WhatsApp Image 2024-08-10 at 5.43.20 PM
WhatsApp Image 2022-05-20 at 3.04.26 PM
WhatsApp Image 2024-08-10 at 5.24.00 PM
WhatsApp Image 2022-05-05 at 9.37.25 AM
WhatsApp Image 2022-12-03 at 3.18.40 PM
WhatsApp Image 2024-08-10 at 5.43.20 PM
Sure Visa Adds 2)
WhatsApp Image 2022-05-05 at 9.36.34 AM
WhatsApp Image 2022-05-16 at 1.37.06 PM
WhatsApp Image 2024-08-10 at 7.17.29 PM
S K Shooting 2
WhatsApp Image 2025-01-11 at 15.37.17 (1)
WhatsApp Image 2025-01-09 at 16.58.52
S K Shooting 2
ਸਿੱਖਿਆਟੇਕਨੋਲਜੀਤਾਜ਼ਾ ਖਬਰਾਂਤਾਜਾ ਖਬਰਾਂਦੇਸ਼ਫੋਟੋ ਗੈਲਰੀਰਾਜਰਾਜਨੀਤੀ

ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਵੈਕਸੀਨੇਸ਼ਨ ਮੁਹਿੰਮ ਨੂੰ ਤੇਜ਼ ਕਰਨ ਦੇ ਦਿੱਤੇ ਸਖਤ ਨਿਰਦੇਸ਼

