WhatsApp Image 2024-08-10 at 5.43.20 PM
WhatsApp Image 2022-05-20 at 3.04.26 PM
WhatsApp Image 2024-08-10 at 5.24.00 PM
WhatsApp Image 2022-05-05 at 9.37.25 AM
WhatsApp Image 2022-12-03 at 3.18.40 PM
WhatsApp Image 2024-08-10 at 5.43.20 PM
Sure Visa Adds 2)
WhatsApp Image 2022-05-05 at 9.36.34 AM
WhatsApp Image 2022-05-16 at 1.37.06 PM
WhatsApp Image 2024-08-10 at 7.17.29 PM
S K Shooting 2
WhatsApp Image 2025-01-11 at 15.37.17 (1)
WhatsApp Image 2025-01-09 at 16.58.52
S K Shooting 2
ਤਾਜ਼ਾ ਖਬਰਾਂਤਾਜਾ ਖਬਰਾਂਦੇਸ਼ਰਾਜਰਾਜਨੀਤੀ

ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦੇ ਜਨਮ ਦਿਵਸ ਮੌਕੇ ਰੋਡ ਸੇਫ਼ਟੀ ਅਤੇ ਸਫ਼ਾਈ ਮੁਹਿੰਮ ਦਾ ਆਗਾਜ਼

ਪੰਜਾਬ ਦੇ ਟਰਾਂਸਪੋਰਟ ਮੰਤਰੀ ਸ੍ਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਰਵਾਈ ਪੰਜਾਬ ਦੀਆਂ 100 ਥਾਵਾਂ ਤੇ ਸਫ਼ਾਈ ਮੁਹਿੰਮ ਦੀ ਸ਼ੁਰੂਆਤ

WhatsApp Image 2022-05-20 at 2.57.41 PM
WhatsApp Image 2023-03-28 at 1.44.51 PM (1)
WhatsApp Image 2024-08-10 at 7.15.30 PM (4)
WhatsApp Image 2022-05-23 at 10.44.37 AM
WhatsApp Image 2022-03-17 at 5.53.21 PM (1)
WhatsApp Image 2022-05-05 at 9.09.16 AM
Sure Visa Adds (5)
Nagpal 3
WhatsApp Image 2025-01-09 at 16.59.28
