ਅੱਜ ਦਾ ਵਿਚਾਰਅਨੋਖੇ ਅਜੂਬੇਅਪਰਾਧਸਿੱਖਿਆਖੇਡਟੇਕਨੋਲਜੀਤਾਜਾ ਖਬਰਾਂਤਾਜ਼ਾ ਖਬਰਾਂਦੁਰਘਟਨਾਦੇਸ਼ਧਰਮਫੋਟੋ ਗੈਲਰੀਮਨੋਰੰਜਨਮੁਫਤ ਜੋਇਨ ਕਰੋਮੂਵੀ ਰੀਵਿਊਰਾਜਰਾਜਨੀਤੀਵਪਾਰਵਿਸ਼ਵ
ਦਸਵੀਂ/ਬਾਰਵ੍ਹੀਂ ਸ੍ਰੇਣੀ ਦੀ ਰੀ-ਅਪੀਅਰ, ਵਾਧੂ ਵਿਸ਼ਾ, ਓਪਨ ਸਕੂਲ, ਪ੍ਰੀਖਿਆ 10 ਨਵੰਬਰ ਤੋਂ 25 ਨਵੰਬਰ ਤੱਕ
ਵਧੀਕ ਜ਼ਿਲ੍ਹਾ ਮੈਸਿਟ੍ਰੇਟ ਵੱਲੋਂ ਪ੍ਰੀਖਿਆ ਕੇਂਦਰ ਦੇ ਆਸ ਪਾਸ ਧਾਰਾ 144 ਦੇ ਹੁਕਮ ਜਾਰੀ

ਮੋਗਾ, 8 ਨਵੰਬਰ(Charanjit Singh)ਵਾਈਸ ਚੇਅਰਮੈਨ-ਕਮ-ਸਕੱਤਰ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਸਵੀ/ਬਾਰਵੀਂ ਸ਼੍ਰੇਣੀ ਦੀ ਰੀ-ਅਪੀਅਰ, ਵਾਧੂ ਵਿਸ਼ਾ, ਡੀ.ਆਈ.ਸੀ. (ਸਮੇਤ ਓਪਨ ਸਕੂਲ) ਅਤੇ ਦਸਵੀਂ ਪੱਧਰ ਦੀ ਪੰਜਾਬੀ ਵਾਧੂ ਵਿਸ਼ਾ ਨਵੰਬਰ-2021 ਦੀ ਪ੍ਰੀਖਿਆ 10 ਨਵੰਬਰ, 2021 ਤੋਂ 25 ਨਵੰਬਰ, 2021 ਸਵੇਰ ਦੇ ਸੈਸ਼ਨ ਭਾਵ 11 ਵਜੇ ਤੋਂ 2:15 ਵਜੇ ਤੱਕ ਮੋਗਾ-1 ਦੇ ਸੈਂਟਰ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਮੋਗਾ ਵਿਖੇ ਕਰਵਾਈ ਜਾ ਰਹੀ ਹੈ।
ਉਕਤ ਦੇ ਮੱਦੇਨਜ਼ਰ ਵਧੀਕ ਜ਼ਿਲ੍ਹਾ ਮੈਜਿਸਟਰੇਟ ਮੋਗਾ ਸ੍ਰੀ ਹਰਚਰਨ ਸਿੰਘ ਨੇ ਦੱਸਿਆ ਕਿ ਧਾਰਾ 144 ਸੀ.ਆਰ.ਪੀ.ਸੀ. ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਉਪਰੋਕਤ ਪ੍ਰੀਖਿਆ ਕੇਂਦਰ ਦੇ ਆਸ-ਪਾਸ 100 ਮੀਟਰ ਦੇ ਘੇਰੇ ਅੰਦਰ ਵਿਦਿਆਰਥੀਆਂ ਅਤੇ ਡਿਊਟੀ ਸਟਾਫ ਤੋਂ ਬਿਨਾਂ ਆਮ ਲੋਕਾਂ ਦੇ ਇਕੱਠੇ ਹੋਣ ‘ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਜਾਂਦੇ ਹਨ।
ਇਹ ਹੁਕਮ ਮਿਤੀ 10 ਨਵੰਬਰ, 2021 ਤੋਂ 25 ਨਵੰਬਰ, 2021 ਤੱਕ ਸਵੇਰ 9 ਵਜੇ ਤੋਂ ਸ਼ਾਮ 5 ਵਜੇ ਤੱਕ ਲਾਗੂ ਰਹਿਣਗੇ।




