮ. ਸੂਰਜ ਤੇ ਹੋਰ ਵੀ ਅਧਿਕਾਰੀ ਮੌਜੂਦ ਰਹੇ। ਵਧੀਕ ਡਿਪਟੀ ਕਮਿਸ਼ਰ ਨੇ ਰਹਿੰਦੇ ਦੋ ਦਿਨ ਵੀ ਜ਼ਿਲ੍ਹਾ ਵਾਸੀਆਂ ਨੂੰ ਇਸੇ ਤਰ੍ਹਾਂ ਇਸ ਮੇਲੇ ਵਿੱਚ ਪਰਿਵਾਰਾਂ ਸਮੇਤ ਸ਼ਿਰਕਤ ਕਰਨ ਦੀ ਅਪੀਲ ਕੀਤੀ।

 

Fast News Punjab

Related Articles

Back to top button