WhatsApp Image 2025-01-11 at 14.26.10
ਮੋਗਾ, 14 ਨਵੰਬਰ(Charanjit Singh)ਅੱਜ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਜੀ ਦੀ ਜਨਮ ਦਿਵਸ ਮੌਕੇ ਪੰਜਾਬ ਦੇ ਟਰਾਂਸਪੋਰਟ ਵਿਭਾਗ ਵੱਲੋਂ ਰੋਡ ਸੇਫਟੀ ਮੁਹਿੰਮ ਦਾ ਆਗਾਜ਼ ਕੀਤਾ ਗਿਆ।ਪੰਜਾਬ ਦੇ ਟਰਾਂਸਪੋਰਟ ਮੰਤਰੀ ਸ੍ਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਦੀਆਂ ਵੱਖ ਵੱਖ 100 ਥਾਵਾਂ `ਤੇ ਰੋਡ ਸੇਫ਼ਟੀ ਮੁਹਿੰਮ ਦੀ ਸ਼ੁਰੂਆਤ ਕੀਤੀ, ਜਿਸਦੇ ਤਹਿਤ ਅੱਜ ਮੋਗਾ ਵਿਖੇ ਪੰਜਾਬ ਦੇ ਟਰਾਂਸਪੋਰਟ ਮੰਤਰੀ ਸ੍ਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਜਿ਼ਲ੍ਹਾ ਮੋਗਾ ਦੇ ਬੱਸ ਸਟੈਂਡ ਦਾ ਦੌਰਾ ਕਰਦਿਆਂ ਵਿਸ਼ੇਸ਼ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਇਕ ਮੋਗਾ ਡਾ. ਹਰਜੋਤ ਕਮਲ, ਡਿਪਟੀ ਕਮਿਸ਼ਨਰ ਮੋਗਾ ਸ੍ਰੀ ਹਰੀਸ਼ ਨਈਅਰ, ਉਪ ਮੰਡਲ ਮੈਜਿਸਟ੍ਰੇਟ ਮੋਗਾ ਸ੍ਰੀ ਸਤਵੰਤ ਸਿੰਘ ਅਤੇ ਹੋਰ ਸਰਕਾਰੀ/ਰਾਜਨੀਤਿਕ ਪ੍ਰਤੀਨਿਧੀਆਂ ਵੀ ਮੌਜੂਦ ਸਨ।
ਪ੍ਰੈਸ ਨੂੰ ਸੰਬੋਧਨ ਕਰਦਿਆਂ ਰਾਜਾ ਵੜਿੰਗ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਉਹ ਖੁਦ ਹਰ 15 ਦਿਨਾਂ ਬਾਅਦ ਹਰ ਬੱਸ ਅੱਡੇ ਦੀ ਸਫ਼ਾਈ ਮੁਹਿੰਮ ਬਾਰੇ ਚੈਕਿੰਗ ਕਰਨਗੇ। ਉਨ੍ਹਾਂ ਕਿਹਾ ਕਿ ਮੋਗਾ ਜਿ਼ਲ੍ਹਾ ਦੇ ਵਿਧਾਇਕ ਨੇ ਬੱਸ ਸਟੈਂਡ ਵਿੱਚ ਆਮ ਲੋਕਾਂ ਨੂੰ ਆਉਣ ਵਾਲੀਆਂ ਮੁਸ਼ਕਿਲਾਂ ਬਾਰੇ ਉਨ੍ਹਾਂ ਨੂੰ ਜਾਣੂੰ ਕਰਵਾ ਦਿੱਤਾ ਹੈ ਜਿੰਨ੍ਹਾਂ ਨੂੰ ਆਉਣ ਵਾਲੇ ਸਮੇਂ ਵਿੱਚ ਦੂਰ ਕਰਨ ਦਾ ਹਰ ਸੰਭਵ ਯਤਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੋਗਾ ਦੇ ਬੱਸ ਸਟੈਂਡ ਦੇ ਨਵੀਨੀਕਰਨ ਅਤੇ ਸੁੰਦਰੀਕਰਨ ਲਈ 29 ਲੱਖ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ ਤਾਂ ਕਿ ਮੋਗਾ ਦੇ ਬੱਸ ਸਟੈਂਡ ਦੇ ਬੁਨਿਆਦੀ ਢਾਂਚੇ ਦਾ ਪੱਧਰ ਉੱਚਾ ਚੁੱਕਿਆ ਜਾ ਸਕੇ।  