WhatsApp Image 2024-08-10 at 5.43.20 PM
WhatsApp Image 2022-05-20 at 3.04.26 PM
WhatsApp Image 2024-08-10 at 5.24.00 PM
WhatsApp Image 2022-05-05 at 9.37.25 AM
WhatsApp Image 2022-12-03 at 3.18.40 PM
WhatsApp Image 2024-08-10 at 5.43.20 PM
Sure Visa Adds 2)
WhatsApp Image 2022-05-05 at 9.36.34 AM
WhatsApp Image 2022-05-16 at 1.37.06 PM
WhatsApp Image 2024-08-10 at 7.17.29 PM
S K Shooting 2
WhatsApp Image 2025-01-11 at 15.37.17 (1)
WhatsApp Image 2025-01-09 at 16.58.52
S K Shooting 2
ਅੱਜ ਦਾ ਵਿਚਾਰਅਨੋਖੇ ਅਜੂਬੇਅਪਰਾਧਸਿੱਖਿਆਖੇਡਟੇਕਨੋਲਜੀਤਾਜਾ ਖਬਰਾਂਤਾਜ਼ਾ ਖਬਰਾਂਦੁਰਘਟਨਾਦੇਸ਼ਧਰਮਫੋਟੋ ਗੈਲਰੀਮਨੋਰੰਜਨਮੁਫਤ ਜੋਇਨ ਕਰੋਮੂਵੀ ਰੀਵਿਊਰਾਜਰਾਜਨੀਤੀਵਪਾਰਵਿਸ਼ਵ

ਆਈ.ਟੀ.ਆਈ. ਮੋਗਾ ਵਿਖੇ 13 ਨਵੰਬਰ ਨੂੰ  ਆਯੋਜਿਤ ਹੋਵੇਗਾ ਮੈਗਾ ਲੀਗਲ ਅਵੇਰਨੈੱਸ ਅਤੇ ਸੁਵਿਧਾ ਕੈਂਪ

