WhatsApp Image 2024-08-10 at 5.43.20 PM
WhatsApp Image 2022-05-20 at 3.04.26 PM
WhatsApp Image 2024-08-10 at 5.24.00 PM
WhatsApp Image 2022-05-05 at 9.37.25 AM
WhatsApp Image 2022-12-03 at 3.18.40 PM
WhatsApp Image 2024-08-10 at 5.43.20 PM
Sure Visa Adds 2)
WhatsApp Image 2022-05-05 at 9.36.34 AM
WhatsApp Image 2022-05-16 at 1.37.06 PM
WhatsApp Image 2024-08-10 at 7.17.29 PM
S K Shooting 2
WhatsApp Image 2025-01-11 at 15.37.17 (1)
WhatsApp Image 2025-01-09 at 16.58.52
S K Shooting 2
WhatsApp Image 2026-09-14 at 17.14.56
WhatsApp Image 2026-09-12 at 19.03.53
WhatsApp Image 2026-09-14 at 17.14.55
ਤਾਜਾ ਖਬਰਾਂ

ਮੋਗਾ ਦੇ ਆਕਾਸ਼ ਵਿੱਚ ਰੌਸ਼ਨ ਹੋਇਆ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਮਹਾਨ ਫਲਸਫਾ

ਡਰੋਨ ਸ਼ੋਅ ਰਾਹੀਂ ਬਰਾਬਰੀ, ਸਾਂਝੀਵਾਲਤਾ ਤੇ ਮਨੁੱਖਤਾ ਦਾ ਸੰਦੇਸ਼ ਕੀਤਾ ਗਿਆ ਪ੍ਰਦਰਸ਼ਿਤ

WhatsApp Image 2022-05-20 at 2.57.41 PM
WhatsApp Image 2023-03-28 at 1.44.51 PM (1)
WhatsApp Image 2024-08-10 at 7.15.30 PM (4)
WhatsApp Image 2022-05-23 at 10.44.37 AM
WhatsApp Image 2022-03-17 at 5.53.21 PM (1)
WhatsApp Image 2022-05-05 at 9.09.16 AM
Sure Visa Adds (5)
Nagpal 3
WhatsApp Image 2025-01-09 at 16.59.28
WhatsApp Image 2025-01-11 at 14.26.10

ਮੋਗਾ, 17 ਸਤੰਬਰ ( ਚਰਨਜੀਤ ਸਿੰਘ)

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਵਿਸ਼ੇਸ਼ ਸਮਾਗਮਾਂ ਦੀ ਲੜੀ ਤਹਿਤ ਸਰਕਾਰੀ ਆਈ.ਟੀ.ਆਈ., ਮੋਗਾ ਵਿਖੇ ਕਰਵਾਇਆ ਗਿਆ ਡਰੋਨ ਸ਼ੋਅ ਸੰਗਤ ਲਈ ਖਿੱਚ ਦਾ ਕੇਂਦਰ ਬਣਿਆ। ਰਾਤ ਵੇਲੇ ਆਕਾਸ਼ ਵਿੱਚ ਸੈਂਕੜੇ ਰੌਸ਼ਨ ਡਰੋਨਾਂ ਰਾਹੀਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ, ਬਾਣੀ ਅਤੇ ਮਹਾਨ ਵਿਚਾਰਧਾਰਾ ਦੀ ਮਨਮੋਹਕ ਪੇਸ਼ਕਾਰੀ ਕੀਤੀ ਗਈ।

ਡਰੋਨ ਸ਼ੋਅ ਦੌਰਾਨ ਆਕਾਸ਼ ਵਿੱਚ ਉਭਰੀਆਂ ਰੌਸ਼ਨ ਆਕ੍ਰਿਤੀਆਂ ਰਾਹੀਂ ਗੁਰੂ ਜੀ ਦੇ ਬਰਾਬਰੀ, ਸਾਂਝੀਵਾਲਤਾ, ਭਾਈਚਾਰੇ, ਦਇਆ ਅਤੇ ਮਨੁੱਖੀ ਸਨਮਾਨ ਦੇ ਸੰਦੇਸ਼ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਦਰਸਾਇਆ ਗਿਆ। ਆਧੁਨਿਕ ਤਕਨਾਲੋਜੀ ਨਾਲ ਗੁਰੂ ਜੀ ਦੀ ਵਿਚਾਰਧਾਰਾ ਨੂੰ ਪੇਸ਼ ਕਰਨ ਦੇ ਇਸ ਉਪਰਾਲੇ ਨੇ ਵਿਸ਼ੇਸ਼ ਤੌਰ ’ਤੇ ਨੌਜਵਾਨਾਂ ਦਾ ਧਿਆਨ ਖਿੱਚਿਆ।

ਇਸ ਮੌਕੇ ਢਾਡੀ ਜੱਥੇ ਵੱਲੋਂ ਢਾਡੀ ਵਾਰਾਂ ਰਾਹੀਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ, ਸਿੱਖਿਆਵਾਂ ਅਤੇ ਬਰਾਬਰੀ ਤੇ ਭਾਈਚਾਰੇ ਦੇ ਸੰਦੇਸ਼ ਨੂੰ ਵੀ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ ਗਿਆ। ਢਾਡੀ ਵਾਰਾਂ ਦੀ ਗੂੰਜ ਅਤੇ ਆਕਾਸ਼ ਵਿੱਚ ਚਮਕਦੀਆਂ ਰੌਸ਼ਨ ਆਕ੍ਰਿਤੀਆਂ ਨੇ ਸਮਾਗਮ ਨੂੰ ਰੂਹਾਨੀ ਮਾਹੌਲ ਪ੍ਰਦਾਨ ਕੀਤਾ।

