WhatsApp Image 2024-08-10 at 5.43.20 PM
WhatsApp Image 2022-05-20 at 3.04.26 PM
WhatsApp Image 2024-08-10 at 5.24.00 PM
WhatsApp Image 2022-05-05 at 9.37.25 AM
WhatsApp Image 2022-12-03 at 3.18.40 PM
WhatsApp Image 2024-08-10 at 5.43.20 PM
Sure Visa Adds 2)
WhatsApp Image 2022-05-05 at 9.36.34 AM
WhatsApp Image 2022-05-16 at 1.37.06 PM
WhatsApp Image 2024-08-10 at 7.17.29 PM
S K Shooting 2
WhatsApp Image 2025-01-11 at 15.37.17 (1)
WhatsApp Image 2025-01-09 at 16.58.52
S K Shooting 2
ਸਿੱਖਿਆਤਾਜ਼ਾ ਖਬਰਾਂਤਾਜਾ ਖਬਰਾਂਦੇਸ਼

ਚੋਣ ਦਫ਼ਤਰ ਵੱਲੋਂ ਬਾਲ ਦਿਵਸ ਮੌਕੇ ਕਰਵਾਈ ਬੱਚਿਆਂ ਦੀ ਰਿਲੇਅ ਦੌੜ ,ਵੋਟ ਬਣਾਉਣ ਅਤੇ ਇਸਦੀ ਯੋਗ ਵਰਤੋਂ ਦੀ ਜਾਗਰੂਕਤਾ ਫੈਲਾਉਣ ਦੇ ਮਕਸਦ ਵਜੋਂ ਕਰਵਾਈ ਦੌੜ-ਚੋਣ ਤਹਿਸੀਲਦਾਰ

20 ਅਤੇ 21 ਨਵੰਬਰ ਨੂੰ ਲੱਗਣ ਵਾਲੇ ਸਪੈਸ਼ਲ ਕੈਂਪਾਂ ਦਾ ਲਿਆ ਜਾਵੇ ਵੱਧ ਤੋਂ ਵੱਧ ਲਾਹਾ-ਬਰਜਿੰਦਰ ਸਿੰਘ

