WhatsApp Image 2024-08-10 at 5.43.20 PM
WhatsApp Image 2022-05-20 at 3.04.26 PM
WhatsApp Image 2024-08-10 at 5.24.00 PM
WhatsApp Image 2022-05-05 at 9.37.25 AM
WhatsApp Image 2022-12-03 at 3.18.40 PM
WhatsApp Image 2024-08-10 at 5.43.20 PM
Sure Visa Adds 2)
WhatsApp Image 2022-05-05 at 9.36.34 AM
WhatsApp Image 2022-05-16 at 1.37.06 PM
WhatsApp Image 2022-02-24 at 6.51.37 PM (3)
WhatsApp Image 2024-08-10 at 7.17.29 PM
S K Shooting 2
WhatsApp Image 2025-01-11 at 15.37.17 (1)
WhatsApp Image 2025-01-09 at 16.58.52
S K Shooting 2
ਅੱਜ ਦਾ ਵਿਚਾਰਅਨੋਖੇ ਅਜੂਬੇਅਪਰਾਧਸਿੱਖਿਆਖੇਡਟੇਕਨੋਲਜੀਤਾਜਾ ਖਬਰਾਂਤਾਜ਼ਾ ਖਬਰਾਂਦੁਰਘਟਨਾਦੇਸ਼ਧਰਮਫੋਟੋ ਗੈਲਰੀਮਨੋਰੰਜਨਮੁਫਤ ਜੋਇਨ ਕਰੋਮੂਵੀ ਰੀਵਿਊਰਾਜਰਾਜਨੀਤੀਵਪਾਰਵਿਸ਼ਵ

18 ਵੱਖ ਵੱਖ ਵਿਭਾਗਾਂ ਦੇ ਡੈਸਕ ਸਥਾਪਿਤ ਕਰਕੇ 500 ਦਰਖਾਸਤਾਂ ਦਾ ਕੀਤਾ ਮੌਕੇ ਤੇ ਨਿਪਟਾਰਾ

ਜਿ਼ਲ੍ਹਾ ਤੇ ਸੈਸ਼ਨ ਜੱਜ ਅਤੇ ਡਿਪਟੀ ਕਮਿਸ਼ਨਰ ਨੇ ਵਿਭਾਗੀ ਡੈਸਕਾਂ ਤੇ ਆਪ ਪਹੁੰਚ ਕੇ ਕੀਤੀ ਆਮ ਲੋਕਾਂ ਨਾਲ ਗੱਲਬਾਤ

WhatsApp Image 2024-08-10 at 7.15.30 PM
WhatsApp Image 2022-05-20 at 2.57.41 PM
WhatsApp Image 2024-08-10 at 5.49.29 PM
WhatsApp Image 2023-03-28 at 1.44.51 PM (1)
WhatsApp Image 2024-08-10 at 5.37.58 PM
WhatsApp Image 2024-08-10 at 7.15.30 PM (4)
New Year Post 2024 (2)
WhatsApp Image 2022-05-23 at 10.44.37 AM
WhatsApp Image 2022-03-17 at 5.53.21 PM (1)
WhatsApp Image 2022-05-05 at 9.09.16 AM
Sure Visa Adds (5)