ਹਰੀਸ਼ ਨਈਅਰ ਨੇ ਜਿ਼ਲ੍ਹਾ ਵਾਸੀਆਂ ਨੂੰ ਕੋਵਿਡ ਦੀਆਂ ਖੁਰਾਕਾਂ ਸਮੇਂ ਸਿਰ ਲੈਣ ਦੀ ਕੀਤੀ ਅਪੀਲ

WhatsApp Image 2022-05-20 at 2.57.41 PM
WhatsApp Image 2023-03-28 at 1.44.51 PM (1)
WhatsApp Image 2024-08-10 at 7.15.30 PM (4)
WhatsApp Image 2022-05-23 at 10.44.37 AM
WhatsApp Image 2022-03-17 at 5.53.21 PM (1)
WhatsApp Image 2022-05-05 at 9.09.16 AM
Sure Visa Adds (5)
Nagpal 3
WhatsApp Image 2025-01-09 at 16.59.28
WhatsApp Image 2025-01-11 at 14.26.10
ਮੋਗਾ, 13 ਨਵੰਬਰ ( Charanjit Singh ) ਅੱਜ ਡਿਪਟੀ ਕਮਿਸ਼ਨਰ ਮੋਗਾ ਨੇ ਸਬੰਧਤ ਵਿਭਾਗਾਂ ਦੇ ਨੁਮਾਇੰਦਿਆਂ ਖਾਸ ਕਰ  ਸਿਹਤ ਵਿਭਾਗ, ਸਥਾਨਕ ਸਰਕਾਰਾਂ ਵਿਭਾਗ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਅਤੇ ਲੇਬਰ ਵਿਭਾਗ ਦੇ ਨੁਮਾਇੰਦਿਆਂ ਨਾਲ ਕੋਵਿਡ ਵੈਕਸੀਨੇਸ਼ਨ ਮੁਹਿੰਮ ਨੂੰ ਹੋਰ ਤੇਜ਼ ਕਰਨ ਦੇ ਮਨੋਰਥ ਵਜੋਂ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਮੀਟਿੰਗ ਵਿੱਚ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਹਰਚਰਨ ਸਿੰਘ, ਉਪ ਮੰਡਲ ਮੈਜਿਸਟ੍ਰੇਟ ਮੋਗਾ ਸ੍ਰੀ ਸਤਵੰਤ ਸਿੰਘ, ਉਪ ਮੰਡਲ ਮੈਜਿਸਟ੍ਰੇਟ ਬਾਘਾਪੁਰਾਣਾ ਸ੍ਰੀ ਰਾਜਪਾਲ ਸਿੰਘ, ਉਪ ਮੰਡਲ ਮੈਜਿਸਟ੍ਰੇਟ ਧਰਮਕੋਟ ਸ੍ਰੀਮਤੀ ਚਾਰੂ ਮਿਤਾ ਵੀ ਹਾਜ਼ਰ ਸਨ।
ਇਸ ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਨੇ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਭਾਵੇਂ ਹੀ ਕੋਵਿਡ ਦਾ ਪ੍ਰਕੋਪ ਪਹਿਲਾਂ ਨਾਲੋਂ ਬਹੁਤ ਘੱਟ ਹੈ ਪ੍ਰੰਤੂ ਕੋਵਿਡ ਵੈਕਸੀਨੇਸ਼ਨ ਮੁਹਿੰਮ ਨੂੰ ਪਹਿਲਾਂ ਵਾਂਗ ਤੇਜ਼ੀ ਨਾਲ ਅੱਗੇ ਵਧਾਇਆ ਜਾਵੇ ਅਤੇ ਉਦੋਂ ਤੱਕ ਇਸਦੀ ਗਤੀ ਤੇਜ਼ ਰੱਖੀ ਜਾਵੇ ਜਦੋਂ ਤੱਕ ਜਿ਼ਲ੍ਹਾ ਦਾ ਹਰ ਯੋਗ ਵਿਅਕਤੀ ਕੋਵਿਡ ਦੀਆਂ ਦੋਨੋਂ ਡੋਜ਼ਜ਼ ਨਾਲ ਕਵਰ ਨਹੀਂ ਹੋ ਜਾਂਦਾ। ਉਨ੍ਹਾਂ ਸਿਹਤ ਵਿਭਾਗ ਦੇ ਨੁਮਾਇੰਦਿਆਂ ਨੂੰ ਸਖਤ ਹਦਾਇਤ ਜਾਰੀ ਕੀਤੀ ਕਿ ਉਹ  ਵੈਕਸੀਨੇਸ਼ਨ ਦੇ ਕੰਮ ਨੂੰ ਮਿਸ਼ਨ ਮੋਡ ਵਿੱਚ ਕਰਨ ਨੂੰ ਯਕੀਨੀ ਬਣਾਉਣ। ਉਨ੍ਹਾਂ ਸਿਹਤ ਵਿਭਾਗ ਦੇ ਨੁਮਾਇੰਦਿਆਂ ਨੂੰ ਪੇਂਡੂ ਵਿਕਾਸ ਵਿਭਾਗ ਦੇ ਸਹਿਯੋਗ ਨਾਲ ਕੰਮ ਕਰਕੇ ਕੋਵਿਡ ਵੈਕਸੀਨੇਸ਼ਨ ਦਰ ਵਿੱਚ ਤੇਜ਼ੀ ਲਿਆਉਣ ਦਾ ਮਸ਼ਵਰਾ ਦਿੱਤਾ, ਕਿਉਂਕਿ ਇਸ ਵਿਭਾਗ ਦਾ ਜਿਆਦਾਤਰ ਪੇਂਡੂ ਤਬਕੇ ਨਾਲ ਰਾਬਤਾ ਰਹਿੰਦਾ ਹੈ।
