ਅਪਰਾਧਸਿੱਖਿਆਖੇਡਤਾਜਾ ਖਬਰਾਂਤਾਜ਼ਾ ਖਬਰਾਂਦੇਸ਼ਮਨੋਰੰਜਨਰਾਜਰਾਜਨੀਤੀਵਪਾਰ
ਹੁਣ ਮੰਗਲਵਾਰ, ਵੀਰਵਾਰ ਅਤੇ ਸ਼ਨੀਵਾਰ ਲੱਗਿਆ ਕਰਨਗੇ ਵਿਸ਼ੇਸ਼ ਮੁਫ਼ਤ ਕਰੋਨਾ ਮੈਗਾ ਟੀਕਾਕਰਨ ਕੈਂਪ
ਹਰ ਸੋਮਵਾਰ ਨੂੰ ਦੂਜੀ ਡੋਜ਼ ਵਾਲੇ ਵਿਅਕਤੀਆਂ ਨੂੰ ਟੀਕਾਕਰਨ ਕੇਂਦਰਾਂ ਵਿੱਚ ਮਿਲੇਗੀ ਪਹਿਲ-ਸਿਵਲ ਸਰਜਨ

ਮੋਗਾ, 22 ਅਕਤੂਬਰ(Charanjit Singh)ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਵਿੱਚ ਕਰੋਨਾ ਦੀ ਸੈਂਪਲਿੰਗ ਅਤੇ ਵੈਕਸੀਨੇਸ਼ਨ ਦੀ ਪ੍ਰਕਿਰਿਆ ਲਗਾਤਾਰ ਜਾਰੀ ਹੈ।
ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸਿਵਲ ਸਰਜਨ ਮੋਗਾ ਡਾ. ਅਮਰਪ੍ਰੀਤ ਕੌਰ ਬਾਜਵਾ ਨੇ ਦੱਸਿਆ ਕਿ ਭਾਵੇਂ ਕਰੋਨਾ ਦਾ ਪ੍ਰਭਾਵ ਘਟ ਗਿਆ ਹੈ, ਪ੍ਰੰਤੂ ਫਿਰ ਵੀ ਸਿਹਤ ਵਿਭਾਗ ਵੱਲੋਂ ਲਗਾਤਾਰ ਸੈਂਪਲਿੰਗ ਅਤੇ ਵੈਕਸੀਨੇਸ਼ਨ ਕੀਤੀ ਜਾ ਰਹੀ ਹੈ ਅਤੇ ਇਹ ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਜ਼ਿਲ੍ਹਾ ਮੋਗਾ ਦਾ ਹਰ ਇੱਕ ਯੋਗ ਵਿਅਕਤੀ ਦੋਨੋਂ ਡੋਜ਼ਜ਼ ਨਾਲ ਕਵਰ ਨਹੀਂ ਹੋ ਜਾਂਦਾ।
ਉਨ੍ਹਾਂ ਦੱਸਿਆ ਕਿ ਪਹਿਲਾਂ ਦੀ ਤਰ੍ਹਾਂ ਵੈਕਸੀਨੇਸ਼ਨ ਕੈਂਪ ਜਾਰੀ ਰਹਿਣਗੇ ਪ੍ਰੰਤੂ ਹੁਣ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਤਹਿਤ ਹਰ ਮੰਗਲਵਾਰ, ਵੀਰਵਾਰ ਅਤੇ ਸ਼ਨੀਵਾਰ ਨੂੰ ਮੁਫ਼ਤ ਕਰੋਨਾ ਟੀਕਾਕਰਨ ਦੇ ਵਿਸ਼ੇਸ਼ ਕੈਂਪ ਆਯੋਜਿਤ ਕੀਤੇ ਜਾਣਗੇ। ਇਨ੍ਹਾਂ ਕੈਂਪਾਂ ਵਿੱਚ ਭਾਗ ਲੈਣ ਲਈ ਕਿਸੇ ਵੀ ਅਗਾਊਂ ਰਜਿਸਟ੍ਰੇਸ਼ਨ ਦੀ ਜ਼ਰੂਰਤ ਨਹੀਂ ਹੋਵੇਗੀ, ਟੀਕਾਕਰਨ ”ਪਹਿਲਾਂ ਆਓ-ਪਹਿਲਾਂ ਲਗਵਾਓ” ਦੇ ਆਧਾਰ ‘ਤੇ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਹਰ ਸੋਮਵਾਰ ਵਾਲੇ ਦਿਨ ਦੂਜੀ ਡੋਜ਼ ਵਾਲੇ ਵਿਅਕਤੀਆਂ ਨੂੰ ਟੀਕਾਕਰਨ ਕੇਂਦਰਾਂ ਵਿੱਚ ਪਹਿਲ ਦਿੱਤੀ ਜਾਵੇਗੀ। ਆਪਣੇ ਨਜ਼ਦੀਕੀ ਟੀਕਾਕਰਨ ਕੇਂਦਰ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਵੈਬਸਾਈਟ www.nhm.punjab.gov.in ‘ਤੇ ਪਹੁੰਚ ਕੀਤੀ ਜਾ ਸਕਦੀ ਹੈ।
ਉਨ੍ਹਾਂ ਦੱਸਿਆ ਕਿ ਕੋਵਿਡ ਟੀਕਾਕਰਨ ਦੀ ਦੂਜੀ ਡੋਜ਼ ਸਮੇਂ ਸਿਰ ਲਗਵਾਉਣਾ ਬਹੁਤ ਜਰੂਰੀ ਹੈ। ਕੋਵੈਕਸੀਨ ਦੀ ਦੂਜੀ ਡੋਜ਼ 4-6 ਹਫ਼ਤੇ ਦਰਿਮਆਨ ਅਤੇ ਕੋਵੀਸ਼ੀਲਡ ਦੀ ਦੂਜੀ ਡੋਜ਼ 12-16 ਹਫਤਿਆਂ ਦਰਮਿਆਨ ਲਗਵਾਉਣੀ ਜਰੂਰੀ ਹੈ।
ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਕਰੋਨਾ ਨੂੰ ਰੋਕਣ ਦੀਆਂ ਸਾਵਧਾਨੀਆਂ ਨੂੰ ਹਾਲੇ ਅਣਗੌਲਿਆਂ ਨਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਮਾਸਕ ਪਾਉਣਾ, ਆਪਸੀ ਦੂਰੀ ਬਣਾ ਕੇ ਰੱਖਣਾ, ਹੱਥਾਂ ਨੂੰ ਸਾਫ਼ ਰੱਖਣਾ, ਸੈਨੇਟਾਈਜੇਸ਼ਨ, ਖੰਘਣ ਤੇ ਛਿੱਕਣ ਸਮੇਂ ਮੂੰਹ ਅਤ ਨੱਕ ਚੰਗੀ ਤਰ੍ਹਾਂ ਢੱਕਣਾ ਆਦਿ ਸਾਵਧਾਨੀਆਂ ਨਾਲ ਅਸੀਂ ਕਰੋਨਾ ਤੋਂ ਬਚੇ ਰਹਿ ਸਕਦੇ ਹਾਂ। ਉਨ੍ਹਾਂ ਕਿਹਾ ਕਿ ਟੋਲ ਫ੍ਰੀ ਮੈਡੀਕਲ ਸਹਾਇਤਾ ਲਈ 104 ਡਾਈਲ ਕੀਤਾ ਜਾ ਸਕਦਾ ਹੈ, ਜਿਹੜਾ ਕਿ ਹਫ਼ਤੇ ਦੇ ਸਾਰੇ ਦਿਨ 24 ਘੰਟੇ ਜਨਤਾ ਦੀ ਸੇਵਾ ਲਈ ਖੁੱਲ੍ਹਾ ਹੈ।




