( ਚਰਨਜੀਤ ਸਿੰਘ )
ਨਗਰ ਕੌਂਸਲ ਬਾਘਾਪੁਰਾਣਾ ਦੀਆਂ ਆਮ ਚੋਣਾਂ ਸਬੰਧੀ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਪ੍ਰਕਿਰਿਆ ਦੌਰਾਨ ਅੱਜ ਤੱਕ ਕੁੱਲ 21 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਗਗਨਦੀਪ, ਰਿਟਰਨਿੰਗ ਅਫ਼ਸਰ, ਬਾਘਾਪੁਰਾਣਾ ਨੇ ਦੱਸਿਆ ਕਿ ਹੁਣ ਤੱਕ ਪ੍ਰਾਪਤ ਨਾਮਜ਼ਦਗੀਆਂ ਵਿੱਚ ਸ਼੍ਰੋਮਣੀ ਅਕਾਲੀ ਦਲ (ਬਾਦਲ) ਵੱਲੋਂ 16 ਨਾਮਜ਼ਦਗੀ ਪੱਤਰ (ਜਿਨ੍ਹਾਂ ਵਿੱਚ ਇੱਕ ਕਵਰਿੰਗ ਉਮੀਦਵਾਰ ਵੀ ਸ਼ਾਮਲ ਹੈ), ਕਾਂਗਰਸ ਪਾਰਟੀ ਵੱਲੋਂ 2 ਅਤੇ 3 ਆਜ਼ਾਦ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ ਹਨ।
ਉਨ੍ਹਾਂ ਦੱਸਿਆ ਕਿ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਆਖਰੀ ਮਿਤੀ 19 ਨਵੰਬਰ 2026 ਹੈ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 20 ਨਵੰਬਰ 2026 ਨੂੰ ਕੀਤੀ ਜਾਵੇਗੀ।
ਉਨ੍ਹਾਂ ਸਮੂਹ ਚੋਣ ਲੜਨ ਦੇ ਇੱਛੁਕ ਉਮੀਦਵਾਰਾਂ ਨੂੰ ਨਿਰਧਾਰਤ ਸਮੇਂ ਅੰਦਰ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਅਪੀਲ ਕੀਤੀ।

