ਗੰਗਾ ਅਬਲੂ ਕੀ ਦੇ ਵਿਦਿਆਰਥੀਆਂ ਵੱਲੋਂ ਗਰੀਨ ਦੀਵਾਲੀ ਮਨਾਉਣ ਦਾ ਪ੍ਰਣ ਲਿਆ
ਪ੍ਰਿੰਸੀਪਲ ਸਰਦਾਰ ਸਾਧੂ ਸਿੰਘ ਰੋਮਾਣਾ ਅਤੇ ਵਿਦਿਆਰਥੀ ਗਰੀਨ ਦੀਵਾਲੀ ਮਨਾਉਣ ਦਾ ਪ੍ਰਣ ਲੈਂਦੇ ਹੋਏ

ਮੋਗਾ 1 ਨਵੰਬਰ ( ਚਰਨਜੀਤ ਸਿੰਘ) ਮਾਣਯੋਗ ਜ਼ਿਲ੍ਹਾ ਸਿੱਖਿਆ ਅਫ਼ਸਰ ਸ ਮੇਵਾ ਸਿੰਘ ਸਿੱਧੂ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸਰਦਾਰ ਇਕਬਾਲ ਸਿੰਘ ਬੁੱਟਰ ਅਤੇ ਉਪ ਜ਼ਿਲ੍ਹਾ ਸਿੱਖਿਆ ਅਫਸਰ ਮੈਡਮ ਭੁਪਿੰਦਰ ਕੌਰ ਜੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੰਗਾ ਅਬਲੂ ਵਿਖੇ ਸਰਦਾਰ ਸਾਧੂ ਸਿੰਘ ਰੋਮਾਣਾ ਦੀ ਯੋਗ ਅਗਵਾਈ ਹੇਠ ਸਕੂਲ ਦੇ ਵਿਦਿਆਰਥੀਆਂ ਨੇ ਗਰੀਨ ਦੀਵਾਲੀ ਮਨਾਉਣ ਦਾ ਪ੍ਰਣ ਲਿਆ ਅਤੇ ਇਸ ਮੌਕੇ ਪ੍ਰਿੰਸੀਪਲ ਸਰਦਾਰ ਸਾਧੂ ਸਿੰਘ ਰੋਮਾਣਾ ਨੇ ਕਿਹਾ ਕਿ ਦਿਨੋਂ ਦਿਨ ਵਧ ਰਹੇ ਪ੍ਰਦੂਸ਼ਣ ਨੂੰ ਰੋਕਣ ਲਈ ਸਾਨੂੰ ਸਾਰਿਆਂ ਨੂੰ ਇਕ ਇਕ ਪੌਦਾ ਜ਼ਰੂਰ ਲਾਉਣਾ ਚਾਹੀਦਾ ਹੈ ਵਧ ਰਹੇ ਪ੍ਰਦੂਸ਼ਣ ਕਾਰਨ ਧਰਤੀ ਉਪਰ ਹਰੇਕ ਪ੍ਰਾਣੀ ਨੂੰ ਬਿਮਾਰੀਆਂ ਦੀ ਲੱਗ ਰਹੀਆਂ ਹਨ ਤੰਦਰੁਸਤ ਰਹਿਣ ਲਈ ਸਾਨੂੰ ਆਪਣੇ ਵਾਤਾਵਰਣ ਨੂੰ ਸਾਫ ਸੁਥਰਾ ਤੇ ਖੁਸ਼ਹਾਲ ਬਣਾਉਣ ਦੇ ਉਪਰਾਲੇ ਕਰਨੇ ਚਾਹੀਦੇ ਹਨ ਪ੍ਰਿੰਸੀਪਲ ਸਰਦਾਰ ਸਾਧੂ ਸਿੰਘ ਰੋਮਾਣਾ ਨੇ ਕਿਹਾ ਕਿ ਸਾਨੂੰ ਇਸ ਦਿਵਾਲੀ ਘੱਟ ਤੋਂ ਘੱਟ ਪਟਾਕੇ ਚਲਾਉਣੇ ਚਾਹੀਦੇ ਹਨ ਇਸ ਮੌਕੇ ਮੈਡਮ ਸ਼ਿੰਦਰਪਾਲ ਕੌਰ ਸਿੱਧੂ ਸੂਬਾ ਸਿੰਘ ਬਰਾੜ ਕੁਲਦੀਪ ਸਿੰਘ ਕੰਪਿਊਟਰ ਫੈਕਲਟੀ ਅਤੇ ਸਮੂਹ ਸਟਾਫ਼ ਹਾਜ਼ਰ ਸਨ





