ਚੰਨੀ ਸਾਹਿਬ ਧਰਮਕੋਟ ਆਉਣ, ਪਰ ਹਲਕੇ ਦੇ ਵਿਕਾਸ ਨੂੰ ਅੱਖੋਂ-ਪਰੋਖੇ ਨਾ ਕਰਨ; ਸਿਆਸੀ ਮੁਕਾਬਲੇ ਦੀ ਗੱਲ ਕਰਨ ਵਾਲੇ ਪਹਿਲਾਂ ਆਪਣੇ ਕਾਰਜਕਾਲ ਦਾ ਹਿਸਾਬ ਦੇਣ-ਲਾਡੀ ਢੋਸ

ਅਪਰਾਧ ਸਿੱਖਿਆ ਖੇਡ ਤਾਜ਼ਾ ਖਬਰਾਂ ਤਾਜਾ ਖਬਰਾਂ ਦੇਸ਼ ਮਨੋਰੰਜਨ ਰਾਜ ਰਾਜਨੀਤੀ ਵਪਾਰ

( ਚਰਨਜੀਤ ਸਿੰਘ )

WhatsApp Image 2022-05-05 at 9.09.16 AM
WhatsApp Image 2022-05-20 at 2.57.41 PM
WhatsApp Image 2025-01-09 at 16.59.28
WhatsApp Image 2024-08-10 at 7.15.30 PM (4)
WhatsApp Image 2023-03-28 at 1.44.51 PM (1)
Nagpal 3
WhatsApp Image 2025-01-11 at 14.26.10
WhatsApp Image 2022-05-23 at 10.44.37 AM

