WhatsApp Image 2024-08-10 at 5.43.20 PM
WhatsApp Image 2022-05-20 at 3.04.26 PM
WhatsApp Image 2024-08-10 at 5.24.00 PM
WhatsApp Image 2022-05-05 at 9.37.25 AM
WhatsApp Image 2022-12-03 at 3.18.40 PM
WhatsApp Image 2024-08-10 at 5.43.20 PM
Sure Visa Adds 2)
WhatsApp Image 2022-05-05 at 9.36.34 AM
WhatsApp Image 2022-05-16 at 1.37.06 PM
WhatsApp Image 2024-08-10 at 7.17.29 PM
S K Shooting 2
WhatsApp Image 2025-01-11 at 15.37.17 (1)
WhatsApp Image 2025-01-09 at 16.58.52
S K Shooting 2
WhatsApp Image 2026-09-14 at 17.14.56
WhatsApp Image 2026-09-12 at 19.03.53
WhatsApp Image 2026-09-14 at 17.14.55
ਤਾਜਾ ਖਬਰਾਂ

ਬਿਜਲੀ ਦੇ ਲੰਬੇ ਕੱਟਾਂ ਖ਼ਿਲਾਫ਼ ਧਰਮਕੋਟ ਵਿੱਚ ਗੂੰਜਿਆ ਰੋਸ

ਮੱਖਣ ਬਰਾੜ ਦੀ ਅਗਵਾਈ ਹੇਠ ਐਸ.ਡੀ.ਓ. ਦਫ਼ਤਰ ਦੇ ਬਾਹਰ ਪ੍ਰਦਰਸ਼ਨ, ਪੰਜਾਬ ਸਰਕਾਰ ਦਾ ਪੁਤਲਾ ਫੂਕਿਆ

WhatsApp Image 2022-05-20 at 2.57.41 PM
WhatsApp Image 2023-03-28 at 1.44.51 PM (1)
WhatsApp Image 2024-08-10 at 7.15.30 PM (4)
WhatsApp Image 2022-05-23 at 10.44.37 AM
WhatsApp Image 2022-03-17 at 5.53.21 PM (1)
WhatsApp Image 2022-05-05 at 9.09.16 AM
Sure Visa Adds (5)
Nagpal 3
WhatsApp Image 2025-01-09 at 16.59.28
WhatsApp Image 2025-01-11 at 14.26.10

ਧਰਮਕੋਟ, 17 ਸਤੰਬਰ: ( ਚਰਨਜੀਤ ਸਿੰਘ )

ਧਰਮਕੋਟ ਹਲਕੇ ਵਿੱਚ ਲਗਾਤਾਰ ਲੱਗ ਰਹੇ ਬਿਜਲੀ ਦੇ ਲੰਬੇ ਕੱਟਾਂ ਅਤੇ ਇਸ ਕਾਰਨ ਆਮ ਲੋਕਾਂ ਨੂੰ ਦਰਪੇਸ਼ ਮੁਸ਼ਕਲਾਂ ਦੇ ਵਿਰੋਧ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਸ. ਬਰਜਿੰਦਰ ਸਿੰਘ ਮੱਖਣ ਬਰਾੜ ਦੀ ਅਗਵਾਈ ਹੇਠ ਐਸ.ਡੀ.ਓ. ਦਫ਼ਤਰ ਧਰਮਕੋਟ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਪੰਜਾਬ ਸਰਕਾਰ ਦਾ ਪੁਤਲਾ ਫੂਕ ਕੇ ਸਰਕਾਰ ਖ਼ਿਲਾਫ਼ ਰੋਸ ਦਰਜ ਕਰਵਾਇਆ ਗਿਆ।

ਪ੍ਰਦਰਸ਼ਨ ਦੌਰਾਨ ਵਰਕਰਾਂ ਅਤੇ ਲੋਕਾਂ ਵੱਲੋਂ ਲੰਬੇ ਬਿਜਲੀ ਕੱਟਾਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਮੱਖਣ ਬਰਾੜ ਨੇ ਕਿਹਾ ਕਿ ਬਿਜਲੀ ਦੀ ਅਣ-ਨਿਯਮਤ ਸਪਲਾਈ ਕਾਰਨ ਲੋਕਾਂ ਨੂੰ ਦਿਨ-ਰਾਤ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਘਰਾਂ ਦੇ ਨਾਲ-ਨਾਲ ਦੁਕਾਨਦਾਰਾਂ, ਕਿਸਾਨਾਂ,ਛੋਟੇ ਕਾਰੋਬਾਰੀਆਂ ਅਤੇ ਹੋਰ ਵਰਗਾਂ ਦਾ ਕੰਮਕਾਜ ਵੀ ਪ੍ਰਭਾਵਿਤ ਹੋ ਰਿਹਾ ਹੈ।

