ਤਾਜਾ ਖਬਰਾਂਤਾਜ਼ਾ ਖਬਰਾਂਦੇਸ਼ਰਾਜਰਾਜਨੀਤੀ
ਪੈਨ ਇੰਡੀਆ ਮੁਹਿੰਮ ਨੂੰ ਪ੍ਰਭਾਤ ਫੇਰੀ ਕੱਢ ਕੇ ਮੁਕੰਮਲ ਕੀਤਾ ਗਿਆ
ਜਨ-ਜਨ ਤੱਕ ਜਾਣਕਾਰੀ ਪਹੁੰਚਾਉਣ ਦੇ ਉਪਰਾਲੇ ਨੂੰ ਪੂਰਾ ਕਰਦੇ ਹੋਏ ਕੰਪੇਨ ਹੋਈ ਮੁਕੰਮਲ:ਸੈਸ਼ਨ ਜੱਜ ਪੰਨੂੰ

ਮੋਗਾ, 14 ਨਵੰਬਰ(Charanjit Singh)ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ. ਨਗਰ ਦੇ ਆਦੇਸ਼ਾਂ ਤਹਿਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਵੱਲੋਂ ਭਾਰਤ ਦੀ ਆਜ਼ਾਦੀ ਦੇ 75 ਸਾਲ ਪੂਰੇ ਹੋਣ ਦੀ ਖੁਸ਼ੀ ਵਿੱਚ ਵੱਧ ਤੋਂ ਵੱਧ ਲੋਕਾਂ ਨੂੰ ਮੁਫਤ ਕਾਨੂੰਨੀ ਸਹਾਇਤਾ ਸਬੰਧੀ ਜਾਗਰੂਕ ਕਰਨ ਲਈ ਮਿਤੀ 2 ਅਕਤੂਬਰ ਤੋਂ 14 ਨਵੰਬਰ ਤੱਕ ਪੈਨ ਇੰਡੀਆ ਮੁਹਿੰਮ ਦਾ ਆਗਾਜ਼ ਪ੍ਰਭਾਤ ਫੇਰੀ ਕੱਢ ਕੇ ਕੀਤਾ ਗਿਆ ਸੀ ਅਤੇ ਅੱਜ ਮਿਤੀ 14 ਨਵੰਬਰ ਨੂੰ ਵੀ ਪ੍ਰਭਾਤ ਫੇਰੀ ਕੱਢ ਕੇ ਮੁਕੰਮਲ ਕੀਤਾ ਗਿਆ।
ਇਸ ਪ੍ਰਭਾਤ ਫੇਰੀ ਨੂੰ ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਵੱਲੋਂ ਹਰੀ ਝੰਡੀ ਦਿੱਤੀ ਗਈ। ਇਹ ਪ੍ਰਭਾਤ ਫੇਰੀ ਨੇਚਰ ਪਾਰਕ ਮੋਗਾ ਤੋਂ ਸ਼ੁਰੂ ਹੋ ਕੇ ਬਾਜ਼ਾਰ ਤੋਂ ਹੁੰਦਿਆਂ ਹੋਇਆਂ ਨੇਚਰ ਪਾਰਕ ਵਿਖੇ ਹੀ ਮੁਕੰਮਲ ਹੋਈ। ਇਸ ਪ੍ਰਭਾਤ ਫੇਰੀ ਦਾ ਮੁੱਖ ਮੰਤਵ ਆਮ ਲੋਕਾਂ ਨੂੰ ਨਾਲਸਾ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਸਕੀਮਾਂ ਬਾਰੇ ਜਾਗਰੂਕ ਕਰਨਾ ਸੀ ਤਾਂ ਜੋ ਆਮ ਜਨਤਾ ਇਨ੍ਹਾਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾ ਸਕਣ।