ਉਨ੍ਹਾਂ ਕਿਹਾ ਕਿ ਇਸਦੇ ਕੰਮ ਦਾ ਟੈਂਡਰ ਵੀ ਜਾਰੀ ਕੀਤਾ ਜਾ ਚੁੱਕਾ ਹੈ।
ਉਨ੍ਹਾਂ ਕਿਹਾ ਕਿ ਚੰਨੀ ਸਰਕਾਰ ਨੇ ਰੋਡਵੇਜ਼ ਅਤੇ ਪੀ.ਆਰ.ਟੀ.ਸੀ. ਮੁਲਾਜ਼ਮਾਂ ਦੀਆਂ ਤਨਖਾਹਾਂ ਵਿੱਚ 4500 ਰੁਪਏ ਮਹੀਨਾ ਦੀ ਦਰ ਦਾ ਵਾਧਾ ਕੀਤਾ ਹੈ ਅਤੇ ਹਰ ਸਾਲ 5 ਫੀਸਦੀ ਤਨਖਾਹ ਵਿੱਚ ਵਾਧਾ ਵੀ ਮੁਲਾਜ਼ਮਾਂ ਨੂੰ ਦਿੱਤਾ ਹੈ ਜਿਸ ਨਾਲ ਸਰਕਾਰੀ ਟਰਾਂਸਪੋਰਟ ਵਿਭਾਗ ਦੇ ਮੁਲਾਜ਼ਮਾਂ ਵਿੱਚ ਖੁਸ਼ੀ ਦੀ ਲਹਿਰ ਦਿਖਾਈ ਦੇ ਰਹੀ ਹੈ। ਉਨ੍ਹਾਂ ਕਿਹਾ ਚੰਨੀ ਸਰਕਾਰ ਵੱਲੋਂ 36 ਹਜ਼ਾਰ ਕੱਚੇ ਮੁਲਾਜ਼ਮਾਂ ਨੂੰ ਪੱਕਾ ਵੀ ਕਰ ਦਿੱਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਨੇ ਕੋਵਿਡ ਦੇ ਸਮੇਂ ਦੌਰਾਨ ਦਾ ਟਰਾਂਸਪੋਰਟਰਾਂ ਦਾ ਇੱਕ ਸਾਲ ਪੁਰਾਣਾ ਟੈਕਸ ਵੀ ਮੁਆਫ਼ ਕੀਤਾ ਹੈ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਮੁੱਖ ਮੰਤਰੀ ਚਿਹਰੇ ਚਰਨਜੀਤ ਸਿੰਘ ਚੰਨੀ ਜੀ ਤੋਂ ਪੰਜਾਬ ਦੇ ਲੋਕ ਬਹੁਤ ਖੁਸ਼ ਹਨ ਕਿਉਂਕਿ ਪੰਜਾਬ ਦੇ ਲੋਕਾਂ ਦੀ ਇਹ ਦਿਲੀ ਖੁਆਇਸ਼ ਸੀ ਕਿ ਪੰਜਾਬ ਦਾ ਮੁੱਖ ਮੰਤਰੀ ਆਮ ਲੋਕਾਂ ਵਿੱਚੋਂ ਹੋਵੇ ਅਤੇ  ਪੰਜਾਬ ਦੀ ਕਮਾਂਡ ਸੰਭਾਲ ਕੇ ਉਸਨੂੰ ਤਰੱਕੀ ਦੀਆਂ ਸਿਖਰਾਂ ਤੇ ਲੈ ਜਾਵੇ।
ਉਨ੍ਹਾਂ ਕਿਹਾ ਕਿ ਪੰਜਾਬ ਦੀ ਚੰਨੀ ਸਰਕਾਰ ਵੱਲੋਂ ਹਰ ਵਰਗ ਨੂੰ ਮੁੱਖ ਰੱਖ ਕੇ ਬਹੁਤ ਥੋੜੇ ਸਮੇਂ ਵਿੱਚ ਇਤਿਹਾਸਕ ਫੈਸਲੇ ਲਏ ਗਏ ਹਨ ਜਿਹੜੇ ਕਿ ਸ਼ਲਾਘਾਯੋਗ ਹਨ ਅਤੇ ਹਰ ਪਾਸੇ ਚੰਨੀ ਸਰਕਾਰ ਦੀ ਵਾਹ ਵਾਹ ਹੋ ਰਹੀ ਹੈ।
