WhatsApp Image 2024-08-10 at 5.43.20 PM
WhatsApp Image 2022-05-20 at 3.04.26 PM
WhatsApp Image 2024-08-10 at 5.24.00 PM
WhatsApp Image 2022-05-05 at 9.37.25 AM
WhatsApp Image 2022-12-03 at 3.18.40 PM
WhatsApp Image 2024-08-10 at 5.43.20 PM
Sure Visa Adds 2)
WhatsApp Image 2022-05-05 at 9.36.34 AM
WhatsApp Image 2022-05-16 at 1.37.06 PM
WhatsApp Image 2024-08-10 at 7.17.29 PM
S K Shooting 2
WhatsApp Image 2025-01-11 at 15.37.17 (1)
WhatsApp Image 2025-01-09 at 16.58.52
S K Shooting 2
ਅਪਰਾਧਸਿੱਖਿਆਖੇਡਤਾਜ਼ਾ ਖਬਰਾਂਤਾਜਾ ਖਬਰਾਂਦੇਸ਼ਮਨੋਰੰਜਨਰਾਜਰਾਜਨੀਤੀਵਪਾਰ

ਮੋਗਾ ਵਿਖੇ ਪੁਲਿਸ ਸ਼ਹੀਦੀ ਸ਼ੋਕ ਦਿਵਸ ਮੌਕੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ

ਸ਼ਹੀਦ ਪਰਿਵਾਰਾਂ ਦੀ ਭਲਾਈ ਲਈ ਪੰਜਾਬ ਸਰਕਾਰ ਅਤੇ ਮੋਗਾ ਪੁਲਿਸ ਹਮੇਸ਼ਾਂ ਤਤਪਰ-ਜ਼ਿਲ੍ਹਾ ਪੁਲਿਸ ਮੁੱਖੀ

