ਪੰਜਾਬ ਕੇਸਰੀ ਲਾਲਾ ਲਾਜਪਤ ਰਾਏ ਜੀ ਦੇ ਜੀਵਨ ਤੋਂ ਪ੍ਰੇਰਨਾ ਲੈਣ ਦੀ ਲੋੜ੍ਹ – ਵਧੀਕ ਡਿਪਟੀ ਕਮਿਸ਼ਨਰ

ਅੱਜ ਦਾ ਵਿਚਾਰ ਸਿੱਖਿਆ ਖੇਡ ਟੇਕਨੋਲਜੀ ਤਾਜ਼ਾ ਖਬਰਾਂ ਤਾਜਾ ਖਬਰਾਂ ਦੁਰਘਟਨਾ ਦੇਸ਼ ਫੋਟੋ ਗੈਲਰੀ ਮਨੋਰੰਜਨ ਰਾਜ ਰਾਜਨੀਤੀ ਵਪਾਰ ਵਿਸ਼ਵ
ਢੁੱਡੀਕੇ (ਮੋਗਾ), 17 ਨਵੰਬਰ ( Charanjit Singh ) – ਪੰਜਾਬ ਕੇਸਰੀ ਦੇ ਨਾਮ ਨਾਲ ਜਾਣੇ ਜਾਂਦੇ ਮਹਾਨ ਆਜ਼ਾਦੀ ਘੁਲਾਟੀਏ ਲਾਲਾ ਲਾਜਪਤ ਰਾਏ ਜੀ ਦਾ 93ਵਾਂ ਬਲੀਦਾਨ ਦਿਵਸ ਅੱਜ ਉਨਾਂ ਦੇ ਜਨਮ ਅਸਥਾਨ ਪਿੰਡ ਢੁੱਡੀਕੇ ਵਿਖੇ ਪੂਰੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਮੁੱਖ ਮਹਿਮਾਨ ਵਜੋਂ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰ ਹਰਚਰਨ ਸਿੰਘ ਨੇ ਸ਼ਿਰਕਤ ਕੀਤੀ ਜਦਕਿ ਸਾਬਕਾ ਮੰਤਰੀ ਸ੍ਰੀਮਤੀ ਮਾਲਤੀ ਥਾਪਰ ਅਤੇ ਨਿਹਾਲ ਸਿੰਘ ਵਾਲਾ ਦੇ ਸਹਾਇਕ ਐਸ ਪੀ ਮੁਹੰਮਦ ਸਰਫ਼ਰਾਜ਼ ਆਲਮ ਵਿਸ਼ੇਸ਼ ਮਹਿਮਾਨ ਵਜੋਂ ਪਹੁੰਚੇ। ਇਸ ਮੌਕੇ ਲਾਲਾ ਲਾਜਪਤ ਰਾਏ ਜਨਮ ਅਸਥਾਨ ਯਾਦਗਾਰ ਕਮੇਟੀ ਦੇ ਜਨਰਲ ਸਕੱਤਰ ਸ੍ਰ. ਰਣਜੀਤ ਸਿੰਘ ਧੰਨਾ, ਡਾ. ਪਵਨ ਥਾਪਰ, ਵੱਡੀ ਗਿਣਤੀ ਵਿੱਚ ਵਿਦਿਆਰਥੀ ਅਤੇ ਹੋਰ ਲੋਕ ਹਾਜ਼ਰ ਸਨ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰ ਹਰਚਰਨ ਸਿੰਘ ਨੇ ਕਿਹਾ ਕਿ ਅਜ਼ਾਦੀ ਦਾ ਸੰਘਰਸ਼ ਵਿੱਢਣ ਵਿੱਚ ਪੰਜਾਬ ਕੇਸਰੀ ਲਾਲਾ ਲਾਜਪਤ ਰਾਏ ਜੀ ਦਾ ਵਿਸ਼ੇਸ਼ ਯੋਗਦਾਨ ਰਿਹਾ। ਹਰੇਕ ਭਾਰਤ ਵਾਸੀ ਨੂੰ ਲਾਲਾ ਲਾਜਪਤ ਰਾਏ ਅਤੇ ਸਮੁੱਚੇ ਆਜ਼ਾਦੀ ਘੁਲਾਟੀਆਂ ਦੀਆਂ ਸ਼ਹਾਦਤਾਂ ਅਤੇ ਘਾਲਣਾਵਾਂ ਉੱਤੇ ਮਾਣ ਹੈ, ਜਿਨਾਂ ਦੇ ਸਿਰ ’ਤੇ ਅੱਜ ਅਸੀਂ ਆਜ਼ਾਦ ਫਿਜ਼ਾ ਵਿੱਚ ਸਾਹ ਲੈ ਰਹੇ ਹਾਂ। ਉਨਾਂ ਕਿਹਾ ਲਾਲਾ ਲਾਜਪਤ ਰਾਏ ਜੀ ਜਿੱਥੇ ਮਹਾਨ ਆਜ਼ਾਦੀ ਘੁਲਾਟੀਏ ਸਨ, ਉਥੇ ਹੀ ਉਨਾਂ ਨੂੰ ਸਵਦੇਸ਼ੀ ਲਹਿਰ ਦੇ ਰਹਿਨੁਮਾ ਵਜੋਂ ਵੀ ਜਾਣਿਆ ਜਾਂਦਾ ਹੈ।
ਇਸ ਮੌਕੇ ਸਾਬਕਾ ਮੰਤਰੀ ਸ੍ਰੀਮਤੀ ਮਾਲਤੀ ਥਾਪਰ ਨੇ ਕਿਹਾ ਕਿ ਪਿੰਡ ਢੁੱਡੀਕੇ ਦੀ ਧਰਤੀ ਭਾਗਾਂ ਵਾਲੀ ਹੈ, ਜਿੱਥੇ ਲਾਲਾ ਜੀ ਅਤੇ ਹੋਰ ਕਈ ਆਜ਼ਾਦੀ ਘੁਲਾਟੀਆਂ ਨੇ ਜਨਮ ਲਿਆ। ਉਨਾਂ ਕਿਹਾ ਕਿ ਅਜ਼ਾਦੀ ਸੰਗਰਾਮ ਵਿੱਚ ਉਨਾਂ ਵੱਲੋਂ ਪਾਏ ਯੋਗਦਾਨ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ ਹੈ। ਇਸ ਨਾਲ ਅੱਜ ਦੀ ਨੌਜਵਾਨ ਪੀੜੀ ਨੂੰ ਦੇਸ਼ ਭਗਤੀ ਦਾ ਜਜ਼ਬਾ ਕਾਇਮ ਕਰਨ ਦੀ ਪ੍ਰੇਰਨਾ ਮਿਲਦੀ ਹੈ। ਉਹਨਾਂ ਭਰੋਸਾ ਦਿਵਾਇਆ ਕਿ ਪਿੰਡ ਢੁੱਡੀਕੇ ਦੇ ਵਿਕਾਸ ਕਾਰਜਾਂ ਵਿੱਚ ਪੰਜਾਬ ਸਰਕਾਰ ਵੱਲੋਂ ਕੋਈ ਵੀ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਇਸ ਤੋਂ ਪਹਿਲਾਂ ਸ੍ਰ ਹਰਚਰਨ ਸਿੰਘ, ਸ੍ਰੀਮਤੀ ਮਾਲਤੀ ਥਾਪਰ ਅਤੇ ਹੋਰ ਹਾਜ਼ਰੀਨ ਨੇ ਲਾਲਾ ਜੀ ਦੀ ਬੁੱਤ ਉੱਤੇ ਪਹੁੰਚ ਕੇ ਉਨਾਂ ਨੂੰ ਫੁੱਲ ਮਾਲਾਵਾਂ ਭੇਂਟ ਕੀਤੀਆਂ ਅਤੇ ਉਨਾਂ ਦੀ ਕੁਰਬਾਨੀ ਨੂੰ ਯਾਦ ਕੀਤਾ। ਇਸ ਮੌਕੇ ਉਨਾਂ ਲਾਇਬਰੇਰੀ ਅਤੇ ਹੋਰ ਇਤਿਹਾਸਕ ਸਥਾਨਾਂ ਨੂੰ ਵੀ ਦੇਖਿਆ। ਇਸ ਉਪਰੰਤ ਉਨਾਂ ਨੇ ਪਿੰਡ ਦੇ ਹੀ ਬਾਕੀ ਸ਼ਹੀਦਾਂ ਦੀ ਯਾਦ ਵਿੱਚ ਬਣੇ ਸਮਾਰਕ ’ਤੇ ਵੀ ਫੁੱਲ ਮਾਲਾਵਾਂ ਭੇਂਟ ਕੀਤੀਆਂ। ਅੰਤ ਲਾਲਾ ਲਾਜਪਤ ਰਾਏ ਜਨਮ ਅਸਥਾਨ ਯਾਦਗਾਰ ਕਮੇਟੀ ਵੱਲੋਂ ਪ੍ਰਮੁੱਖ ਸਖ਼ਸ਼ੀਅਤਾਂ ਦਾ ਸਨਮਾਨ ਵੀ ਕੀਤਾ।
Fast News Punjab