ਇਸ ਮੌਕੇ ਹਲਕਾ ਮੋਗਾ ਦੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ, ਮੇਅਰ ਵਿਨੈਪਾਲ ਕੌਰ, ਐਸ ਐਸ ਪੀ ਸਰਤਾਜ ਸਿੰਘ ਚਾਹਲ, ਵਧੀਕ ਡਿਪਟੀ ਕਮਿਸ਼ਨਰ ਜਸਪਿੰਦਰ ਸਿੰਘ, ਐਸ ਡੀ ਐਮ ਸਤਵਿੰਦਰਪਾਲ ਰਣੀਕੇ ਤੇ ਵੱਖ-ਵੱਖ ਆਗੂ, ਧਾਰਮਿਕ ਸ਼ਖ਼ਸੀਅਤਾਂ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਹਾਜ਼ਰ ਸਨ।

ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਬਾਣੀ ਸਮੁੱਚੀ ਮਨੁੱਖਤਾ ਨੂੰ ਬਰਾਬਰੀ, ਭਾਈਚਾਰੇ ਅਤੇ ਆਪਸੀ ਸਤਿਕਾਰ ਦਾ ਸੰਦੇਸ਼ ਦਿੰਦੀ ਹੈ। ਉਨ੍ਹਾਂ ਕਿਹਾ ਕਿ ਡਰੋਨ ਸ਼ੋਅ ਵਰਗੇ ਨਿਵੇਕਲੇ ਉਪਰਾਲਿਆਂ ਰਾਹੀਂ ਗੁਰੂ ਜੀ ਦੀ ਮਹਾਨ ਵਿਚਾਰਧਾਰਾ ਨੂੰ ਆਧੁਨਿਕ ਤਕਨਾਲੋਜੀ ਦੇ ਮਾਧਿਅਮ ਨਾਲ ਨਵੀਂ ਪੀੜ੍ਹੀ ਤੱਕ ਪਹੁੰਚਾਇਆ ਜਾ ਰਿਹਾ ਹੈ।

ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਸਾਗਰ ਸੇਤੀਆ ਨੇ ਗੱਲਬਾਤ ਕਰਦਿਆਂ ਕਿਹਾ ਕਿ ਗੁਰੂ ਜੀ ਦਾ ਜੀਵਨ ਅਤੇ ਬਾਣੀ ਸਮੁੱਚੀ ਮਨੁੱਖਤਾ ਨੂੰ ਬਰਾਬਰੀ, ਸਾਂਝੀਵਾਲਤਾ ਅਤੇ ਮਨੁੱਖੀ ਸਨਮਾਨ ਨਾਲ ਜੀਵਨ ਬਤੀਤ ਕਰਨ ਦੀ ਪ੍ਰੇਰਨਾ ਦਿੰਦੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੰਗਤ ਦੀ ਸਹੂਲਤ, ਸੁਰੱਖਿਆ ਅਤੇ ਟ੍ਰੈਫਿਕ ਪ੍ਰਬੰਧਾਂ ਨੂੰ ਧਿਆਨ ਵਿੱਚ ਰੱਖਦਿਆਂ ਸਮਾਗਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਢੁਕਵੇਂ ਪ੍ਰਬੰਧ ਕੀਤੇ ਗਏ।

ਸਰਕਾਰੀ ਆਈ.ਟੀ.ਆਈ. ਵਿਖੇ ਵੱਡੀ ਗਿਣਤੀ ਵਿੱਚ ਪਹੁੰਚੀ ਸੰਗਤ ਨੇ ਆਕਾਸ਼ ਵਿੱਚ ਉਭਰਦੇ ਰੌਸ਼ਨ ਦ੍ਰਿਸ਼ਾਂ ਨੂੰ ਸ਼ਰਧਾ ਅਤੇ ਉਤਸ਼ਾਹ ਨਾਲ ਨਿਹਾਰਿਆ। ਸਮਾਗਮ ਦੌਰਾਨ ਸੰਗਤ ਦੀ ਸਹੂਲਤ ਲਈ ਸੁਰੱਖਿਆ ਅਤੇ ਟ੍ਰੈਫਿਕ ਦੇ ਵੀ ਪੁਖਤਾ ਪ੍ਰਬੰਧ ਕੀਤੇ ਗਏ।

ਜ਼ਿਕਰਯੋਗ ਹੈ ਕਿ ਇਸ ਲੜੀ ਤਹਿਤ 18 ਸਤੰਬਰ ਨੂੰ ਦਾਣਾ ਮੰਡੀ ਧਰਮਕੋਟ ਵਿਖੇ ਵੀ ਵਿਸ਼ੇਸ਼ ਡਰੋਨ ਸ਼ੋਅ ਕਰਵਾਇਆ ਜਾਵੇਗਾ।

Fast News Punjab

Related Articles

Back to top button