ਪੱਤਰਕਾਰਾਂ ਦੇ ਰਾਜਨੀਤਿਕ ਸਮੀਕਰਨ ਬਾਰੇ ਪੁੱਛੇ ਗਏ ਸਵਾਲ ਦੇ ਜੁਆਬ  ਵਿੱਚ ਸ੍ਰੀ ਰਾਜਾ ਵੜਿੰਗ ਨੇ ਕਿਹਾ ਕਿ ਚਰਨਜੀਤ ਸਿੰਘ ਚੰਨੀ ਅਤੇ ਨਵਜੋਤ ਸਿੰਘ ਸਿੱਧੂ ਦੀ ਜ਼ੋੜ੍ਹੀ  ਦੀ ਭਰਪੂਰ ਸ਼ਲਾਘਾ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ “ਘਰ ਘਰ ਚੱਲੀ ਗੱਲ-ਚਰਨਜੀਤ ਚੰਨੀ ਕਰਦਾ ਮਸਲੇ ਹੱਲ” ਦਾ ਨਾਹਰਾ ਹੁਣ ਪੰਜਾਬ ਦੇ ਘਰ-ਘਰ ਵਿੱਚ ਗੂੰਜ ਰਿਹਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਪੈਟਰੋਲ, ਡੀਜ਼ਲ ਅਤੇ ਬਿਜਲੀ ਦਾ ਖਰਚਾ ਦਿੱਲੀ ਨਾਲੋਂ ਕਿਤੇ ਘੱਟ ਹੈ ਇਸ ਲਈ ਹੁਣ ਲੋਕ ਅਰਵਿੰਦ ਕੇਜਰੀਵਾਲ ਦੀਆਂ ਝੂਠੀਆਂ ਗੱਲਾਂ ਵਿੱਚ ਨਹੀਂ ਆਉਣਗੇ ਕਿਉਂਕਿ ਜਿਹੜੇ ਝੂਠਾਂ ਨਾਲ ਉਹ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਨਾ ਚਾਹੁੰਦੇ ਸਨ ਚੰਨੀ ਸਰਕਾਰ ਨੇ ਉਨ੍ਹਾਂ ਸੁਵਿਧਾਵਾਂ ਨੂੰ ਕਿਤੇ ਵਧੀਆ ਤਰੀਕੇ ਲੋਕਾਂ ਤੱਕ ਪਹੁੰਚਾ ਦਿੱਤਾ ਹੈ।
ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਦਿੱਲੀ ਵਿਖੇ 26 ਤਾਰੀਖ ਨੂੰ ਟਰੈਕਟਰ ਰੈਲੀ ਵਿੱਚ ਜੇਲ੍ਹ ਕੱਟ ਕੇ ਆਏ ਕਿਸਾਨਾਂ ਨੂੰ 2-2 ਲੱਖ ਰੁਪਏ ਦੀ ਰਾਸ਼ੀ ਦੇਣ ਦਾ ਐਲਾਨ ਕੀਤਾ ਗਿਆ ਹੈ ਜਿਹੜਾ ਕਿ ਬਿਨ੍ਹਾਂ ਮੰਗ ਤੋਂ ਚੰਨੀ ਸਰਕਾਰ ਨੇ ਕਿਸਾਨਾਂ ਨੂੰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਰੇਤ ਦੀਆਂ ਕੀਮਤਾਂ ਵਿੱਚ ਆਈ ਕਮੀ ਨਾਲ ਆਮ ਲੋਕ ਬੜੀ ਰਾਹਤ ਮਹਿਸੂਸ ਕਰ ਰਹੇ ਹਨ।