ਸ਼੍ਰੀਮਤੀ ਮਨਦੀਪ ਪੰਨੂੰ ਜੀ ਮਾਣਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਦੁਆਰਾ ਜਾਣਕਾਰੀ ਦਿੱਤੀ ਗਈ ਕਿ ਇਸ ਕੰਪੇਨ ਦੇ ਤਹਿਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਦੁਆਰਾ ਜ਼ਿਲ੍ਹਾ ਪ੍ਰਸ਼ਾਸਨ, ਜ਼ਿਲ੍ਹਾ ਸਿੱਖਿਆ ਵਿਭਾਗ, ਖੇਤੀਬਾੜੀ ਵਿਭਾਗ ਅਤੇ ਸਿਵਲ ਹਸਪਤਾਲ ਦੇ ਸਹਿਯੋਗ ਨਾਲ ਮਿਲ ਕੇ ਜ਼ਿਲ੍ਹੇ ਦੇ ਸਾਰੇ ਪਿੰਡਾਂ ਅਤੇ ਸਕੂਲਾਂ ਵਿੱਚ ਕਾਨੂੰਨੀ ਜਾਗਰੂਕਤਾ ਕੈਂਪ ਲਗਾਏ ਗਏ ਸਨ ਅਤੇ ਘਰ-ਘਰ ਜਾ ਕੇ ਮੁਫਤ ਕਾਨੂੰਨੀ ਸੇਵਾਵਾਂ ਅਤੇ ਨਾਲਸਾ ਦੀਆਂ ਮੁਆਵਜ਼ਾ ਸਕੀਮਾਂ ਬਾਰੇ ਜ਼ਮੀਨੀ ਪੱਧਰ `ਤੇ ਜਾਗਰੂਕ ਕੀਤਾ ਗਿਆ।
ਇਨ੍ਹਾਂ ਜਾਗਰੂਕਤਾ ਕੈਂਪਾਂ ਨੂੰ ਸੁਚਾਰੂ ਰੂਪ ਵਿੱਚ ਕਰਵਾਉਣ ਲਈ ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ਼੍ਰੀਮਤੀ ਮਨਦੀਪ ਪੰਨੂੰ ਜੀ ਦੀ ਰਹਿਨੁਮਾਈ ਹੇਠ ਸ਼੍ਰੀ ਅਮਰੀਸ਼ ਕੁਮਾਰ ਜੀ ਮਾਣਯੋਗ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਜੀ ਵੱਲੋਂ ਜ਼ਿਲ੍ਹੇ ਵਿੱਚ ਵੱਖ-ਵੱਖ ਟੀਮਾਂ ਦਾ ਗਠਨ ਕੀਤਾ ਗਿਆ ਸੀ। ਇਨ੍ਹਾਂ ਟੀਮਾਂ ਵੱਲੋਂ ਜ਼ਿਲ੍ਹੇ ਦੇ ਹਰ ਪਿੰਡ ਵਿੱਚ ਪਿੰਡ ਵਾਸੀਆਂ ਨੂੰ ਨਾਲਸਾ ਦੀਆਂ ਸਕੀਮਾਂ ਤੇ ਪੰਜਾਬ ਵਿਕਟਿਮ ਮੁਆਵਜ਼ਾ ਸਕੀਮ 2017 ਆਦਿ ਬਾਰੇ ਜਾਗਰੂਕ ਕੀਤਾ ਗਿਆ।
ਇਸ ਮੌਕੇ ਤੇ ਮਾਣਯੋਗ ਜੱਜ ਸਾਹਿਬਾਨਾਂ ਦੇ ਨਾਲ ਜੁਡੀਸ਼ੀਅਲ ਕੋਰਟ ਦਾ ਸਾਰਾ ਸਟਾਫ ਪੈਨਲ ਵਕੀਲ ਪੈਰਾ ਲੀਗਲ ਵਲੰਟੀਅਰਜ਼ ਅਤੇ ਐੱਨ.ਜੀ.ਓ ਤੋਂ ਸ਼੍ਰੀ ਐੱਸ.ਕੇ. ਬਾਂਸਲ ਜੀ ਵੀ ਮੌਜੂਦ ਸਨ।