WhatsApp Image 2022-05-20 at 2.57.41 PM
WhatsApp Image 2023-03-28 at 1.44.51 PM (1)
WhatsApp Image 2024-08-10 at 7.15.30 PM (4)
WhatsApp Image 2022-05-23 at 10.44.37 AM
WhatsApp Image 2022-03-17 at 5.53.21 PM (1)
WhatsApp Image 2022-05-05 at 9.09.16 AM
Sure Visa Adds (5)
Nagpal 3
WhatsApp Image 2025-01-09 at 16.59.28
WhatsApp Image 2025-01-11 at 14.26.10
ਮੋਗਾ 14 ਨਵੰਬਰ (Charanjit Singh) ਮੁੱਖ ਚੋਣ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਅੱਜ ਮਿਤੀ 14 ਨਵੰਬਰ 2021 ਨੂੰ ਜ਼ਿਲਾ ਚੋਣ ਦਫ਼ਤਰ ਮੋਗਾ ਵੱਲੋਂ  ਬਾਲ ਦਿਵਸ ਵਾਲੇ ਦਿਨ ਆਮ ਜਨਤਾ ਨੂੰ ਵੋਟ ਬਣਾਉਣ ਅਤੇ ਵੋਟ ਦੇ ਸਹੀ ਇਸਤੇਮਾਲ ਬਾਰੇ ਜਾਗਰੂਕ ਕਰਨ ਲਈ ਸਕੂਲੀ ਬੱਚਿਆਂ ਦੀ ਰਿਲੇਅ ਦੌੜ ਦਾ ਆਯੋਜਨ ਕੀਤਾ ਗਿਆ।
ਇਸ ਰਿਲੇਅ ਦੌੜ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੋਧੇਵਾਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੀਮ ਨਗਰ, ਸਰਕਾਰੀ ਹਾਈ ਸਕੂਲ ਦੁੱਨੇਕੇ, ਸਰਕਾਰੀ ਹਾਈ ਸਕੂਲ ਲੰਡੇਕੇ ਮੋਗਾ ਦੇ ਵਿਦਿਆਰਥੀਆਂ ਵੱਲੋਂ ਹਿੱਸਾ ਲਿਆ ਗਿਆ। ਇਹ ਰਿਲੇਅ ਦੌੜ ਬੱਸ ਸਟੈਂਡ ਮੋਗਾ ਤੋਂ ਜ਼ਿਲਾ ਪ੍ਰਬੰਧਕੀ ਕੰਪਲੈਕਸ ਤੱਕ ਆਯੋਜਿਤ ਕੀਤੀ ਗਈ।
ਇਸ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲਾ ਚੋਣ ਤਹਿਸੀਲਦਾਰ ਬਰਜਿੰਦਰ ਸਿੰਘ ਨੇ ਦੱਸਿਆ ਕਿ ਇਸ ਜਾਗਰੂਕਤਾ ਦੌੜ ਕਰਵਾਉਣ ਦਾ ਮੁੱਖ ਮੰਤਵ ਹੈ ਇਹ ਹੈ ਕਿ ਕੋਈ ਵੀ ਨਾਗਰਿਕ ਜਿਸ ਦੀ 01 ਜਨਵਰੀ 2022 ਨੂੰ ਉਮਰ 18 ਸਾਲ ਦੀ ਪੂਰੀ ਹੋ ਰਹੀ ਹੈ , ਉਹ ਵੋਟ ਬਣਾਉਣ ਤੋਂ ਵਾਂਝਾ ਨਾ ਰਹੇ। ਉਨਾਂ ਕਿਹਾ ਕੇ ਅਸੀਂ ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਵਿੱਚ ਰਹਿ ਰਹੇ ਹਾਂ ਲੋਕਤੰਤਰ ਦੀ ਸਫਲਤਾ ਇਸ ਗੱਲ ਤੇ ਨਿਰਭਰ ਕਰਦੀ ਹੈ ਕਿ ਅਸੀਂ ਆਪਣੀ ਵੋਟ ਦੀ ਵਰਤੋਂ ਸੋਚ-ਸਮਝ ਕੇ ਨਿਰਪੱਖ ਹੋ ਕੇ, ਬਿਨਾਂ ਕਿਸੇ ਲਾਲਚ ਅਤੇ ਡਰ ਤੋਂ ਕਰੀਏ। ਇਸ  ਮੌਕੇ ਉਨਾਂ ਆਏ ਬੱਚਿਆਂ ਨੂੰ ਬਾਲ ਦਿਵਸ ਦੀਆਂ ਮੁਬਾਰਕਾਂ ਦਿੱਤੀਆਂ।