ਪੱਤਰਕਾਰਾਂ ਦੇ ਸਰਕਾਰੀ ਬੱਸਾਂ ਵਿੱਚ ਪ੍ਰਾਈਵੇਟ ਟਰਾਂਸਪੋਰਟ ਦਾ ਦਬਦਬਾ ਸੁਆਲ ਦੇ ਜੁਆਬ ਵਿੱਚ ਉਨ੍ਹਾਂ ਕਿਹਾ ਕਿ ਸਾਰੇ ਜਿ਼ਲ੍ਹਿਆਂ ਤੋਂ ਇਹ ਸਿ਼ਕਾਇਤਾਂ ਆ ਰਹੀਆਂ ਸਨ ਕਿ ਬੱਸ ਸਟੈਂਡ ਦੇ ਬਾਹਰ ਬੱਸਾਂ ਖੜ੍ਹੀਆਂ ਕੀਤੀਆਂ ਜਾਂਦੀਆਂ ਹਨ, ਅੰਦਰ ਨਹੀਂ ਆਉਂਦੀਆਂ ਜਿਸ ਨਾਲ ਰੋਡਵੇਜ਼ ਦੀ ਕਮਾਈ ਪ੍ਰਭਾਵਿਤ ਹੋ ਰਹੀ ਸੀ ਜਿਸਤੇ ਤੁਰੰਤ ਪ੍ਰਭਾਵ ਨਾਲ ਕਾਰਵਾਈ ਕਰਦਿਆਂ ਰੋਡਵੇਜ਼ ਦੇ ਜਰਨਲ ਮੈਨੇਜਰਾਂ ਨੂੰ ਇੱਕ ਸਪੈਸ਼ਲ ਪਾਵਰ ਦਿੱਤੀ ਹੈ ਜਿਸ ਅਧੀਨ ਜੀ.ਐਮ. ਆਪਣੇ ਡਿਪੂ ਦੇ 500 ਮੀਟਰ ਦੇ ਦਾਇਰੇ ਵਿੱਚ ਕਿਤੇ ਵੀ ਸਰਕਾਰੀ ਹੁਕਮਾਂ ਦੀ ਉਲੰਘਣਾ ਕਰ ਰਹੀ ਪ੍ਰਾਈਵੇਟ ਜਾਂ ਸਰਕਾਰੀ ਬੱਸ ਦਾ ਚਲਾਨ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਹਰ ਇੱਕ ਬੱਸ, ਬੱਸ ਸਟੈਂਡ ਤੋਂ ਹੋ ਕੇ ਹੀ ਆਪਣੇ ਰੂਟ ਤੇ ਜਾਇਆ ਕਰੇਗੀ ਪ੍ਰਾਈਵੇਟ ਟ੍ਰਾਂਸਪੋਟਰਾਂ ਦੀ ਮਨਮਾਨੀ ਹੁਣ ਕਿਸੇ ਵੀ ਹੀਲੇ ਬਰਦਾਸਿ਼ਤ ਨਹੀਂ ਕੀਤੀ ਜਾਵੇਗੀ।
ਉਨ੍ਹਾਂ ਸਖਤ ਸ਼ਬਦਾਂ ਵਿੱਚ ਕਿਹਾ ਕਿ ਕਿਸੇ ਵੀ ਜੀ.ਐਮ. ਵੱਲੋਂ ਆਪਣੀ ਡਿਊਟੀ ਵਿੱਚ ਅਣਗਹਿਲੀ ਪਾਈ ਜਾਂਦੀ ਹੈ  ਤਾਂ ਸਾਡੀ ਸਰਕਾਰ ਵੱਲੋਂ ਉਸ ਵਿਰੁੱਧ ਵੀ ਸਖਤ ਤੋਂ ਸਖਤ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਟਰਾਂਸਪੋਰਟ ਵਿਭਾਗ ਹੁਣ ਪੰਜਾਬ ਸਰਕਾਰ ਨੂੰ ਰੋਜ਼ਾਨਾ ਦਾ 1 ਕਰੋੜ 4 ਲੱਖ ਰੁਪਏ ਦਾ ਮੁਨਾਫ਼ਾ ਮੁਹੱਈਆ ਕਰਵਾ ਰਿਹਾ ਹੈ। ਉਨ੍ਹਾਂ 15 ਦਸੰਬਰ 2021 ਤੱਕ ਰੋਡਵੇਜ਼ ਵਿੱਚ 300 ਬੱਸਾਂ ਦਾ ਨਵਾਂ ਫਲੀਟ ਸ਼ਾਮਿਲ ਕਰਨ ਦਾ ਐਲਾਨ ਵੀ ਅੱਜ ਕੀਤਾ। ਉਨ੍ਹਾਂ ਕਿਹਾ ਕਿ ਹੁਣ ਤੱਕ 350 ਨਜਾਇਜ਼ ਬੱਸਾਂ ਜਿਹੜੀਆਂ ਕਿ ਪ੍ਰਾਈਵੇਟ ਆਪਰੇਟਰਾਂ ਵੱਲੋਂ ਸੜਕਾਂ ਤੇ ਚਲਾਈਆਂ ਜਾ ਰਹੀਆਂ ਸਨ ਨੂੰ ਵੀ ਇਮਪਾਊਂਡ ਕੀਤਾ ਜਾ ਚੁੱਕਾ ਹੈ।
Fast News Punjab

Related Articles

Back to top button