WhatsApp Image 2024-08-10 at 5.43.20 PM
WhatsApp Image 2022-05-20 at 3.04.26 PM
WhatsApp Image 2024-08-10 at 5.24.00 PM
WhatsApp Image 2022-05-05 at 9.37.25 AM
WhatsApp Image 2022-12-03 at 3.18.40 PM
WhatsApp Image 2024-08-10 at 5.43.20 PM
Sure Visa Adds 2)
WhatsApp Image 2022-05-05 at 9.36.34 AM
WhatsApp Image 2022-05-16 at 1.37.06 PM
WhatsApp Image 2024-08-10 at 7.17.29 PM
S K Shooting 2
WhatsApp Image 2025-01-11 at 15.37.17 (1)
WhatsApp Image 2025-01-09 at 16.58.52
S K Shooting 2
WhatsApp Image 2026-09-14 at 17.14.56
WhatsApp Image 2026-09-12 at 19.03.53
WhatsApp Image 2026-09-14 at 17.14.55
ਤਾਜਾ ਖਬਰਾਂ

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬਾਘਾਪੁਰਾਣਾ ਦੀ ਫਿਜ਼ਾ ਵਿੱਚ ਗੂੰਜਿਆ ਬਰਾਬਰਤਾ ਤੇ ਮਨੁੱਖੀ ਸਨਮਾਨ ਦਾ ਸੰਦੇਸ਼

ਰੌਸ਼ਨ ਡਰੋਨਾਂ ਰਾਹੀਂ ਗੁਰੂ ਜੀ ਦੇ ਜੀਵਨ, ਬਾਣੀ ਤੇ ਮਹਾਨ ਫਲਸਫੇ ਦੀ ਮਨਮੋਹਕ ਪੇਸ਼ਕਾਰੀ

WhatsApp Image 2022-05-20 at 2.57.41 PM
WhatsApp Image 2023-03-28 at 1.44.51 PM (1)
WhatsApp Image 2024-08-10 at 7.15.30 PM (4)
WhatsApp Image 2022-05-23 at 10.44.37 AM
WhatsApp Image 2022-03-17 at 5.53.21 PM (1)
WhatsApp Image 2022-05-05 at 9.09.16 AM
Sure Visa Adds (5)
Nagpal 3
WhatsApp Image 2025-01-09 at 16.59.28
WhatsApp Image 2025-01-11 at 14.26.10

 

ਬਾਘਾਪੁਰਾਣਾ, 16 ਸਤੰਬਰ ( ਚਰਨਜੀਤ ਸਿੰਘ )

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਵਿਸ਼ੇਸ਼ ਸਮਾਗਮਾਂ ਦੀ ਲੜੀ ਤਹਿਤ ਅੱਜ ਸੰਤ ਬਾਬਾ ਗੁਰਮੇਲ ਸਿੰਘ ਗਰਾਊਂਡ, ਬਾਘਾਪੁਰਾਣਾ ਵਿਖੇ ਕਰਵਾਇਆ ਗਿਆ ਡਰੋਨ ਸ਼ੋਅ ਸੰਗਤ ਲਈ ਯਾਦਗਾਰ ਬਣ ਗਿਆ। ਰਾਤ ਦੇ ਆਕਾਸ਼ ਵਿੱਚ ਰੌਸ਼ਨ ਡਰੋਨਾਂ ਰਾਹੀਂ ਗੁਰੂ ਜੀ ਦੇ ਜੀਵਨ, ਬਾਣੀ ਅਤੇ ਮਨੁੱਖਤਾ ਨੂੰ ਸਮਰਪਿਤ ਵਿਚਾਰਧਾਰਾ ਦੀ ਕੀਤੀ ਗਈ ਪੇਸ਼ਕਾਰੀ ਨੇ ਹਾਜ਼ਰ ਸੰਗਤ ਨੂੰ ਆਤਮਿਕ ਤੌਰ ’ਤੇ ਜੋੜਿਆ।