Nagpal 3
WhatsApp Image 2025-01-09 at 16.59.28
WhatsApp Image 2025-01-11 at 14.26.10
ਮੋਗਾ, 13 ਨਵੰਬਰ  ( Charanjit Singh ) ਅਜ਼ਾਦੀ ਦੇ 75ਵੇਂ ਅੰਮ੍ਰਿਤ ਮਹੋਤਸਵ ਉੱਤੇ ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ, ਨਵੀਂ ਦਿੱਲੀ ਵੱਲੋਂ ਪੈਨ ਇੰਡੀਆ ਅਵੈਰਨੈੱਸ ਅਤੇ ਆਊਟਰੀਚ ਪ੍ਰੋਗਰਾਮ ਮਿਤੀ 2 ਅਕਤੂਬਰ ਤੋਂ ਸ਼ੁਰੂ ਕੀਤਾ ਗਿਆ ਹੈ ਜੋ ਕਿ 14 ਨਵੰਬਰ ਤੱਕ ਚਲੇਗਾ।ਇਸ ਪ੍ਰੋਗਰਾਮ ਤਹਿਤ ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ ਦੇ ਹੁਕਮਾਂ ਤਹਿਤ ਜਿ਼ਲ੍ਹਾ ਅਤੇ ਸੈਸ਼ਨ ਜੱਜ-ਸਹਿਤ-ਚੈਅਰਪਰਸਨ, ਜਿ਼ਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਮੈਡਮ ਮਨਦੀਪ ਪੰਨੂੰ ਜੀ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਅੱਜ 13 ਨਵੰਬਰ 2021 ਨੂੰ ਸਰਕਾਰੀ ਆਈ.ਟੀ.ਆਈ. ਵਿਖੇ ਜਿ਼ਲ੍ਹਾ ਪ੍ਰਸ਼ਾਸਨ ਮੋਗਾ ਦੇ ਸਹਿਯੌਗ ਨਾਲ ਇੱਕ ਮੈਗਾ ਲੀਗਲ ਸਰਵਿਸਜ਼ ਅਤੇ ਸੁਵਿਧਾ ਕੈਂਪ ਦਾ ਆਯੋਜਨ ਕੀਤਾ ਗਿਆ।
ਇਸ ਕੈਂਪ ਵਿੱਚ ਜਿ਼ਲ੍ਹਾ ਅਤੇ ਸੈਸ਼ਨ ਜੱਜ-ਸਹਿਤ-ਚੈਅਰਪਰਸਨ, ਮੈਡਮ ਮਨਦੀਪ ਪੰਨੂੰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਸ਼ਮਾ ਜਲਾ ਕੇ ਕੈਂਪ ਦੀ ਸ਼ੁਰੂਆਤ ਕੀਤੀ। ਇਸ ਕੈਂਪ ਵਿੱਚ ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਹਰੀਸ਼ ਨਈਅਰ ਅਤੇ ਸੀਨੀਅਰ ਕਪਤਾਨ ਪੁਲਿਸ ਮੋਗਾ ਸ਼੍ਰੀ ਸੁਰਿੰਦਰਜੀਤ ਸਿੰਘ ਮੰਡ ਨੇ ਵੀ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਇਸ ਕੈਂਪ ਵਿੱਚ ਸੀ.ਜੇ.ਐਮ.-ਕਮ-ਸਕੱਤਰ ਜਿ਼ਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਸ੍ਰੀ ਅਮਰੀਸ਼ ਕੁਮਾਰ ਜੀ, ਵਧੀਕ ਡਿਪਟੀ ਕਮਿਸ਼ਨਰ (ਜ) ਸ. ਹਰਚਰਨ ਸਿੰਘ ਜੀ, ਉਪ ਮੰਡਲ ਮੈਜਿਸਟ੍ਰੇਟ ਮੋਗਾ ਸ੍ਰੀ ਸਤਵੰਤ ਸਿੰਘ, ਉਪ ਮੰਡਲ ਮੈਜਿਸਟ੍ਰੇਟ ਬਾਘਾਪੁਰਾਣਾ ਸ਼੍ਰੀ ਰਾਜਪਾਲ, ਪੈਨਲ ਵਕੀਲ ਅਤੇ ਪੈਰਾ ਲੀਗਲ ਵਲੰਟੀਅਰਜ਼ ਵੀ ਮੋਜੂਦ ਸਨ।
