ਜ਼ਿਲਾ ਚੋਣ ਅਫ਼ਸਰ ਨੇ ਕੀਤੀ ਪੋਲਿੰਗ ਬੂਥਾਂ ਤੇ ਲਗਾਏ ਸਪੈਸ਼ਲ ਕੈਂਪਾਂ ਦੀ ਚੈਕਿੰਗ

ਅੱਜ ਦਾ ਵਿਚਾਰ ਅਨੋਖੇ ਅਜੂਬੇ ਅਪਰਾਧ ਸਿੱਖਿਆ ਖੇਡ ਟੇਕਨੋਲਜੀ ਤਾਜਾ ਖਬਰਾਂ ਤਾਜ਼ਾ ਖਬਰਾਂ ਦੁਰਘਟਨਾ ਦੇਸ਼ ਧਰਮ ਫੋਟੋ ਗੈਲਰੀ ਮਨੋਰੰਜਨ ਮੁਫਤ ਜੋਇਨ ਕਰੋ ਮੂਵੀ ਰੀਵਿਊ ਰਾਜ ਰਾਜਨੀਤੀ ਵਪਾਰ ਵਿਸ਼ਵ

ਮੋਗਾ, 7 ਨਵੰਬਰ ( Charanjit Singh) ਵੋਟ ਹਰ ਇੱਕ ਨਾਗਰਿਕ ਦਾ ਮੁੱਢਲਾ ਅਧਿਕਾਰ ਹੈ ਅਤੇ ਮਜਬੂਤ ਲੋਕਤੰਤਰ ਵਿੱਚ ਅਹਿਮ ਭੂਮਿਕਾ ਨਿਭਾਉਂਦੀ ਹੈ। ਭਾਰਤ ਚੋਣ ਕਮਿਸ਼ਨ ਵੱਲੋਂ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਯੋਗਤਾ ਮਿਤੀ 01-01-2022 ਦੇ ਅਧਾਰ ਤੇ ਵੋਟਰ ਸੂਚੀ ਦੀ ਸਰਸਰੀ ਸੁਧਾਈ ਦਾ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ। ਚੋਣ ਕਮਿਸ਼ਨ ਦੇ ਪ੍ਰੋਗਰਾਮ ਅਨੁਸਾਰ ਵੋਟਾਂ ਬਣਾਉਣ ਲਈ ਸਪੈਸ਼ਲ ਕੈਂਪ ਵੀ ਲਗਾਏ ਜਾ ਰਹੇ ਹਨ ਤਾਂ ਕਿ ਕੋਈ ਵੀ ਯੋਗ ਵਿਅਕਤੀ ਆਪਣੀ ਵੋਟ ਦੇ ਅਧਿਕਾਰ ਤੋਂ ਵਾਂਝਾ ਨਾ ਰਹੇ।

ਇਨਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਡਿਪਟੀ ਕਮਿਸ਼ਨਰ-ਕਮ-ਜ਼ਿਲਾ ਚੋਣ ਅਫ਼ਸਰ ਮੋਗਾ ਸ੍ਰੀ ਹਰੀਸ਼ ਨਈਅਰ ਨੇ ਮੋਗਾ ਦੇ ਪੋਿਗ ਬੂਥਾਂ ਤੇ ਵੋਟਾਂ ਸਬੰਧੀ ਆਮ ਜਨਤਾ ਨੂੰ ਸਹਾਇਤਾ ਮੁਹੱਈਆ ਕਰਵਾਉਣ ਲਈ ਲਗਾਏ ਸਪੈਸ਼ਲ ਕੈਂਪਾਂ ਦੌਰਾਨ ਕੀਤਾ।

ਉਨਾਂ ਅੱਜ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਸਕੂਲ ਗੋਧੇਵਾਲਾ, ਭੀਮ ਨਗਰ ਕੈਂਪ ਅਤੇ ਸੇਕਰਡ ਹਾਰਟ ਸਕੂਲ ਦੇ ਪੋਿਗ ਬੂਥਾਂ ਤੇ ਕੈਂਪਾਂ ਦੀ ਚੈਕਿੰਗ ਕੀਤੀ। ਚੈਕਿੰਗ ਦੌਰਾਨ ਉਨਾਂ ਵੋਟਰਾਂ ਅਤੇ ਪੋਿਗ ਬੂਥ ਅਫ਼ਸਰਾਂ ਨਾਲ ਵਿਚਾਰ ਵਟਾਂਦਰਾ ਕੀਤਾ ਅਤੇ ਦੇਸ਼ ਦੇ ਲੋਕਤੰਤਰ ਵਿੱਚ ਆਪਣਾ ਯੋਗਦਾਨ ਪਾਉਣ ਦੀ ਅਪੀਲ ਵੀ ਕੀਤੀ।

WhatsApp Image 2022-05-05 at 9.09.16 AM
WhatsApp Image 2022-05-20 at 2.57.41 PM
WhatsApp Image 2025-01-09 at 16.59.28
WhatsApp Image 2024-08-10 at 7.15.30 PM (4)
WhatsApp Image 2023-03-28 at 1.44.51 PM (1)
Nagpal 3
WhatsApp Image 2025-01-11 at 14.26.10
WhatsApp Image 2022-05-23 at 10.44.37 AM

ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਮਿਤੀ 20-11-2021 ਦਿਨ ਸ਼ਨੀਵਾਰ ਅਤੇ 21-11-2021 ਦਿਨ ਐਤਵਾਰ ਨੂੰ ਵੀ ਇਸੇ ਤਰਾਂ ਹੀ ਸਪੈਸ਼ਲ ਕੈਂਪ ਲਗਾਏ ਜਾ ਰਹੇ ਹਨ। ਇਨਾਂ ਮਿਤੀਆਂ ਨੂੰ ਵੀ ਜ਼ਿਲਾ ਮੋਗਾ ਦੇ ਸਮੂਹ ਬੂਥ ਲੈਵਲ ਅਫਸਰ ਆਪਣੇ-ਆਪਣੇ ਪੋਲਿੰਗ ਸਟੇਸ਼ਨ ਤੇ ਬੈਠ ਕੇ ਆਮ ਜਨਤਾ ਤੋਂ ਫਾਰਮ ਪ੍ਰਾਪਤ ਕਰਨਗੇ। ਇਸ ਲਈ ਇਨਾਂ ਮਿਤੀਆਂ ਨੂੰ ਘਰ ਦੇ ਨੇੜੇ ਦੇ ਪੋਲਿੰਗ ਸਟੇਸ਼ਨ ਤੇ ਜਾ ਕੇ ਆਪਣੇ ਬੂਥ ਲੈਵਲ ਅਫਸਰ ਪਾਸ ਵੋਟ ਬਣਾਉਣ ਲਈ ਫਾਰਮਨੰ. 6, ਵੋਟ ਕਟਵਾਉਣ ਲਈ ਫਾਰਮ ਨੰ .7 ਅਤੇ ਕਿਸੇ ਕਿਸਮ ਦੀ ਸੋਧ ਕਰਵਾਉਣ ਲਈ ਫਾਰਮ ਨੰ. 8 ਅਤੇ ਇੱਕ ਪੋਲਿੰਗ ਸਟੇਸ਼ਨ ਤੋਂ ਦੂਸਰੇ ਪੋਲਿੰਗ ਸਟੇਸ਼ਨ ਵਿੱਚ ਵੋਟ ਟਰਾਂਸਫਰ ਕਰਨ ਲਈ ਫਾਰਮ ਨੰ. 8 ਏ ਭਰ ਕੇ ਦੇ ਸਕਦੇ ਹੋ।

ਉਨਾਂ ਦੱਸਿਆ ਕਿ ਜਿੰਨਾਂ ਨਾਗਰਿਕਾਂ ਦੀ ਉਮਰ ਮਿਤੀ 01-01-2022 ਨੂੰ 18 ਸਾਲ ਜਾਂ ਇਸ ਤੋਂ ਂਵੱਧ ਹੈ ਅਤੇ ਉਨਾਂ ਦੀ ਵੋਟ ਨਹੀਂ ਬਣੀ ਉਹ 01-11-2021 ਤੋਂ 30-11-2021 ਵਿਚਕਾਰ ਆਪਣੀ ਵੋਟ ਬਣਾ ਸਕਦੇ ਹਨ। ਇਸ ਸਮੇਂਂ ਦੌਰਾਨ ਕੰਮ ਵਾਲੇ ਦਿਨ ਸਬੰਧਤ ਚੋਣਕਾਰ ਰਜਿਸਟਰੇਸ਼ਨ ਦੇ ਦਫਤਰ ਵਿੱਚ ਜਾ ਕੇ ਆਪਣੀ ਨਵੀਂ ਵੋਟ ਬਣਾਈ ਜਾ ਸਕਦੀ ਹੈ। ਇਸ ਤੋਂ ਂਇਲਾਵਾ ਭਾਰਤ ਚੋਣ ਕਮਿਸ਼ਨ ਦੀ ਵੈਬਸਾਈ www.nvsp.in ਤੇ ਜਾ ਕੇ ਨਵੀ ਵੋਟ ਬਣਾਉਣ ਜਾਂ ਹੋਰ ਕਿਸੇ ਵੀ ਤਰਾਂ ਦੀ ਸਹਾਇਤਾ ਲਈ ਆਨਲਾਈਨ ਫਾਰਮ ਭਰਿਆ ਜਾ ਸਕਦਾ ਹੈ। ਉਨਾਂ ਕਿਹਾ ਕਿ ਜੇਕਰ ਫਿਰ ਵੀ ਕਿਸੇ ਕਿਸਮ ਦੀ ਪਰੇਸ਼ਾਨੀ ਆਉਂਂਦੀ ਹੈ ਤਾਂ 1950 ਟੋਲ ਫ੍ਰੀ ਨੰਬਰ ਤੇ ਮੁਫਤ ਕਾਲ ਕਰਕੇ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਇਸ ਸਮੇਂ ਦੋੌਰਾਨ ਜੇਕਰ ਕਿਸੇ ਵੀ ਵੋਟਰ ਵੱਲੋਂ ਆਪਣੇ ਵੋਟਰ ਕਾਰਡ ਵਿੱਚ ਦਰੁੱਸਤੀ ਕਰਵਾਉਣੀ ਹੈ ਜਾਂ ਵੋਟ ਕੱਟਵਾਉਣੀ ਹੈ ਤਾਂ ਉਹ ਵੀ ਫਾਰਮ ਭਰ ਕੇ ਦੇ ਸਕਦੇ ਹਨ।

 

Fast News Punjab