WhatsApp Image 2022-05-20 at 2.57.41 PM
WhatsApp Image 2023-03-28 at 1.44.51 PM (1)
WhatsApp Image 2024-08-10 at 7.15.30 PM (4)
WhatsApp Image 2022-05-23 at 10.44.37 AM
WhatsApp Image 2022-03-17 at 5.53.21 PM (1)
WhatsApp Image 2022-05-05 at 9.09.16 AM
Sure Visa Adds (5)
Nagpal 3
WhatsApp Image 2025-01-09 at 16.59.28
WhatsApp Image 2025-01-11 at 14.26.10
ਮੋਗਾ, 21 ਅਕਤੂਬਰ (Charanjit Singh)ਸ੍ਰੀ ਸੁਰਿੰਦਰਜੀਤ ਸਿੰਘ ਮੰਡ, ਜ਼ਿਲ੍ਹਾ ਪੁਲਿਸ ਮੁੱਖੀ ਮੋਗਾ ਨੇ ਕਿਹਾ ਕਿ ਸ਼ਹੀਦ ਸਾਡੇ ਸੂਬੇ ਅਤੇ ਦੇਸ਼ ਦਾ ਸਰਮਾਇਆ ਹਨ ਅਤੇ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਕਾਇਮ ਰੱਖਣ ਵਾਲੇ ਪੁਲਿਸ ਜਵਾਨਾਂ ਅਤੇ ਅਧਿਕਾਰੀਆਂ ਦੀਆਂ ਸ਼ਹਾਦਤਾਂ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ। ਉਹਨਾਂ ਨੂੰ ਸੱਚੀ ਸ਼ਰਧਾਂਜਲੀ ਇਹੀ ਹੋਵੇਗੀ ਕਿ ਅਸੀਂ ਸਾਰੇ ਇੱਕ ਮੁੱਠ ਹੋ ਕੇ ਦੇਸ਼ ਵਿਰੋਧੀ ਤਾਕਤਾਂ ਦਾ ਡੱਟ ਕੇ ਮੁਕਾਬਲਾ ਕਰੀਏ।
ਸ੍ਰੀ ਮੰਡ ਅੱਜ ਸਥਾਨਕ ਪੁਲਿਸ ਲਾਈਨ ਵਿਖੇ ਆਯੋਜਿਤ ਪੁਲਿਸ ਸ਼ਹੀਦੀ ਸ਼ੋਕ ਦਿਵਸ ਮੌਕੇ ਵੱਖ-ਵੱਖ ਹਮਲਿਆਂ ਵਿੱਚ ਦੇਸ਼ ਭਰ ਦੇ ਵੱਖ ਵੱਖ ਸੂਬਿਆਂ ਵਿਚ ਪੁਲਿਸ ਅਤੇ ਦੂਸਰੀਆਂ ਪੈਰਾ ਮਿਲਟਰੀ ਫੋਰਸਾਂ ਦੇ ਸਹੀਦ ਹੋਏ ਜਵਾਨਾਂ ਅਤੇ ਅਧਿਕਾਰੀਆਂ ਨੂੰ ਸ਼ਰਧਾਂਜਲੀ ਭੇਟ ਕਰ ਰਹੇ ਸਨ।ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਹਰੀਸ਼ ਨਈਅਰ, ਐਸ.ਪੀ. (ਸਥਾਨਕ) ਸ੍ਰ. ਗੁਰਦੀਪ ਸਿੰਘ, ਐਸ.ਪੀ. (ਜਾਂਚ) ਸ੍ਰ. ਜਗਤਪ੍ਰੀਤ ਸਿੰਘ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਪ੍ਰਭਦੀਪ ਸਿੰਘ ਨੱਥੋਵਾਲ, ਜੀ.ਓ.ਜੀ. ਮੋਗਾ ਮੁੱਖੀ ਕਰਨਲ ਬਲਕਾਰ ਸਿੰਘ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ। ਇਸ ਮੌਕੇ ਪੁਲਿਸ ਦੀ ਟੁਕੜੀ ਵੱਲੋਂ ਸਹੀਦਾਂ ਨੂੰ ਗਾਰਡ ਆਫ਼ ਆਨਰ ਦਿੱਤਾ ਗਿਆ ਅਤੇ 2 ਮਿੰਟ ਦਾ ਮੋਨ ਰੱਖ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਡੀ. ਐੱਸ. ਪੀ. ਸ੍ਰ. ਬੀ.ਐਸ. ਭੁੱਲਰ ਨੇ ਦੇਸ਼ ਭਰ ਵਿਚ ਹੋਏ ਸ਼ਹੀਦਾਂ ਦੇ ਨਾਮ ਪੜ੍ਹ ਕੇ ਸੁਣਾਏ।