ਇਸ ਕੈਂਪ ਵਿੱਚ ਮੌਜੂਦ ਸੀ.ਜੇ.ਅੇੈਮ.-ਕਮ-ਸਕੱਤਰ-ਜਿ਼ਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਸ੍ਰੀ ਅਮਰੀਸ਼ ਕੁਮਾਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਕੁੱਲ 19 ਅਲੱਗ ਅਲੱਗ ਵਿਭਾਗਾਂ ਵੱਲੋਂ ਇਸ ਮੈਗਾ ਕੈਂਪ ਹਿੱਸਾ ਲਿਆ ਗਿਆ ਅਤੇ ਆਮ ਲੋਕਾਂ ਦੀ ਸਹੂਲਤ ਅਤੇ ਹੋਰ ਸਰਕਾਰੀ ਸਕੀਮਾਂ ਦਾ ਲਾਭ ਲੋਕਾਂ ਤੱਕ ਪੁੱਜਦਾ ਕਰਨ ਲਈ ਸਟਾਲਾਂ/ਹੈਲਪ ਡੈਸਕ ਸਥਾਪਿਤ ਕੀਤੇ ਗਏ। ਇਨ੍ਹਾਂ ਹੈਲਪ ਡੈਸਕਾਂ ਵਿੱਚ ਆਮ ਲੋਕਾਂ ਦੀਆਂ ਮੁਸ਼ਕਿਲਾਂ ਜਿਵੇਂ ਕਿ ਬੁਢਾਪਾ ਪੈਨਸ਼ਨ ਸਬੰਧੀ, ਵਿਧਵਾ ਪੈਨਸ਼ਨ, ਵਿਕਲਾਂਗ ਪੈਨਸ਼ਨ, ਰੋਜ਼ਗਾਰ ਕਾਰਡ, ਜੰਗਲਾਤ ਮਹਿਕਮੇ, ਕਿਰਤ ਕਾਰਡ ਸਬੰਧੀ,  ਬਿਜਲੀ ਬਿੱਲਾਂ ਸਬੰਧੀ, ਜਲ ਸਪਲਾਈ ਬਿੱਲਾਂ ਅਤੇ ਹੋਰ ਵੱਖ ਵੱਖ ਸਰਕਾਰੀ ਸਕੀਮਾਂ ਦੀਆਂ ਲਗਭਗ 500 ਦੇ ਕਰੀਬ ਦਰਖਾਸਤਾਂ ਦਾ ਮੌਕੇ `ਤੇ ਨਿਪਟਾਰਾ ਕੀਤਾ ਗਿਆ। ਇਸ ਕੈਂਪ ਵਿੱਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਵੱਲੋਂ ਵੀ ਹੈਲਪ ਡੈਸਕ ਲਗਾਏ ਗਏ ਅਤੇ ਕੈਂਪ ਦੌਰਾਨ ਆਮ ਲੋਕਾ ਨੂੰ ਨਾਲਸਾ ਅਤੇ ਹੋਰ ਸਰਕਾਰੀ ਸਕੀਮਾਂ ਪ਼੍ਰਤੀ ਜਾਗਰੂਕ ਕੀਤਾ ਗਿਆ। ਇਸ ਦੇ ਨਾਲ ਹੀ ਇਹਨਾਂ ਸਕੀਮਾਂ ਸਬੰਧੀ ਉਹਨਾਂ ਦੇ ਫਾਰਮ ਭਰਵਾਏ ਗਏ। ਇਨ੍ਹਾਂ ਹੈਲਪ ਡੈਸਕਾਂ ਤੇ ਜਿ਼ਲ੍ਹਾ ਤੇ ਸੈਸ਼ਨ ਜੱਜ ਮੈਡਮ ਮਨਦੀਪ ਪੰਨੂ ਅਤੇ ਡਿਪਟੀ ਕਮਿਸ਼ਨਰ ਸ੍ਰੀ ਹਰੀਸ਼ ਨਈਅਰ ਨੇ ਖੁਦ ਪਹੁੰਚ ਕੇ ਆਮ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਸਬੰਧਤ ਸੇਵਾਵਾਂ ਦੇ ਲਾਭ ਪਹੁੰਚਾਏ।
