WhatsApp Image 2024-08-10 at 5.43.20 PM
WhatsApp Image 2022-05-20 at 3.04.26 PM
WhatsApp Image 2024-08-10 at 5.24.00 PM
WhatsApp Image 2022-05-05 at 9.37.25 AM
WhatsApp Image 2022-12-03 at 3.18.40 PM
WhatsApp Image 2024-08-10 at 5.43.20 PM
Sure Visa Adds 2)
WhatsApp Image 2022-05-05 at 9.36.34 AM
WhatsApp Image 2022-05-16 at 1.37.06 PM
WhatsApp Image 2024-08-10 at 7.17.29 PM
S K Shooting 2
WhatsApp Image 2025-01-11 at 15.37.17 (1)
WhatsApp Image 2025-01-09 at 16.58.52
S K Shooting 2
ਤਾਜ਼ਾ ਖਬਰਾਂਰਾਜਰਾਜਨੀਤੀ

ਡਿਪਟੀ ਕਮਿਸ਼ਨਰ ਮੋਗਾ ਕੌਮੀ ਝੰਡਾ ਲਹਿਰਾਉਣ ਦੀ ਰਸਮ ਕਰਨਗੇ ਅਦਾ

ਜ਼ਿਲਾ ਪ੍ਰਸ਼ਾਸ਼ਨ ਮੋਗਾ ਵੱਲੋਂ ਆਜ਼ਾਦੀ ਦਿਹਾੜੇ ਦੇ 75ਵੇੇਂ ਸਮਾਗਮ ਦੀਆਂ ਤਿਆਰੀਆਂ ਮੁਕੰਮਲ

WhatsApp Image 2022-05-20 at 2.57.41 PM
WhatsApp Image 2023-03-28 at 1.44.51 PM (1)
WhatsApp Image 2024-08-10 at 7.15.30 PM (4)
WhatsApp Image 2022-05-23 at 10.44.37 AM
WhatsApp Image 2022-03-17 at 5.53.21 PM (1)
WhatsApp Image 2022-05-05 at 9.09.16 AM
Sure Visa Adds (5)
Nagpal 3
WhatsApp Image 2025-01-09 at 16.59.28
WhatsApp Image 2025-01-11 at 14.26.10
ਮੋਗਾ 14 ਅਗਸਤ ( ਚਰਨਜੀਤ ਸਿੰਘ ) ਪੰਜਾਬ ਸਰਕਾਰ ਦੇ ਨਿਰਦੇਸ਼ਾਂ ਤਹਿਤ ਕੋਵਿਡ 19 ਦੇ ਸੰਕਰਮਣ ਦੇ ਖਤਰੇ ਕਰਕੇ ਇਸ ਵਾਰ ਆਜ਼ਾਦੀ ਦਿਵਸ ਬੜੇ ਹੀ ਸੰਖੇਪ ਰੂਪ ਵਿੱਚ ਮਨਾਇਆ ਜਾਵੇਗਾ।  ਪੰਜਾਬ ਵਿੱਚ ਭਾਵੇਂ ਕੋਵਿਡ ਦੇ ਕੇਸ ਨਾਮਾਤਰ ਹੀ ਰਹਿ ਗਏ ਹਨ ਪ੍ਰੰਤੂ ਇਸਦਾ ਮਤਲਬ ਇਹ ਬਿਲਕੁਲ ਨਹੀਂ ਲੈਣਾ ਚਾਹੀਦਾ ਹੈ ਕਿ ਕੋਵਿਡ ਖਤਮ ਹੋ ਗਿਆ ਹੈ। ਇਸਦਾ ਖਤਰਾ ਅੱਜ ਵੀ ਬਰਕਰਾਰ ਹੈ ਅਤੇ ਸਾਨੂੰ ਇਸਤੋਂ ਬਚੇ ਰਹਿਣ ਲਈ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਦੀ ਪਾਲਣਾ ਕਰਨੀ ਚਾਹੀਦੀ ਹੈ।
ਇਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਹਰਚਰਨ ਸਿੰਘ ਨੇ ਦੱਸਿਆ ਕਿ ਕੱਲ ਦੇ 75ਵੇਂ ਆਜ਼ਾਦੀ ਦਿਵਸ ਸਬੰਧੀ ਜ਼ਿਲਾ ਪ੍ਰਸ਼ਾਸ਼ਨ ਮੋਗਾ ਵੱਲੋਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਨਾਂ ਦੱਸਿਆ ਕਿ ਅਨਾਜ ਮੰਡੀ ਮੋਗਾ ਵਿਖੇ ਜ਼ਿਲਾ ਪੱਧਰੀ ਆਜ਼ਾਦੀ ਦਿਹਾੜੇ ‘ਤੇ ਡਿਪਟੀ ਕਮਿਸ਼ਨਰ ਮੋਗਾ ਸ੍ਰੀ ਸੰਦੀਪ ਹੰਸ ਸਵੇਰੇ 8:58 ਤੇ ਕੌਮੀ ਝੰਡਾ ਲਹਿਰਾਉਣਗੇ ਅਤੇ ਸ਼ਾਨਦਾਰ ਮਾਰਚ ਪਾਸਟ ਤੋਂ ਸਲਾਮੀ ਲੈਣਗੇ।  ਪੰਜਾਬ ਪੁਲਿਸ, ਪੰਜਾਬ ਹੋਮ ਗਾਰਡ, ਡੀ.ਐਮ.ਕਾਲਜ ਮੋਗਾ ਅਤੇ ਖੁਸ਼ਹਾਲੀ ਦੇ ਰਾਖਿਆਂ ਵੱਲੋਂ ਪਰੇਡ ਵਿੱਚ ਹਿੱਸਾ ਲੈ ਕ ੇ ਸਤਿਕਾਰਯੋਗ ਰਾਸ਼ਟਰੀ ਝੰਡੇ ਨੂੰ ਸਤਿਕਾਰ ਭੇਟ ਕੀਤਾ ਜਾਵੇਗਾ।
ਉਨਾਂ ਦੱਸਿਆ ਕਿ ਇਸ ਵਾਰ ਚਹੁੰਦੇ ਹੋਏ ਵੀ ਜ਼ਿਲਾ ਪ੍ਰਸ਼ਾਸ਼ਨ ਮੋਗਾ ਵੱਲੋਂ ਇਹ ਸਮਾਗਮ ਪਹਿਲਾਂ ਵਾਂਗ ਨਹੀਂ ਮਨਾਇਆ ਜਾ ਸਕੇਗਾ, ਕਿਉਂਕਿ ਪੰਜਾਬ ਸਰਕਾਰ ਜਾਂ ਜ਼ਿਲਾ ਪ੍ਰਸ਼ਾਸ਼ਨ ਨਹੀਂ ਚਹੁੰਦੀ ਕਿ ਕਿਸੇ ਇਕੱਠ ਦੀ ਵਜਾ ਕਰਕੇ ਕੋਵਿਡ ਦਾ ਸੰਕਰਮਣ ਫਿਰ ਤੋਂ ਆਪਣਾ ਸਿਰ ਚੁੱਕੇ।  ਕੋਵਿਡ ਤੋਂ ਬੱਚਿਆਂ ਨੂੰ ਸੁਰੱਖਿਅਤ ਰੱਖਣ ਲਈ ਇਸ ਵਾਰ ਸਕੂਲੀ ਬੱਚਿਆਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਨਹੀਂ ਕੀਤਾ ਜਾਵੇਗਾ। ਉਨਾਂ ਕਿਹਾ ਕਿ ਜ਼ਿਲਾ ਪ੍ਰਸ਼ਾਸ਼ਨ ਮੋਗਾ ਵੱਲੋਂ ਇਨਾਮ ਵੰਡ ਸਮਾਰੋਹ ਦੀ ਜਗਾ ਸਨਮਾਨਯੋਗ ਸ਼ਖ਼ਸੀਅਤਾਂ ਨੂੰ ਘਰ-ਘਰ ਉਨਾਂ ਦੇ ਸਨਾਮਨ ਚਿੰਨ ਅਦਬ ਸਹਿਤ ਪਹੁੰਚਾਏ ਜਾਣਗੇ।
ਵਧੀਕ ਡਿਪਟੀ ਕਮਿਸ਼ਨਰ ਸ੍ਰੀ ਹਰਚਰਨ ਸਿੰਘ ਨੇ ਮੋਗਾ ਵਾਸੀਆਂ ਨੂੰ ਅਪੀਲ ਕੀਤੀ ਕਿ ਇਸ ਵਾਰ ਆਜ਼ਾਦੀ ਦਿਹਾੜਾ ਘਰ ਵਿੱਚ ਹੀ ਜਾਂ ਘੱਟ ਤੋਂ ਘੱਟ ਇਕੱਠ ਕਰਕੇ ਮਨਾਇਆ ਜਾਵੇ। ਅਖੀਰ ਉਨਾਂ ਮੋਗਾ ਵਾਸੀਆਂ ਨੂੰ ਕੋਵਿਡ ਤੋਂ ਬਚਾਅ ਸਬੰਧੀ ਟੀਕਾਕਰਨ ਕਰਵਾਉਣ ਨੂੰ ਯਕੀਨੀ ਬਣਾਉਣ ਦਾ ਮਸ਼ਵਰਾ ਵੀ ਦਿੱਤਾ ਤਾਂ ਕਿ ਅਸੀਂ ਸਾਰੇ ਕੋਵਿਡ ਤੋਂ ਸੁੱਰੱਖਿਅਤ ਰਹਿ ਸਕੀਏ।
Fast News Punjab

Related Articles

Back to top button