    ਉਨਾਂ ਅੱਗੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਯੋਗਤਾ ਮਿਤੀ 01 ਜਨਵਰੀ, 2022 ਦੇ ਆਧਾਰ ’ਤੇ ਵੋਟਰ ਸੂਚੀ ਦੀ ਸੁਧਾਈ ਦਾ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ। ਇਸ ਲਈ ਜਿਨਾਂ ਨਾਗਰਿਕਾਂ ਦੀ ਉਮਰ ਮਿਤੀ 01 ਜਨਵਰੀ, 2022 ਨੂੰ 18 ਸਾਲ ਜਾਂ ਇਸ ਤੋਂ ਵੱਧ ਹੈ ਅਤੇ ਉਨਾਂ ਦੀ ਵੋਟ ਨਹੀਂ ਬਣੀ, ਨੂੰ ਆਪਣੀ ਵੋਟ ਬਣਾਉਣ ਜਾਂ ਦਰੁਸਤੀ ਕਰਾਉਣ ਲਈ ਭਾਰਤ ਚੋਣ ਕਮਿਸਨ ਵੱਲੋਂ 30 ਨਵੰਬਰ, 2021 ਤੱਕ ਦਾ ਸਮਾਂ ਦਿੱਤਾ ਗਿਆ ਹੈ। ਇਸ ਸਮੇਂ ਦੌਰਾਨ ਕੰਮ-ਕਾਜੇ ਵਾਲੇ ਦਿਨ ਆਪਣੇ ਸਬੰਧਤ ਐੱਸ ਡੀ ਐੱਮ ਦਫਤਰ ਵਿੱਚ ਜਾ ਕੇ ਆਪਣੀ ਨਵੀ ਵੋਟ ਦਾ ਫਾਰਮ ਭਰ ਕੇ ਦਿੱਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਭਾਰਤ ਚੋਣ ਕਮਿਸਨ ਦੀ ਵੈਬਸਾਈਟ … ’ਤੇ ਜਾ ਕੇ ਆਨਲਾਈਨ ਫਾਰਮ ਵੀ ਭਰਿਆ ਜਾ ਸਕਦਾ ਹੈ। ਅਗਰ ਫਿਰ ਵੀ ਕਿਸੇ ਕਿਸਮ ਦੀ ਪ੍ਰੇਸ਼ਾਨੀ ਆਉਦੀ ਹੈ ਤਾਂ 1950 ਟੋਲ ਵੀ ਨੰਬਰ ’ਤੇ ਮੁਫਤ ਫੋਨ ਕਰਕੇ ਵੀ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਉਨਾਂ ਦੱਸਿਆ ਕਿ ਇਸ ਸਮੇਂ ਦੌਰਾਨ ਜੇਕਰ ਕਿਸੇ ਵੀ ਵੋਟਰ ਨੂੰ ਆਪਣੇ ਵੋਟਰ ਕਾਰਡ ਵਿੱਚ ਕੋਈ ਵੀ ਦਰੁਸਤੀ ਕਰਵਾਉਣੀ ਹੈ ਜਾਂ ਆਪਣੀ ਵੋਟ ਕਟਵਾਉਣੀ ਹੈ ਤਾਂ ਉਹ ਵੀ ਫਾਰਮ ਭਰ ਕੇ ਦੇ ਸਕਦੇ ਹਨ।
ਉਨਾਂ ਦੱਸਿਆ ਕਿ ਇਸ ਤੋਂ ਇਲਾਵਾ ਮਿਤੀ 20 ਅਤੇ 21 ਨਵੰਬਰ, 2021 ਨੂੰ ਜ਼ਿਲਾ ਮੋਗਾ ਦੇ ਸਮੂਹ ਬੂਥ ਲੈਵਲ ਅਫ਼ਸਰ ਆਪਣੇ-ਆਪਣੇ ਪੋਲਿੰਗ ਸਟੇਸ਼ਨ ’ਤੇ ਬੈਠਣਗੇ।  ਇਨਾਂ ਤਾਰੀਖਾਂ ਨੂੰ ਆਪਣੇ ਘਰ ਦੇ ਨੇੜੇ ਦੇ ਪੋਲਿੰਗ ਸਟੇਸਨ ਤੇ ਜਾ ਕੇ ਆਪਣੇ ਬੂਥ ਲੈਵਲ ਅਫਸਰ ਪਾਸ ਵੀ ਫਾਰਮ ਭਰਿਆ ਜਾ ਸਕਦਾ ਹੈ। ਉਹਨਾਂ ਸਮੂਹ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਭਾਰਤੀ ਚੋਣ ਕਮਿਸ਼ਨ ਦੇ ਇਸ ਸੁਨਿਹਰੀ ਮੌਕੇ ਦਾ ਵੱਧ ਤੋਂ ਵੱਧ ਲਾਭ ਚੁੱਕਿਆ ਜਾਵੇ ਅਤੇ ਜਿਨਾਂ ਨਾਗਰਿਕਾਂ ਦੀਆਂ ਵੋਟਾਂ ਨਹੀਂ ਬਣੀਆਂ ਜਰੂਰ ਬਣਵਾਈਆਂ ਜਾਣ।
Fast News Punjab

Related Articles

Back to top button