 

ਡਰੋਨ ਸ਼ੋਅ ਦੌਰਾਨ ਆਕਾਸ਼ ਵਿੱਚ ਬਣੀਆਂ ਵੱਖ-ਵੱਖ ਰੌਸ਼ਨ ਆਕ੍ਰਿਤੀਆਂ ਅਤੇ ਦ੍ਰਿਸ਼ਾਂ ਰਾਹੀਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ ਅਤੇ ਉਨ੍ਹਾਂ ਦੇ ਬਰਾਬਰਤਾ, ਸਾਂਝੀਵਾਲਤਾ, ਭਾਈਚਾਰੇ, ਦਇਆ ਅਤੇ ਮਨੁੱਖੀ ਸਨਮਾਨ ਦੇ ਸੰਦੇਸ਼ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਦਰਸਾਇਆ ਗਿਆ। ਆਧੁਨਿਕ ਤਕਨਾਲੋਜੀ ਰਾਹੀਂ ਪੇਸ਼ ਕੀਤੀ ਇਸ ਵਿਲੱਖਣ ਝਲਕ ਨੇ ਖਾਸ ਕਰਕੇ ਨੌਜਵਾਨਾਂ ਨੂੰ ਗੁਰੂ ਜੀ ਦੀ ਮਹਾਨ ਵਿਚਾਰਧਾਰਾ ਨਾਲ ਜੋੜਨ ਦਾ ਪ੍ਰਭਾਵਸ਼ਾਲੀ ਮਾਧਿਅਮ ਮੁਹੱਈਆ ਕਰਵਾਇਆ।

 

ਇਸ ਦੌਰਾਨ ਢਾਡੀ ਜੱਥੇ ਵੱਲੋਂ ਢਾਡੀ ਵਾਰਾਂ ਰਾਹੀਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ, ਸਿੱਖਿਆਵਾਂ ਅਤੇ ਬਰਾਬਰਤਾ ਤੇ ਭਾਈਚਾਰੇ ਦੇ ਸੰਦੇਸ਼ ਨੂੰ ਵੀ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ ਗਿਆ। ਢਾਡੀ ਵਾਰਾਂ ਦੀ ਗੂੰਜ ਅਤੇ ਡਰੋਨ ਸ਼ੋਅ ਦੀ ਰੌਸ਼ਨ ਪੇਸ਼ਕਾਰੀ ਨੇ ਸਮੁੱਚੇ ਮਾਹੌਲ ਨੂੰ ਧਾਰਮਿਕ ਅਤੇ ਰੂਹਾਨੀ ਰੰਗ ਵਿੱਚ ਰੰਗ ਦਿੱਤਾ।

ਇਸ ਮੌਕੇ ਹਲਕਾ ਬਾਘਾਪੁਰਾਣਾ ਦੇ ਵਿਧਾਇਕ ਸ੍ਰ. ਅੰਮ੍ਰਿਤਪਾਲ ਸਿੰਘ ਸੁਖਾਨੰਦ , ਜਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਬਰਿੰਦਰ ਕੁਮਾਰ ਸ਼ਰਮਾ , ਐਸ ਡੀ ਐਮ ਅਮਰੀਕ ਸਿੰਘ ਸਮੇਤ ਵੱਖ-ਵੱਖ ਆਗੂ, ਧਾਰਮਿਕ ਸ਼ਖ਼ਸੀਅਤਾਂ ਅਤੇ ਇਲਾਕਾ ਵਾਸੀ ਹਾਜ਼ਰ ਸਨ।

 