ਸਮੂਹ ਵਿਭਾਗਾਂ ਦੇ ਲੱਗਣਗੇ ਹੈਲਪ ਡੈਸਕ,ਡਿਪਟੀ ਕਮਿਸ਼ਨਰ ਨੇ ਕੀਤੀ ਸਬੰਧਤ ਵਿਭਾਗਾਂ ਨਾਲ ਮੀਟਿੰਗ

WhatsApp Image 2022-05-20 at 2.57.41 PM
WhatsApp Image 2023-03-28 at 1.44.51 PM (1)
WhatsApp Image 2024-08-10 at 7.15.30 PM (4)
WhatsApp Image 2022-05-23 at 10.44.37 AM
WhatsApp Image 2022-03-17 at 5.53.21 PM (1)
WhatsApp Image 2022-05-05 at 9.09.16 AM
Sure Visa Adds (5)
Nagpal 3
WhatsApp Image 2025-01-09 at 16.59.28
WhatsApp Image 2025-01-11 at 14.26.10
ਮੋਗਾ, 11 ਨਵੰਬਰ ( Charanjit Singh ) ਨੈਸ਼ਨਲ ਲੀਗਲ ਸਰਵਿਸ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ ਨਗਰ ਦੇ ਆਦੇਸ਼ਾ ਤਹਿਤ ਜ਼ਿਲ੍ਹਾ ਕਾਨੁੰਨੀ ਸੇਵਾਵਾਂ ਅਥਾਰਟੀ, ਮੋਗਾ ਵੱਲੋਂ ਭਾਰਤ ਦੀ ਆਜ਼ਾਦੀ ਦੇ 75 ਸਾਲ ਪੂਰੇ ਹੋਣ ਦੀ ਖੁਸ਼ੀ ਵਿੱਚ ਵੱਧ ਤੋਂ ਵੱਧ ਲੋਕਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਅਤੇ ਲੋਕ ਅਦਾਲਤਾਂ ਸਬੰਧੀ ਜਾਗਰੂਕ ਕਰਨ ਹਿੱਤ 13 ਨਵੰਬਰ 2021 ਨੂੰ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ (ਆਈ.ਟੀ.ਆਈ.) ਮੋਗਾ ਵਿਖੇ ਇੱਕ ਮੈਗਾ ਲੀਗਲ ਅਵੇਰਨੈੱਸ ਅਤੇ ਸੁਵਿਧਾ ਕੈਂਪ ਲਗਾਇਆ ਜਾ ਰਿਹਾ ਹੈ।ਇਸ ਮੈਗਾ ਕੈਂਪ ਵਿੱਚ ਸਮੂਹ ਵਿਭਾਗਾਂ ਦੇ ਹੈਲਪ ਡੈਸਕ ਵੀ ਲਗਾਏ ਜਾ ਰਹੇ ਹਨ ਜਿੱਥੋਂ ਕਿ ਕੋਈ ਵੀ ਵਿਅਕਤੀ ਕਿਸੇ ਵੀ ਸਰਕਾਰੀ ਸਕੀਮ ਸਬੰਧੀ ਜਾਣਕਾਰੀ ਜਾਂ ਸੁਵਿਧਾ ਪ੍ਰਾਪਤ ਕਰ ਸਕਦਾ ਹੈ। ਇਸ ਕੈਂਪ ਵਿੱਚ ਕਾਨੂੰਨੀ ਸੇਵਾਵਾਂ ਵੀ ਵਿਅਕਤੀਆਂ ਨੂੰ ਪ੍ਰਦਾਨ ਕਰਵਾਈਆਂ ਜਾਣਗੀਆਂ। ਇਸ ਕੈਂਪ ਵਿੱਚ ਜ਼ਿਲ੍ਹਾ ਅਤੇ ਸ਼ੈਸ਼ਨਜ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮੋਗਾ ਸ੍ਰੀਮਤੀ ਮਨਦੀਪ ਪੰਨੂ ਜੀ ਵੀ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰਨਗੇ।
ਇਸ ਮੈਗਾ ਕੈਂਪ ਵਿੱਚ ਵੱਧ ਤੋਂ ਵੱਧ ਲੋਕਾਂ ਦੀ ਸ਼ਮੂਲੀਅਤ ਅਤੇ ਉਨ੍ਹਾਂ ਨੂੰ ਵੱਧ ਤੋਂ ਵੱਧ ਸਰਕਾਰੀ ਸਕੀਮਾਂ ਦਾ ਲਾਹਾ ਅਤੇ ਕਾਨੂੰਨੀ ਸੇਵਾਵਾਂ ਪ੍ਰਦਾਨ ਕਰਵਾਉਣ ਲਈ ਅੱਜ ਡਿਪਟੀ ਕਮਿਸ਼ਨਰ ਮੋਗਾ ਸ੍ਰੀ ਹਰੀਸ਼ ਨਈਅਰ ਨੇ ਸਬੰਧਤ ਵਿਭਾਗਾਂ ਨਾਲ ਮੀਟਿੰਗ ਦੀ ਪ੍ਰਧਾਨਗੀ ਕੀਤੀ।