ਧਰਮਕੋਟ ਹਲਕੇ ਵਿੱਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਦੌਰੇ ਨੂੰ ਲੈ ਕੇ ਹਲਕਾ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਸਬੰਧੀ ਕੀਤੀ ਗਈ ਟਿੱਪਣੀ ਨੇ ਸਿਆਸੀ ਚਰਚਾ ਛੇੜ ਦਿੱਤੀ ਹੈ। ਇਸ ਮਾਮਲੇ ’ਤੇ ਆਪਣਾ ਪ੍ਰਤੀਕਰਮ ਦਿੰਦਿਆਂ ਵਿਧਾਇਕ ਲਾਡੀ ਢੋਸ ਨੇ ਕਿਹਾ ਕਿ ਸਿਆਸਤ, ਵੱਡੇ-ਵੱਡੇ ਦਾਅਵੇ ਕਰਨ ਅਤੇ ਕਿਸੇ ਦਾ ਮੁਕਾਬਲਾ ਕਰਨ ਦੀਆਂ ਗੱਲਾਂ ਕਰਨ ਨਾਲ ਨਹੀਂ ਚੱਲਦੀ, ਸਗੋਂ ਲੋਕਾਂ ਲਈ ਕੀਤੇ ਗਏ ਕੰਮਾਂ ਨਾਲ ਚੱਲਦੀ ਹੈ।ਉਨ੍ਹਾਂ ਕਿਹਾ ਕਿ ਚੰਨੀ ਸਾਹਿਬ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਰਹੇ ਹਨ ਅਤੇ ਉਨ੍ਹਾਂ ਨੂੰ ਧਰਮਕੋਟ ਆਉਣ ਦਾ ਪੂਰਾ ਅਧਿਕਾਰ ਹੈ। ਉਹ ਹਲਕੇ ਦੇ ਲੋਕਾਂ ਨੂੰ ਮਿਲਣ, ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਇਲਾਕੇ ਦੇ ਵਿਕਾਸ ਬਾਰੇ ਆਪਣੇ ਵਿਚਾਰ ਰੱਖਣ। ਪਰ ਸਵਾਲ ਇਹ ਹੈ ਕਿ ਧਰਮਕੋਟ ਦੇ ਵਿਕਾਸ ਦੀ ਗੱਲ ਕਰਨ ਵਾਲੇ ਆਗੂਆਂ ਨੇ ਆਪਣੇ ਕਾਰਜਕਾਲ ਦੌਰਾਨ ਇਸ ਹਲਕੇ ਲਈ ਕੀ ਕੀਤਾ ਅਤੇ ਲੋਕਾਂ ਨੂੰ ਕਿਹੜੀਆਂ ਸਹੂਲਤਾਂ ਦਿੱਤੀਆਂ?ਵਿਧਾਇਕ ਨੇ ਕਿਹਾ ਕਿ ਕੁਝ ਲੋਕਾਂ ਨੂੰ ਸ਼ਾਇਦ ਵਿਕਾਸ ਦੇ ਕੰਮਾਂ ਨਾਲੋਂ ਸਿਆਸੀ ਬਿਆਨਬਾਜ਼ੀ ਵਿੱਚ ਜ਼ਿਆਦਾ ਦਿਲਚਸਪੀ ਹੈ। ਪਰ ਧਰਮਕੋਟ ਦੇ ਲੋਕ ਸਿਆਸੀ ਦਾਅਵਿਆਂ ਨਾਲ ਨਹੀਂ, ਸਗੋਂ ਜ਼ਮੀਨੀ ਪੱਧਰ ’ਤੇ ਹੋਏ ਕੰਮਾਂ ਨਾਲ ਫ਼ਰਕ ਸਮਝਦੇ ਹਨ। ਕਿਸੇ ਆਗੂ ਨੂੰ ਵੱਡਾ ਜਾਂ ਛੋਟਾ ਦੱਸਣ ਦੀ ਲੋੜ ਨਹੀਂ, ਉਸ ਦੇ ਕੰਮ ਆਪਣੇ ਆਪ ਉਸ ਦੀ ਪਛਾਣ ਬਣਾਉਂਦੇ ਹਨ।
ਉਨ੍ਹਾਂ ਕਿਹਾ ਕਿ ਮੇਰੀ ਸਿਆਸਤ ਦਾ ਮਕਸਦ ਕਿਸੇ ਵਿਅਕਤੀ ਨਾਲ ਮੁਕਾਬਲਾ ਕਰਨਾ ਨਹੀਂ, ਬਲਕਿ ਧਰਮਕੋਟ ਹਲਕੇ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਅਤੇ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਨਾ ਹੈ। ਉਹਨਾਂ ਕਿਹਾ ਕਿ ਤੁਹਾਡੇ ਸਰਕਾਰ ਦੇ ਕਾਰਜਕਾਲ ਸਮੇਂ ਹਲਕਾ ਧਰਮਕੋਟ ਦੇ ਵਿੱਚ ਕਈ ਕੰਮ ਅਧੂਰੇ ਛੱਡੇ ਗਏ ਸਨ ਜੋ ਕਿ ਆਮ ਆਦਮੀ ਪਾਰਟੀ ਵੱਲੋਂ ਪੂਰੇ ਕੀਤੇ ਗਏ ਹਨ ਬੱਸ ਸਟੈਂਡ ਨੂੰ ਵਿੱਚ ਅਧੂਰਾ ਛੱਡ ਦਿੱਤਾ ਗਿਆ ਜੋ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਤੇ ਪੂਰਾ ਕੀਤਾ।
ਅੱਜ ਹਲਕੇ ਵਿੱਚ ਸਿਹਤ ਸਹੂਲਤਾਂ, ਸੜਕਾਂ, ਖੇਡ ਮੈਦਾਨਾਂ, ਪਿੰਡਾਂ ਦੇ ਵਿਕਾਸ ਅਤੇ ਹੋਰ ਬੁਨਿਆਦੀ ਸਹੂਲਤਾਂ ਲਈ ਕੰਮ ਕੀਤੇ ਜਾ ਰਹੇ ਹਨ। 50 ਬੈੱਡਾਂ ਦੇ ਹਸਪਤਾਲ ਦਾ ਪ੍ਰੋਜੈਕਟ, ਪਿੰਡ ਭਿੰਡਰ ਕਲਾਂ ਵਿੱਚ 38.60 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਖੇਡ ਮੈਦਾਨ ਅਤੇ ਵੱਖ-ਵੱਖ ਪਿੰਡਾਂ ਵਿੱਚ ਸੜਕਾਂ ਤੇ ਹੋਰ ਵਿਕਾਸ ਕਾਰਜ ਇਸ ਦਿਸ਼ਾ ਵਿੱਚ ਕੀਤੇ ਜਾ ਰਹੇ ਉਪਰਾਲਿਆਂ ਦਾ ਹਿੱਸਾ ਹਨ।ਲਾਡੀ ਢੋਸ ਨੇ ਅੱਗੇ ਕਿਹਾ ਕਿ ਜਿਹੜੇ ਆਗੂ ਅੱਜ ਧਰਮਕੋਟ ਦੇ ਵਿਕਾਸ ਅਤੇ ਸਿਆਸੀ ਮੁਕਾਬਲੇ ਦੀਆਂ ਗੱਲਾਂ ਕਰ ਰਹੇ ਹਨ, ਉਨ੍ਹਾਂ ਨੂੰ ਵੀ ਚਾਹੀਦਾ ਹੈ ਕਿ ਉਹ ਹਲਕੇ ਦੇ ਲੋਕਾਂ ਨੂੰ ਆਪਣੇ ਸਮੇਂ ਦੇ ਵਿਕਾਸ ਕਾਰਜਾਂ ਦਾ ਵੇਰਵਾ ਦੇਣ। ਲੋਕਾਂ ਨੂੰ ਇਹ ਜਾਣਨ ਦਾ ਪੂਰਾ ਹੱਕ ਹੈ ਕਿ ਕਿਸ ਸਰਕਾਰ ਨੇ ਕਿੰਨਾ ਕੰਮ ਕੀਤਾ ਅਤੇ ਕਿਸ ਨੇ ਸਿਰਫ਼ ਵਾਅਦੇ ਕੀਤੇ।ਉਨ੍ਹਾਂ ਕਿਹਾ ਕਿ ਮੈਂ ਕਿਸੇ ਵੀ ਸਿਆਸੀ ਆਗੂ ਨਾਲ ਨਿੱਜੀ ਟਕਰਾਅ ਵਿੱਚ ਵਿਸ਼ਵਾਸ ਨਹੀਂ ਰੱਖਦਾ। ਪਰ ਧਰਮਕੋਟ ਦੇ ਵਿਕਾਸ ਦੇ ਮੁੱਦੇ ’ਤੇ ਕੋਈ ਵੀ ਗੱਲ ਕਰੇਗਾ ਤਾਂ ਉਸ ਦਾ ਜਵਾਬ ਕੰਮਾਂ ਅਤੇ ਤੱਥਾਂ ਨਾਲ ਦਿੱਤਾ ਜਾਵੇਗਾ। ਮੇਰੇ ਲਈ ਸਭ ਤੋਂ ਵੱਡਾ ਸਿਆਸੀ ਮੁਕਾਬਲਾ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਨਾ ਹੈ।ਉਨ੍ਹਾਂ ਕਿਹਾ ਕਿ ਧਰਮਕੋਟ ਦੇ ਲੋਕ ਸਭ ਕੁਝ ਦੇਖ ਰਹੇ ਹਨ। ਕਿਸ ਨੇ ਕੀ ਕੀਤਾ, ਕਿਸ ਨੇ ਕੀ ਵਾਅਦਾ ਕੀਤਾ ਅਤੇ ਕੌਣ ਲੋਕਾਂ ਦੀਆਂ ਸਮੱਸਿਆਵਾਂ ਲਈ ਮੈਦਾਨ ਵਿੱਚ ਖੜ੍ਹਾ ਹੈ, ਇਹ ਤਾਂ 2027 ਵਿੱਚ ਹਲਕਾ ਧਰਮਕੋਟ ਵਾਸੀ ਹੀ ਤੈਅ ਕਰਨਗੇ।

Fast News Punjab