ਇਸ ਮੌਕੇ ਵਿਧਾਇਕ ਸ੍ਰ. ਅੰਮ੍ਰਿਤਪਾਲ ਸਿੰਘ ਸੁਖਾਨੰਦ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਬਾਣੀ ਅਤੇ ਵਿਚਾਰਧਾਰਾ ਸਮੁੱਚੀ ਮਨੁੱਖਤਾ ਨੂੰ ਬਰਾਬਰੀ, ਭਾਈਚਾਰੇ ਅਤੇ ਆਪਸੀ ਸਤਿਕਾਰ ਨਾਲ ਜੀਵਨ ਬਤੀਤ ਕਰਨ ਦੀ ਪ੍ਰੇਰਨਾ ਦਿੰਦੀ ਹੈ। ਉਨ੍ਹਾਂ ਕਿਹਾ ਕਿ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਜਿਹੇ ਸਮਾਗਮ ਗੁਰੂ ਜੀ ਦੇ ਮਹਾਨ ਸੰਦੇਸ਼ ਨੂੰ ਘਰ-ਘਰ ਪਹੁੰਚਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਰਹੇ ਹਨ।

 

ਉਨ੍ਹਾਂ ਕਿਹਾ ਕਿ ਡਰੋਨ ਸ਼ੋਅ ਰਾਹੀਂ ਪ੍ਰਾਚੀਨ ਆਧਿਆਤਮਿਕ ਅਤੇ ਸਮਾਜਿਕ ਸੰਦੇਸ਼ ਨੂੰ ਆਧੁਨਿਕ ਤਕਨਾਲੋਜੀ ਨਾਲ ਜੋੜ ਕੇ ਪੇਸ਼ ਕੀਤਾ ਗਿਆ ਹੈ, ਜਿਸ ਨਾਲ ਨੌਜਵਾਨ ਪੀੜ੍ਹੀ ਨੂੰ ਗੁਰੂ ਜੀ ਦੇ ਜੀਵਨ ਅਤੇ ਫਲਸਫੇ ਨਾਲ ਜੋੜਨ ਵਿੱਚ ਮਦਦ ਮਿਲ ਰਹੀ ਹੈ।

 

ਸੰਤ ਬਾਬਾ ਗੁਰਮੇਲ ਸਿੰਘ ਗਰਾਊਂਡ ਵਿਖੇ ਵੱਡੀ ਗਿਣਤੀ ਵਿੱਚ ਸੰਗਤ ਅਤੇ ਇਲਾਕਾ ਵਾਸੀ ਪਹੁੰਚੇ। ਆਕਾਸ਼ ਵਿੱਚ ਰੌਸ਼ਨ ਦ੍ਰਿਸ਼ ਉਭਰਦੇ ਹੀ ਸੰਗਤ ਨੇ ਸ਼ਰਧਾ ਅਤੇ ਉਤਸ਼ਾਹ ਨਾਲ ਇਸ ਵਿਲੱਖਣ ਪੇਸ਼ਕਾਰੀ ਦਾ ਆਨੰਦ ਮਾਣਿਆ। ਸਮਾਗਮ ਦੌਰਾਨ ਸੁਰੱਖਿਆ, ਟ੍ਰੈਫਿਕ ਅਤੇ ਸੰਗਤ ਦੀ ਸਹੂਲਤ ਲਈ ਵੀ ਸੁਚੱਜੇ ਪ੍ਰਬੰਧ ਕੀਤੇ ਗਏ।

ਮੋਗਾ ਜ਼ਿਲ੍ਹੇ ਵਿੱਚ ਇਸ ਲੜੀ ਤਹਿਤ 17 ਸਤੰਬਰ ਨੂੰ ਦਾਣਾ ਮੰਡੀ ਮੋਗਾ ਅਤੇ 18 ਸਤੰਬਰ ਨੂੰ ਦਾਣਾ ਮੰਡੀ ਧਰਮਕੋਟ ਵਿਖੇ ਵੀ ਵਿਸ਼ੇਸ਼ ਡਰੋਨ ਸ਼ੋਅ ਕਰਵਾਏ ਜਾਣਗੇ।

Fast News Punjab

Related Articles

Back to top button