ਇਸ ਮੀਟਿੰਗ ਵਿੱਚ ਉਨ੍ਹਾਂ ਨਾਲ ਸੀ.ਜੇ.ਐਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਸ੍ਰੀ ਅਮਰੀਸ਼ ਕੁਮਾਰ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਹਰਚਰਨ ਸਿੰਘ, ਉਪ ਮੰਡਲ ਮੈਜਿਸਟ੍ਰੇਟ ਮੋਗਾ ਸ੍ਰੀ ਸਤਵੰਤ ਸਿੰਘ, ਉਪ ਮੰਡਲ ਮੈਜਿਸਟ੍ਰੇਟ ਬਾਘਾਪੁਰਾਣਾ ਸ੍ਰੀ ਰਾਜਪਾਲ ਸਿੰਘ, ਉਪ ਮੰਡਲ ਮੈਜਿਸਟ੍ਰੇਟ ਧਰਮਕੋਟ ਸ੍ਰੀ ਚਾਰੂ ਮਿਤਾ, ਸਿਵਲ ਸਰਜਨ ਮੋਗਾ ਸ੍ਰੀ ਅਮਰਪ੍ਰੀਤ ਕੌਰ ਬਾਜਵਾ ਸਬੰਧਤ ਵਿਭਾਗਾਂ ਦੇ ਮੁੱਖੀਆਂ ਨੇ ਭਾਗ ਲਿਆ।
ਇਸ ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਨੇ ਸਮੂਹ ਵਿਭਾਗਾਂ ਨੂੰ ਹਦਾਇਤ ਜਾਰੀ ਕੀਤੀ ਕਿ ਉਹ ਆਪਣੇ ਆਪਣੇ ਵਿਭਾਗਾਂ ਦੇ ਹੈਲਪ ਡੈਸਕ ਇਸ ਕੈਂਪ ਵਿੱਚ ਸਥਾਪਿਤ ਕਰਕੇ ਵੱਧ ਤੋਂ ਵੱਧ ਲੋਕਾਂ ਨੂੰ ਸਰਕਾਰ ਦੀਆਂ ਲੋਕ ਪੱਖੀ ਸਕੀਮਾਂ ਤੋਂ ਜਾਣੂੰ ਕਰਵਾਉਣ ਅਤੇ ਜਿੱਥੋਂ ਤੱਕ ਸੰਭਵ ਹੋਵੇ ਇਨ੍ਹਾਂ ਸਕੀਮਾਂ ਦਾ ਲਾਭ ਮੌਕੇ ਤੇ ਵੀ ਪ੍ਰਦਾਨ ਕੀਤਾ ਜਾਵੇ।
ਮੀਟਿੰਗ ਵਿੱਚ ਹਾਜ਼ਰ ਸੀ.ਜੇ.ਐਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਸ੍ਰੀ ਅਮਰੀਸ਼ ਕੁਮਾਰ ਜੀ ਨੇ ਦੱਸਿਆ ਕਿ ਇਸ ਕੈਂਪ ਵਿੱਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਵੱਲੋਂ ਕਾਨੂੰਨ ਨਾਲ ਸਬੰਧਤ ਸਾਰੀਆਂ ਸੇਵਾਵਾਂ ਲੋਕਾਂ ਨੂੰ ਮੁਹੱਈਆ ਕਰਵਾਈਆਂ ਜਾਣਗੀਆਂ ਅਤੇ ਉਨ੍ਹਾਂ ਨੂੰ ਕਾਨੂੰਨੀ ਸੇਵਾਵਾਂ ਬਾਰੇ ਜਾਗਰੂਕ ਵੀ ਕੀਤਾ ਜਾਵੇਗਾ।
ਇਸ ਕੈਂਪ ਵਿੱਚ ਲੋਕ ਭਲਾਈ ਦੇ ਹਰ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਵੱਲੋਂ ਹੈਲਪ ਡੈਸਕ ਲਗਾਏ ਜਾਣਗੇ ਅਤੇ ਲਾਭਪਾਤਰੀਆਂ ਦੇ ਫਾਰਮ ਵੀ ਭਰੇ ਜਾਣਗੇ।
ਉਨ੍ਹਾਂ ਆਮ ਜਨਤਾ ਨੂੰ ਅਪੀਲ ਕੀਤੀ ਕਿ ਇਸ ਕੈਂਪ ਦਾ ਫਾਇਦਾ ਲੈਣ ਲਈ 13 ਨਵੰਬਰ, 2021 ਨੂੰ ਸਵੇਰੇ 10 ਵਜ਼ੇ ਆਈ.ਟੀ.ਆਈ ਮੋਗਾ ਵਿੱਖੇ ਪਹੁੰਚ ਕੀਤੀ ਜਾਵੇ। ਇਸ ਤੋਂ ਬਾਅਦ ਉਨ੍ਹਾਂ ਇਹ ਵੀ ਅਪੀਲ ਕੀਤੀ ਕਿ ਲੋਕਾਂ ਵਿੱਚ ਮੁਫ਼ਤ ਕਾਨੂੰਨੀ ਸੇਵਾਵਾਂ ਅਤੇ ਟੋਲ ਫਰੀ ਨੰਬਰ 1968 ਦਾ ਵੱਧ ਤੋਂ ਵੱਧ ਪ੍ਰਚਾਰ ਕੀਤਾ ਜਾਵੇ ਤਾਂ ਜ਼ੋ ਲੋਕ ਇਨ੍ਹਾਂ ਦਾ ਲਾਭ ਲੈ ਸਕਣ ਅਤੇ ਲੋਕਾਂ ਨੂੰ ਸਸਤਾ ਅਤੇ ਛੇਤੀ ਇਨਸਾਫ਼ ਮਿਲ ਸਕੇ।
Fast News Punjab

Related Articles

Back to top button