ਸਕੂਲ ਗੇਮਾਂ ਵਿੱਚ ਸਾਹਿਬ ਅਰਜਨ ਸਿੰਘ ਨੇ ਮੋਗਾ ਜ਼ਿਲ੍ਹੇ ਅਤੇ ਐਸ ਕੇ ਸ਼ੂਟਿੰਗ ਰੇਂਜ ਦਾ ਨਾਮ ਕੀਤਾ ਰੌਸ਼ਨ

ਅਪਰਾਧ ਸਿੱਖਿਆ ਖੇਡ ਤਾਜ਼ਾ ਖਬਰਾਂ ਤਾਜਾ ਖਬਰਾਂ ਦੇਸ਼ ਮਨੋਰੰਜਨ ਰਾਜ ਰਾਜਨੀਤੀ ਵਪਾਰ

( ਚਰਨਜੀਤ ਸਿੰਘ )

70ਵੀਆਂ ਪੰਜਾਬ ਸਟੇਟ ਸਕੂਲ ਗੇਮਾਂ 2026 ਦੇ ਪਿਸਟਲ ਅਤੇ ਰਾਈਫਲ ਸ਼ੂਟਿੰਗ ਮੁਕਾਬਲਿਆਂ ਵਿੱਚ ਐਸ ਕੇ ਸ਼ੂਟਿੰਗ ਰੇਂਜ ਦੇ ਖਿਡਾਰੀ ਸਾਹਿਬ ਅਰਜਨ ਸਿੰਘ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਮੋਗਾ ਜ਼ਿਲ੍ਹੇ, ਆਪਣੇ ਸਕੂਲ ਅਤੇ ਐਸ ਕੇ ਸ਼ੂਟਿੰਗ ਰੇਂਜ ਦਾ ਨਾਮ ਰੌਸ਼ਨ ਕੀਤਾ।

ਅੰਡਰ-19 ਵਰਗ ਦੇ ਟੀਮ ਮੁਕਾਬਲੇ ਵਿੱਚ ਗੋਲਡ ਮੈਡਲ ਹਾਸਲ ਕਰਕੇ ਸ਼ਾਨਦਾਰ ਉਪਲਬਧੀ ਦਰਜ ਕੀਤੀ, ਜਦਕਿ ਵਿਅਕਤੀਗਤ ਮੁਕਾਬਲੇ ਵਿੱਚ ਬ੍ਰਾਊਨ ਮੈਡਲ ਜਿੱਤ ਕੇ ਆਪਣੀ ਖੇਡ ਪ੍ਰਤਿਭਾ ਦਾ ਲੋਹਾ ਮਨਵਾਇਆ। ਇਸ ਸ਼ਾਨਦਾਰ ਪ੍ਰਦਰਸ਼ਨ ਦੇ ਆਧਾਰ ‘ਤੇ ਸਾਹਿਬ ਅਰਜਨ ਸਿੰਘ ਨੇ ਨੈਸ਼ਨਲ ਸਕੂਲ ਗੇਮਾਂ ਲਈ ਆਪਣੀ ਜਗ੍ਹਾ ਪੱਕੀ ਕੀਤੀ।

WhatsApp Image 2022-05-05 at 9.09.16 AM
WhatsApp Image 2022-05-20 at 2.57.41 PM
WhatsApp Image 2025-01-09 at 16.59.28
WhatsApp Image 2024-08-10 at 7.15.30 PM (4)
WhatsApp Image 2023-03-28 at 1.44.51 PM (1)
Nagpal 3
WhatsApp Image 2025-01-11 at 14.26.10
WhatsApp Image 2022-05-23 at 10.44.37 AM

ਨੈਸ਼ਨਲ ਸਕੂਲ ਗੇਮਾਂ ਦਾ ਆਯੋਜਨ ਭੋਪਾਲ, ਮੱਧ ਪ੍ਰਦੇਸ਼ ਵਿਖੇ ਹੋਣ ਜਾ ਰਿਹਾ ਹੈ, ਜਿਸ ਵਿੱਚ ਸਾਹਿਬ ਅਰਜਨ ਸਿੰਘ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕਰਦੇ ਹੋਏ ਪੰਜਾਬ ਦੀ ਨੁਮਾਇੰਦਗੀ ਕਰਨਗੇ।

ਇਸ ਮਾਣਮੱਤੀ ਪ੍ਰਾਪਤੀ ‘ਤੇ ਉਨ੍ਹਾਂ ਦੇ ਕੋਚ ਹਰਜੀਤ ਸਿੰਘ ਅਤੇ ਮੈਡਮ ਬਲਜੀਤ ਕੌਰ ਨੇ ਸਾਹਿਬ ਅਰਜਨ ਸਿੰਘ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦਾ ਹੌਸਲਾ ਵਧਾਉਂਦੇ ਹੋਏ ਭਵਿੱਖ ਵਿੱਚ ਹੋਰ ਵੱਡੀਆਂ ਪ੍ਰਾਪਤੀਆਂ ਲਈ ਸ਼ੁਭਕਾਮਨਾਵਾਂ ਦਿੱਤੀਆਂ।

ਐਸ ਕੇ ਸ਼ੂਟਿੰਗ ਰੇਂਜ ਲਈ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਉਸਦੇ ਖਿਡਾਰੀ ਲਗਾਤਾਰ ਸ਼ਾਨਦਾਰ ਪ੍ਰਦਰਸ਼ਨ ਕਰਕੇ ਆਪਣੀ ਸੰਸਥਾ ਅਤੇ ਜ਼ਿਲ੍ਹੇ ਦਾ ਨਾਮ ਉੱਚਾ ਕਰ ਰਹੇ ਹਨ। ਸਾਰੇ ਖਿਡਾਰੀਆਂ ਅਤੇ ਕੋਚਿੰਗ ਸਟਾਫ ਵੱਲੋਂ ਸਾਹਿਬ ਅਰਜਨ ਸਿੰਘ ਨੂੰ ਨੈਸ਼ਨਲ ਮੁਕਾਬਲਿਆਂ ਲਈ ਦਿਲੋਂ ਵਧਾਈਆਂ ਅਤੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ ਗਈ।

Fast News Punjab