ਉਨ੍ਹਾਂ ਸਿਹਤ ਵਿਭਾਗ ਦੇ ਨੁਮਾਇੰਦਿਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਉਹ ਹਰ ਬਲਾਕ ਵਿੱਚ ਸ਼ਨੀਵਾਰ ਅਤੇ ਐਤਵਾਰ ਨੂੰ ਵੀ ਕੋਵਿਡ ਵੈਕਸੀਨੇਸ਼ਨ ਕੈਂਪ ਲਗਾਉਣ ਨੂੰ ਯਕੀਨੀ ਬਣਾਉਣ।
ਡਿਪਟੀ ਕਮਿਸ਼ਨਰ ਨੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੂੰ ਹਦਾਇਤ ਕੀਤੀ ਕਿ ਉਹ ਪੰਚਾਇਤਾਂ ਜਰੀਏ ਕੋਵਿਡ ਖੁਰਾਕਾਂ ਤੋਂ ਵਾਂਝੇ ਰਹਿ ਗਏ ਯੋਗ ਵਿਅਕਤੀਆਂ ਦੀ ਸ਼ਨਾਖਤ ਕਰਕੇ ਸਿਹਤ ਵਿਭਾਗ ਨੂੰ ਸੂਚਨਾ ਦੇਣ ਤਾਂ ਕਿ ਉਨ੍ਹਾਂ ਨੂੰ ਜਲਦੀ ਤੋਂ ਜਲਦੀ ਕੋਵਿਡ ਦੀਆਂ ਦੋਨੋਂ ਖੁਰਾਕਾਂ ਲਗਵਾਈਆਂ ਜਾ ਸਕਣ।
ਉਨ੍ਹਾਂ ਕਿਹਾ ਕਿ ਕਿੰਨੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਕੋਵਿਡ ਦੀਆਂ ਇੱਕ ਜਾਂ ਦੋਨੋਂ ਡੋਜ਼ਜ਼ ਲੱਗ ਚੁੱਕੀਆਂ ਹਨ, ਜਾਂ ਇੱਕ ਵੀ ਡੋਜ਼ ਨਹੀਂ ਲੱਗੀ, ਇਹ ਪਤਾ ਕਰਨ ਲਈ ਜਿ਼ਲ੍ਹਾ ਮੋਗਾ ਦੇ ਸਾਰੇ ਵਿਭਾਗਾਂ ਨੂੰ ਪੱਤਰ ਜਾਰੀ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਕੋਵਿਡ ਖੁਰਾਕਾਂ ਨਾ ਲੈਣ ਵਾਲੇ ਅਧਿਕਾਰੀਆਂ ਕਰਮਚਾਰੀਆਂ ਨੂੰ ਤੁਰੰਤ ਪ੍ਰਭਾਵ ਨਾਲ ਵੈਕਸੀਨੇਸ਼ਨ ਕਰਵਾਉਣੀ ਪਵੇਗੀ।
ਡਿਪਟੀ ਕਮਿਸ਼ਨਰ ਨੇ ਅਖੀਰ ਵਿੱਚ ਦੱਸਿਆ ਕਿ ਇਸ ਹੰਗਾਮੀ ਮੀਟਿੰਗ ਬੁਲਾਉਣ ਦਾ ਮਨੋਰਥ ਜਿ਼ਲ੍ਹਾ ਮੋਗਾ ਵਿੱਚ ਕੋਵਿਡ ਵੈਕਸੀਨੇਸ਼ਨ ਮੁਹਿੰਮ ਨੂੰ ਹੋਰ ਤੇਜ਼ ਕਰਨਾ ਹੈ ਤਾਂ ਕਿ ਕਰੋਨਾ ਦੀ ਤੀਜੀ ਲਹਿਰ ਆਉਣ ਦੇ ਹਾਲਾਤਾਂ ਵਿੱਚ ਹਰ ਇੱਕ ਵਿਅਕਤੀ ਦੀ ਇਮਊਨਿਟੀ ਨੂੰ ਬੂਸਟ ਕੀਤਾ ਜਾ ਸਕੇ।
ਸ੍ਰੀ ਹਰੀਸ਼ ਨਈਅਰ ਨੇ ਮੋਗਾ ਵਾਸੀਆਂ ਨੂੰ ਅਪੀਲ ਕੀਤੀ ਕਿ ਜਿਹੜੇ ਵੀ ਵਿਅਕਤੀ ਕੋਵਿਡ ਦੀਆਂ ਖੁਰਾਕਾਂ ਤੋਂ ਵਾਂਝੇ ਰਹਿ ਗਏ ਹਨ ਜਾਂ ਕੋਵਿਡ ਵੈਕਸੀਨੇਸ਼ਨ ਵਿਰੋਧੀ ਕਿਸੇ ਵੀ ਤਰਕਹੀਣ ਗੱਲ ਨੂੰ ਦਿਮਾਗ ਵਿੱਚ ਰੱਖ ਕੇ ਇਹ ਖੁਰਾਕ ਨਹੀਂ ਲੈ ਰਹੇ ਉਹ ਇਨ੍ਹਾਂ ਵਹਿਮਾਂ ਭਰਮਾਂ ਨੂੰ ਛੱਡ ਕੇ ਤੁਰੰਤ ਡੋਜ਼ਜ਼ ਲਗਵਾਉਣ, ਕਿਉਂਕਿ ਇੱਕ ਮਾਤਰ ਵੈਕਸੀਨੇਸ਼ਨ ਹੀ ਇਸ ਭਿਆਨਕ ਵਾਈਰਸ ਤੋਂ ਬਚਾਅ ਹੈ।
Fast News Punjab

Related Articles

Back to top button