ਸੈਸ਼ਨ ਜੱਜ ਮੈਡਮ ਮਨਦੀਪ ਪੰਨੂ ਨੇ ਸਾਰਿਆਂ ਨੂੰ ਜੀ ਆਇਆ ਨੂੰ ਕਿਹਾ ਅਤੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਾਡਾ ਅੱਜ ਦਾ ਇਹ ਮੈਗਾ ਕੈਂਪ ਮਾਣਯੋਗ ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ ਜੀ ਦੇ ਦਿਸ਼ਾਂ ਨਿਰਦੇਸ਼ਾਂ ਹੇੇਠ ਅਤੇ ਪੈਨ ਇੰਡੀਆਂ ਅਵੇਰਨੈੱਸ ਕੰਪੈਨ ਦੇ ਤਹਿਤ ਲਗਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ 07 ਤੋਂ 14 ਨਵੰਬਰ ਤੱਕ ਚੱਲ ਰਹੇ ਲੀਗਲ ਸਰਵਿਸਜ਼ ਵੀਕ ਦਾ ਵੀ ਇਹ ਪ੍ਰੋਗਰਾਮ ਇੱਕ ਹਿੱਸਾ ਹੈ। ਇਸ ਕੰਪੈਨ ਅਤੇ ਮੈਗਾ ਕੈਂਪ ਦਾ ਮੁੱਖ ਮਕਸਦ ਜ਼ਮੀਨੀ ਪੱਧਰ ਤੇ ਲੋਕਾਂ ਨੂੰ ਇਹ ਜਾਣੂ ਕਰਾਉਣਾ ਹੈ ਕਿ ਕਿਹੜੇ ਵਿਅਕਤੀ ਹਨ ਜ਼ੋ ਮੁਫ਼ਤ ਕਾਨੂੰਨੀ ਸਹਾਇਤਾ ਤੇ ਹੋਰ ਮੁਆਵਜ਼ਾ ਸਕੀਮ ਦੇ ਹੱਕਦਾਰ ਹਨ। ਉਨ੍ਹਾਂ ਦੱਸਿਆ ਕਿ ਕਾਨੂੰਨੀ ਸਹਾਇਤਾ ਸਬੰਧੀ ਜਾਣਕਾਰੀ ਦੇਣ ਲਈ ਅਸੀਂ ਜਿ਼ਲ੍ਹੇ ਦੇ ਸਾਰੇ ਪਿੰਡਾਂ ਵਿੱਚ ਵੀ ਸੈਮੀਨਾਰ ਲਗਾਏ ਹਨ ਅਤੇ ਘਰ-ਘਰ ਜਾ ਕੇ ਵੀ ਲੋਕਾਂ ਨੂੰ ਜਾਗਰੂਕ ਕੀਤਾ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਮਿਤੀ 11 ਦਸਬੰਰ 2021 ਨੂੰ ਪੰਜਾਬ ਦੇ ਸਾਰੇ ਜਿ਼ਲ੍ਹਿਆਂ ਵਿੱਚ ਕੌਮੀ ਲੋਕ ਅਦਾਲਤਾਂ ਲੱਗਣ ਜਾ ਰਹੀਆਂ ਹਨ। ਲੋਕ ਅਦਾਲਤ ਦਾ ਮੁੱਖ ਮਨੋਰਥ ਸਮਝੌਤੇ/ਰਾਜੀਨਾਮੇ ਰਾਹੀਂ ਅਦਾਲਤੀ ਕੇਸਾਂ ਦਾ ਨਿਪਟਾਰਾ ਕਰਵਾਉਣਾ ਹੈ ਤਾਂ ਜ਼ੋ ਦੋਹਾਂ ਧਿਰਾਂ ਦਾ ਪੈਸਾ ਅਤੇ ਸਮਾਂ ਬਚ ਸਕੇ। ਹਰ ਉਹ ਵਿਅਕਤੀ ਜਿਸ ਦਾ ਅਦਾਲਤ ਵਿੱਚ ਕੇਸ ਲੰਬਿਤ ਹੈ ਅਤੇ ਲੋਕ ਅਦਾਲਤ ਰਾਹੀਂ ਫੈਸਲਾ ਕਰਵਾਉਣ ਦਾ ਇਛੁੱਕ ਹੈ, ਇਸ ਸਬੰਧੀ ਦਰਖਾਸਤ ਸਬੰਧਤ ਅਦਾਲਤ ਦੇ ਜੱਜ ਸਾਹਿਬ ਨੂੰ ਪੇਸ਼ ਕਰ ਸਕਦਾ ਹੈ।
ਜੇਕਰ ਕੇਸ ਅਦਾਲਤ ਵਿੱਚ ਲੰਭਿਤ ਨਹੀਂ ਹੈ ਤਾਂ ਅਜਿਹੇ ਮਾਮਲਿਆਂ ਸਬੰਧੀ ਦਰਖਾਸਤ ਸਕੱਤਰ, ਜਿ਼ਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੂੰ ਦਿੱਤੀ ਜਾ ਸਕਦੀ ਹੈ। ਕਾਨੂੰਨੀ ਸੇਵਾਵਾਂ ਦੇ ਟੋਲ ਫਰੀ ਨੰਬਰ 1968 ਬਾਰੇ ਵੀ ਜਾਗਰੁਕ ਕੀਤਾ ਗਿਆ।
fastnewspunjab

Related Articles

Back to top button