ਮਜ੍ਹਬੀ ਸਿੱਖ ਵਾਲਮੀਕਿ ਮਹਾ ਪੰਚਾਇਤ ਵਿੱਚ ਭਾਈਚਾਰੇ ਦੀ ਏਕਤਾ, ਸਾਂਝ ਅਤੇ ਸਮਾਜਿਕ ਭਲਾਈ ਦਾ ਦਿੱਤਾ ਸੁਨੇਹਾ

ਅਪਰਾਧ ਸਿੱਖਿਆ ਖੇਡ ਤਾਜ਼ਾ ਖਬਰਾਂ ਤਾਜਾ ਖਬਰਾਂ ਦੇਸ਼ ਮਨੋਰੰਜਨ ਰਾਜ ਰਾਜਨੀਤੀ ਵਪਾਰ

( ਚਰਨਜੀਤ ਸਿੰਘ )

ਪੰਜਾਬ ਦੇ ਕੈਬਨਿਟ ਮੰਤਰੀ ਸ ਹਰਭਜਨ ਸਿੰਘ ਈ ਟੀ ਓ ਨੇ ਕਿਹਾ ਹੈ ਕਿ ਪੰਜਾਬ ਵਿੱਚ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਕੰਮ ਕਰ ਰਹੀ ਹੈ ਤਾਂ ਜੋ ਲੋਕਾਂ ਦੇ ਜੀਵਨ ਪੱਧਰ ਵਿੱਚ ਸੁਧਾਰ ਕੀਤਾ ਜਾ ਸਕੇ ।

 

ਅੱਜ ਇੱਥੇ ਮਜ੍ਹਬੀ ਸਿੱਖ ਵਾਲਮੀਕਿ ਭਲਾਈ ਮੰਚ ਪੰਜਾਬ (ਰਜਿ.) ਦੇ ਰਾਜਨੀਤਿਕ ਵਿੰਗ ਰਿਪਬਲਿਕਨ ਪਾਰਲੀਮੈਂਟ ਪੰਜਾਬ ਵੱਲੋਂ ਮਜ੍ਹਬੀ ਸਿੱਖ ਵਾਲਮੀਕਿ ਮਹਾ ਪੰਚਾਇਤ ਪਿੰਡ ਰਾਜਿਆਣਾ ਦੇ ਖੇਡ ਸਟੇਡੀਅਮ ਵਿਖੇ ਕਰਵਾਈ ਗਈ।

 

ਇਸ ਮੌਕੇ ਕੈਬਨਿਟ ਮੰਤਰੀ ਸ੍ਰੀ ਹਰਭਜਨ ਸਿੰਘ ਈ.ਟੀ.ਓ. ਦੇ ਨਾਲ ਵਿਧਾਇਕ ਬਾਘਾਪੁਰਾਣਾ ਸ੍ਰ ਅੰਮ੍ਰਿਤਪਾਲ ਸਿੰਘ ਸੁਖਾਨੰਦ ਵੀ ਵਿਸ਼ੇਸ਼ ਤੌਰ ‘ਤੇ ਪਹੁੰਚੇ। ਇਸ ਮੌਕੇ ਇਲਾਕੇ ਸਮੇਤ ਵੱਖ-ਵੱਖ ਸਥਾਨਾਂ ਤੋਂ ਵੱਡੀ ਗਿਣਤੀ ਵਿੱਚ ਲੋਕਾਂ ਨੇ ਸ਼ਮੂਲੀਅਤ ਕੀਤੀ।

ਉਨ੍ਹਾਂ ਪੰਜਾਬ ਸਰਕਾਰ ਦੀ ਲੋਕ ਭਲਾਈ ਅਤੇ ਸਮਾਜਿਕ ਨਿਆਂ ਪ੍ਰਤੀ ਵਚਨਬੱਧਤਾ ਦਾ ਜ਼ਿਕਰ ਕਰਦਿਆਂ ਕਿਹਾ ਉਹਨਾਂ ਕਿਹਾ ਕਿ ਸੂਬਾ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ, ਤਰੱਕੀ ਅਤੇ ਖੁਸ਼ਹਾਲੀ ਲਈ ਯਤਨਸ਼ੀਲ ਹੈ। ਸਰਕਾਰ ਵੱਲੋਂ ਸਿੱਖਿਆ, ਸਿਹਤ, ਰੁਜ਼ਗਾਰ ਅਤੇ ਬੁਨਿਆਦੀ ਸਹੂਲਤਾਂ ਦੇ ਖੇਤਰ ਵਿੱਚ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਪਰਾਲੇ ਕੀਤੇ ਜਾ ਰਹੇ ਹਨ।

 

ਉਨ੍ਹਾਂ ਕਿਹਾ ਕਿ ਖ਼ਾਸ ਕਰਕੇ ਸਮਾਜ ਦੇ ਪਛੜੇ ਅਤੇ ਲੋੜਵੰਦ ਵਰਗਾਂ ਨੂੰ ਵਿਕਾਸ ਦੀ ਮੁੱਖ ਧਾਰਾ ਨਾਲ ਜੋੜਨਾ ਸਰਕਾਰ ਦੀਆਂ ਤਰਜੀਹਾਂ ਵਿੱਚ ਸ਼ਾਮਲ ਹੈ। ਸਮਾਜ ਦੇ ਹਰੇਕ ਵਰਗ ਨੂੰ ਬਰਾਬਰ ਮੌਕੇ ਅਤੇ ਮਾਣ-ਸਤਿਕਾਰ ਮਿਲਣਾ ਇੱਕ ਮਜ਼ਬੂਤ ਅਤੇ ਖੁਸ਼ਹਾਲ ਪੰਜਾਬ ਦੀ ਨੀਂਹ ਹੈ। ਇਸ ਲਈ ਆਪਸੀ ਭਾਈਚਾਰਕ ਸਾਂਝ, ਸਮਾਜਿਕ ਸਦਭਾਵਨਾ ਅਤੇ ਏਕਤਾ ਨੂੰ ਮਜ਼ਬੂਤ ਕਰਨਾ ਸਮੇਂ ਦੀ ਅਹਿਮ ਲੋੜ ਹੈ।

WhatsApp Image 2022-05-05 at 9.09.16 AM
WhatsApp Image 2022-05-20 at 2.57.41 PM
WhatsApp Image 2025-01-09 at 16.59.28
WhatsApp Image 2024-08-10 at 7.15.30 PM (4)
WhatsApp Image 2023-03-28 at 1.44.51 PM (1)
Nagpal 3
WhatsApp Image 2025-01-11 at 14.26.10
WhatsApp Image 2022-05-23 at 10.44.37 AM

 

ਉਹਨਾਂ ਕਿਹਾ ਕਿ ਮਹਾ ਪੰਚਾਇਤ ਦਾ ਮੁੱਖ ਉਦੇਸ਼ ਮਜ੍ਹਬੀ ਸਿੱਖ ਅਤੇ ਵਾਲਮੀਕਿ ਭਾਈਚਾਰੇ ਨੂੰ ਇੱਕ ਸਾਂਝੇ ਮੰਚ ‘ਤੇ ਇਕੱਠਾ ਕਰਨਾ ਅਤੇ ਆਪਸੀ ਏਕਤਾ, ਪਿਆਰ, ਸਤਿਕਾਰ ਤੇ ਸਮਾਜਿਕ ਸਾਂਝ ਨੂੰ ਹੋਰ ਮਜ਼ਬੂਤ ਕਰਨਾ ਸੀ। ਇਸ ਮੌਕੇ ਭਾਈਚਾਰੇ ਦੀ ਭਲਾਈ, ਸਮਾਜਿਕ ਵਿਕਾਸ, ਨੌਜਵਾਨਾਂ ਦੀ ਤਰੱਕੀ ਅਤੇ ਆਉਣ ਵਾਲੀਆਂ ਪੀੜ੍ਹੀਆਂ ਦੇ ਬਿਹਤਰ ਭਵਿੱਖ ਨਾਲ ਸਬੰਧਤ ਮੁੱਦਿਆਂ ‘ਤੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ।

 

ਸਮਾਗਮ ਦੇ ਸੱਦਾ ਕਰਤਾ ਪਰਗਟ ਸਿੰਘ ਰਾਜਿਆਣਾ, ਸਾਬਕਾ ਮੋਹਲ਼ੀ ਜ਼ਿਲ੍ਹਾ ਪ੍ਰਧਾਨ ਰਿਪਬਲਿਕਨ ਪਾਰਲੀਮੈਂਟ ਪੰਜਾਬ ਨੇ ਮੁੱਖ ਮਹਿਮਾਨ, ਵਿਸ਼ੇਸ਼ ਮਹਿਮਾਨਾਂ ਅਤੇ ਸਮਾਗਮ ਵਿੱਚ ਪਹੁੰਚੀਆਂ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਅਜਿਹੇ ਸਾਂਝੇ ਸਮਾਗਮ ਭਾਈਚਾਰੇ ਨੂੰ ਇੱਕਜੁੱਟ ਕਰਨ ਅਤੇ ਆਪਸੀ ਪਿਆਰ ਤੇ ਸਤਿਕਾਰ ਦੀ ਭਾਵਨਾ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ।

 

ਉਨ੍ਹਾਂ ਸਮੂਹ ਭਾਈਚਾਰੇ ਨੂੰ ਸਮਾਜ ਦੀ ਬਿਹਤਰੀ, ਨੌਜਵਾਨਾਂ ਦੀ ਤਰੱਕੀ ਅਤੇ ਸਾਂਝੀ ਖੁਸ਼ਹਾਲੀ ਲਈ ਇਕਜੁੱਟ ਹੋ ਕੇ ਕੰਮ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਆਪਸੀ ਸਹਿਯੋਗ ਅਤੇ ਮਿਲਵਰਤਣ ਨਾਲ ਹੀ ਸਮਾਜ ਨੂੰ ਹੋਰ ਮਜ਼ਬੂਤ ਅਤੇ ਤਰੱਕੀਸ਼ੀਲ ਬਣਾਇਆ ਜਾ ਸਕਦਾ ਹੈ।

 

ਕੈਪਸ਼ਨ- ਕੈਬਨਿਟ ਮੰਤਰੀ ਸ ਹਰਭਜਨ ਸਿੰਘ ਈ ਟੀ ਓ ਸਮਾਗਮ ਵਿੱਚ ਸ਼ਿਰਕਤ ਕਰਨ ਮੌਕੇ । ਨਾਲ ਹਰ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਤੇ ਹੋਰ ।

Fast News Punjab