ਉਨ੍ਹਾਂ ਕਿਹਾ ਕਿ ਲੋਕਾਂ ਨੂੰ ਨਿਰਵਿਘਨ ਅਤੇ ਭਰੋਸੇਯੋਗ ਬਿਜਲੀ ਸਪਲਾਈ ਮੁਹੱਈਆ ਕਰਵਾਉਣਾ ਸਰਕਾਰ ਦੀ ਮੁੱਢਲੀ ਜ਼ਿੰਮੇਵਾਰੀ ਹੈ। ਜਦੋਂ ਲੋਕ ਲੰਬੇ ਸਮੇਂ ਤੱਕ ਬਿਜਲੀ ਕੱਟਾਂ ਦਾ ਸਾਹਮਣਾ ਕਰ ਰਹੇ ਹੋਣ ਤਾਂ ਸਰਕਾਰ ਨੂੰ ਇਸ ਸਮੱਸਿਆ ਦਾ ਗੰਭੀਰਤਾ ਨਾਲ ਨੋਟਿਸ ਲੈ ਕੇ ਤੁਰੰਤ ਹੱਲ ਕਰਨਾ ਚਾਹੀਦਾ ਹੈ।

ਮੱਖਣ ਬਰਾੜ ਨੇ ਕਿਹਾ ਕਿ ਧਰਮਕੋਟ ਦੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ ਅਤੇ ਬਿਜਲੀ ਸਪਲਾਈ ਨੂੰ ਸੁਚਾਰੂ ਬਣਾਉਣ ਲਈ ਸਰਕਾਰ ਅਤੇ ਬਿਜਲੀ ਵਿਭਾਗ ਨੂੰ ਤੁਰੰਤ ਢੁਕਵੇਂ ਕਦਮ ਚੁੱਕਣੇ ਚਾਹੀਦੇ ਹਨ।

ਇਸ ਮੌਕੇ ਗੁਰਮੇਲ ਸਿੰਘ ਸਿੱਧੂ,ਸੁਖਵਿੰਦਰ ਸਿੰਘ ਦਾਤੇਵਾਲ,ਜੋਗਿੰਦਰ ਸਿੰਘ ਸੰਧੂ,ਜੋਗਿੰਦਰ ਸਿੰਘ ਕਾਹਨੇਵਾਲਾ,ਗੁਰਨਾਮ ਸਿੰਘ ਵਿਰਕ,ਪਰਮਿੰਦਰ ਸਿੰਘ ਭੁੱਲਰ,ਬਲਵਿੰਦਰ ਸਿੰਘ ਫਤਿਹਗੜ੍ਹ ਪੰਜਤੂਰ,ਜਸਵੀਰ ਸਿੰਘ ਖੋਸਾ ਰਣਧੀਰ,ਨਛੱਤਰ ਸਿੰਘ ਢੋਲਣੀਆ,ਪਰਮਜੀਤ ਸਿੰਘ ਵਿਰਕ,ਨਿਸ਼ਾਨ ਸਿੰਘ ਮੂਸੇਵਾਲਾ,ਨਿਸ਼ਾਨ ਸਿੰਘ ਭੋਡੀਵਾਲਾ,ਮਨਫੂਲ ਸਿੰਘ ਲਾਡੀ,ਹਰਮੇਲ ਸਿੰਘ,ਰਾਕੇਸ਼ ਮਲਹੋਤਰਾ,ਮਹਿਲ ਸਿੰਘ,ਮੋਹਨ ਸਿੰਘ,ਮੇਹਰ ਸਿੰਘ ਕੜਿਆਲ,ਜਰਨੈਲ ਸਿੰਘ ਕੜਿਆਲ,ਅਮਨ ਗਾਬਾ,ਗੁਲਾਬ ਸਿੰਘ,ਇਕਬਾਲਦੀਪ ਸਿੰਘ ਹੈਰੀ,ਗੁਰਜੀਤ ਸਿੰਘ ਖਿੰਡਾਂ ਤੋ ਇਲਾਵਾ ਵੱਡੀ ਗਿਣਤੀ ਵਿੱਚ ਅਕਾਲੀ ਦਲ ਦੇ ਆਗੂ, ਵਰਕਰ ਅਤੇ ਇਲਾਕਾ ਨਿਵਾਸੀ ਹਾਜ਼ਰ ਸਨ।

Fast News Punjab

Related Articles

Back to top button