ਸਿੱਖਿਆਤਾਜਾ ਖਬਰਾਂਤਾਜ਼ਾ ਖਬਰਾਂਦੇਸ਼ਧਰਮਰਾਜਰਾਜਨੀਤੀਵਿਸ਼ਵ
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ 19 ਨਵੰਬਰ ਨੂੰ ਸਾਰੇ ਸੇਵਾ ਕੇਂਦਰਾਂ ਵਿੱਚ ਰਹੇਗੀ ਛੁੱਟੀ-ਡਿਪਟੀ ਕਮਿਸ਼ਨਰ

ਮੋਗਾ, 16 ਨਵੰਬਰ ( Charanjit Singh ) ਡਿਪਟੀ ਕਮਿਸ਼ਨਰ ਮੋਗਾ ਸ੍ਰੀ ਹਰੀਸ਼ ਨਈਅਰ ਨੇ ਮੋਗਾ ਵਾਸੀਆਂ ਨਾਲ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਿੱਖਾਂ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਮਿਤੀ 19 ਨਵੰਬਰ, 2021 ਨੂੰ ਪੰਜਾਬ ਦੇ ਸਾਰੇ ਸੇਵਾ ਕੇਂਦਰਾਂ ਵਿੱਚ ਛੁੱਟੀ ਘੋਸ਼ਿਤ ਕਰ ਦਿੱਤੀ ਹੈ।
ਸ੍ਰੀ ਹਰੀਸ਼ ਨਈਅਰ ਨੇ ਦੱਸਿਆ ਕਿ ਉਪਰੋਕਤ ਦੇ ਮੱਦੇਨਜ਼ਰ ਜ਼ਿਲ੍ਹਾ ਮੋਗਾ ਵਿਚਲੇ ਸਮੂਹ ਸੇਵਾ ਕੇਂਦਰ ਵੀ ਮਿਤੀ 19 ਨਵੰਬਰ ਨੂੰ ਬੰਦ ਰੱਖੇ ਜਾਣਗੇ। ਮੋਗਾ ਵਾਸੀ ਉਪਰੋਕਤ ਨੂੰ ਧਿਆਨ ਵਿੱਚ ਰੱਖ ਕੇ ਸੇਵਾ ਕੇਂਦਰਾਂ ਦੀਆਂ ਸੇਵਾਵਾਂ ਲੈਣ ਲਈ ਹੀ ਨਿਰਣਾ ਲੈਣ।