       ਸ੍ਰ. ਮੰਡ ਨੇ ਕਿਹਾ ਕਿ ਅੱਜ ਦਾ ਸ਼ਹੀਦੀ ਯਾਦਗਾਰੀ ਦਿਵਸ ਉਹਨਾਂ ਮਹਾਨ ਪੁਲਿਸ ਜਵਾਨਾਂ ਦੀ ਯਾਦ ਵਿਚ ਹਰ ਸਾਲ ਮਨਾਇਆ ਜਾਂਦਾ ਹੈ, ਜਿੰਨਾਂ ਨੇ 21 ਅਕਤੂਬਰ 1959 ਨੂੰ ਲੱਦਾਖ ਦੇ ਹਾਟ ਸਪਰਿੰਗ ਵਿਖੇ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਦੇ ਹੋਏ ਸ਼ਹਾਦਤਾਂ ਦਿੱਤੀਆਂ। ਉਹਨਾਂ ਦੱਸਿਆ ਕਿ ਚੀਨ ਦੀ ਫੌਜ ਵੱਲੋ ਸਾਡੀ ਧਰਤੀ ‘ਤੇ ਪੈਟਰੋਲਿੰਗ ਕਰ ਰਹੇ 20 ਜਵਾਨਾਂ ‘ਤੇ ਅਚਾਨਕ ਹਮਲਾ ਕਰ ਦਿੱਤਾ ਗਿਆ ਸੀ, ਜਿੰਨ੍ਹਾਂ ਵਿੱਚੋਂ ਡੀ.ਐਸ.ਪੀ ਸਮੇਤ 10 ਜਵਾਨ ਸ਼ਹੀਦ ਹੋ ਗਏ ਸਨ ਅਤੇ ਬਾਕੀਆਂ ਨੂੰ ਬੰਦੀ ਬਣਾ ਲਿਆ ਗਿਆ ਸੀ। ਉਹਨਾ ਕਿਹਾ ਕਿ 21 ਅਕਤੂਬਰ, 1960 ਤੋ ਲਗਾਤਾਰ ਦੇਸ਼ ਭਰ ਵਿਚ ਇਹਨਾਂ ਮਹਾਨ ਸ਼ਹੀਦਾਂ ਅਤੇ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਖਾਤਿਰ ਦੇਸ਼ ਦੇ ਵੱਖ ਵੱਖ ਸੂਬਿਆਂ ਦੇ ਪੁਲਿਸ ਅਤੇ ਪੈਰਾ ਮਿਲਟਰੀ ਫੋਰਸਾਂ ਦੇ ਸ਼ਹੀਦ ਜਵਾਨਾਂ ਨੂੰ ਯਾਦ ਕਰਨ ਲਈ ਸ਼ਰਧਾਂਜਲੀ ਸਮਾਗਮ ਕੀਤੇ ਜਾਂਦੇ ਹਨ ਤਾਂ ਜੋ ਪੁਲਿਸ ਦੇ ਜਵਾਨ ਅਤੇ ਲੋਕ ਇਹਨਾਂ ਸ਼ਹੀਦਾਂ ਦੀਆਂ ਜੀਵਨੀਆਂ ਤੋ ਪ੍ਰੇਰਨਾ ਲੈ ਸਕਣ।
ਸ੍ਰ. ਮੰਡ ਨੇ ਕਿਹਾ ਕਿ ਅੱਤਵਾਦ ਦੌਰਾਨ ਮੋਗਾ ਪੁਲਿਸ ਦੇ 39 ਜਵਾਨ ਸ਼ਹੀਦ ਹੋਏ ਸਨ, ਜਿੰਨਾਂ ਦੇ ਪਰਿਵਾਰ ਮੋਗਾ ਵਿਖੇ ਰਹਿ ਰਹੇ ਹਨ, ਜ਼ਿਲ੍ਹਾ ਪੁਲਿਸ ਹਮੇਸ਼ਾਂ ਉਹਨਾਂ ਨਾਲ ਖੜ੍ਹੀ ਹੈ। ਇਹਨਾਂ ਪਰਿਵਾਰਾਂ ਨੂੰ ਪੇਸ਼ ਆਉਦੀਆਂ ਮੁਸ਼ਕਿਲਾਂ ਦੂਰ ਕੀਤੀਆਂ ਜਾਂਦੀਆਂ ਹਨ। ਉਹਨਾਂ ਇਹਨਾਂ ਪਰਿਵਾਰਾਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਅਤੇ ਮੋਗਾ ਪੁਲਿਸ ਵੱਲੋ ਹਰ ਕਦਮ ‘ਤੇ ਉਹਨਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ। ਇਸ ਉਪਰੰਤ ਜ਼ਿਲ੍ਹਾ ਪੁਲਿਸ ਮੁੱਖੀ ਤੋਂ ਇਲਾਵਾ ਸਾਰੇ ਪੁਲਿਸ ਅਫ਼ਸਰਾਂ, ਐਸ.ਐਚ.ਓਜ਼, ਜਵਾਨਾਂ ਅਤੇ ਹੋਰ ਪਤਵੰਤੇ ਸੱਜਣਾਂ ਨੇ ਤਿਆਰ ਕੀਤੇ ਸ਼ਹੀਦੀ ਸਮਾਰਕ ‘ਤੇ ਫੁੱਲ ਮਲਾਵਾਂ ਭੇਟ ਕਰਕੇ ਸ਼ਰਧਾਂਜਲੀਆਂ ਭੇਟ ਕੀਤੀਆਂ। ਇਸ ਮੌਕੇ ਸ਼ਹੀਦ ਪਰਿਵਾਰਾਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਵੀ ਕੀਤਾ ਗਿਆ।
Fast News Punjab

Related Articles

Back to top button