WhatsApp Image 2024-08-10 at 5.43.20 PM
WhatsApp Image 2022-05-20 at 3.04.26 PM
WhatsApp Image 2024-08-10 at 5.24.00 PM
WhatsApp Image 2022-05-05 at 9.37.25 AM
WhatsApp Image 2022-12-03 at 3.18.40 PM
WhatsApp Image 2024-08-10 at 5.43.20 PM
Sure Visa Adds 2)
WhatsApp Image 2022-05-05 at 9.36.34 AM
WhatsApp Image 2022-05-16 at 1.37.06 PM
WhatsApp Image 2024-08-10 at 7.17.29 PM
S K Shooting 2
WhatsApp Image 2025-01-11 at 15.37.17 (1)
WhatsApp Image 2025-01-09 at 16.58.52
S K Shooting 2
ਸਿੱਖਿਆਤਾਜ਼ਾ ਖਬਰਾਂਤਾਜਾ ਖਬਰਾਂਰਾਜਵਪਾਰ

ਜ਼ਿਲ੍ਹਾ ਮੋਗਾ ਵਿੱਚ ਪਰਾਲੀ ਨੂੰ ਅੱਗ ਲਾਉਣ ਤੋਂ ਰੋਕਣ ਦੇ ਯਤਨ ਜ਼ੋਰਾਂ ਉੱਤੇ

ਪਿੰਡਾਂ ਵਿੱਚ ਅਧਿਕਾਰੀਆਂ ਨੇ ਖੁਦ ਜਾ ਕੇ ਬਣਵਾਈਆਂ ਗੰਢਾਂ

WhatsApp Image 2022-05-20 at 2.57.41 PM
WhatsApp Image 2023-03-28 at 1.44.51 PM (1)
WhatsApp Image 2024-08-10 at 7.15.30 PM (4)
WhatsApp Image 2022-05-23 at 10.44.37 AM
WhatsApp Image 2022-03-17 at 5.53.21 PM (1)
WhatsApp Image 2022-05-05 at 9.09.16 AM
Sure Visa Adds (5)
Nagpal 3
WhatsApp Image 2025-01-09 at 16.59.28
WhatsApp Image 2025-01-11 at 14.26.10
ਮੋਗਾ, 18 ਨਵੰਬਰ (Charanjit Singh) – ਜ਼ਿਲ੍ਹਾ ਮੋਗਾ ਦੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਵੱਖ ਵੱਖ ਤਰੀਕਿਆਂ ਨਾਲ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਤੋਂ ਵੀ ਇਕ ਕਦਮ ਹੋਰ ਅੱਗੇ ਚੱਲਦਿਆਂ ਅੱਜ ਵੱਖ ਵੱਖ ਪ੍ਰਸ਼ਾਸ਼ਨਿਕ ਟੀਮਾਂ ਨੇ ਪਿੰਡਾਂ ਵਿੱਚ ਜਿੱਥੇ ਕਿਸਾਨਾਂ ਨੂੰ ਪ੍ਰੇਰਿਤ ਕੀਤਾ ਉਥੇ ਹੀ ਖੁਦ ਖੇਤਾਂ ਵਿਚ ਜਾ ਕੇ ਪਰਾਲੀ ਦੀਆਂ ਗੰਢਾਂ ਬਣਵਾਈਆਂ।
ਅੱਜ ਟੀਮਾਂ ਵੱਲੋਂ ਕੁੱਲ 18 ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਜਾਗਰੂਕ ਕੀਤਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਹਰੀਸ਼ ਨਈਅਰ ਨੇ ਦੱਸਿਆ ਕਿ ਮਾਣਯੋਗ ਸੁਪਰੀਮ ਕੋਰਟ ਵੱਲੋਂ ਜਾਰੀ ਕੀਤੀਆਂ ਗਈਆਂ ਹਦਾਇਤਾਂ  ਅਤੇ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਆਦੇਸ਼ ਉੱਤੇ ਨਿਯੁਕਤ ਕੀਤੇ ਗਏ ਨੋਡਲ ਅਫ਼ਸਰਾਂ ਵੱਲੋ ਕੀਤੀ ਗਈ ਰਿਪੋਰਟ ਦੇ ਆਧਾਰ ਅਤੇ ਕਿਸਾਨਾਂ ਦੀ ਮੰਗ ਉੱਤੇ ਕਣਕ ਦੀ ਬਿਜਾਈ , ਬੇਲਰ ਨਾਲ ਪਰਾਲੀ ਦੀਆ ਗਾਠਾਂ ਦੀ ਬਣਵਾਈ, ਰੋਟਾਵੇਟਰ ਨਾਲ ਵਹਾਈ ਕਰਵਾਈ ਜਾ ਰਹੀ ਹੈ।
ਉਹਨਾਂ ਕਿਹਾ ਕਿ ਅੱਜ ਟੀਮਾਂ ਵੱਲੋਂ ਪਿੰਡ ਦੀਦਾਰੇਵਾਲਾ, ਦੀਨਾ, ਰੌਂਤਾ, ਕਿਸ਼ਨਗੜ੍ਹ, ਪੱਤੋਂ ਜਵਾਹਰ ਕੇ, ਚੋਟੀਆਂ ਬੋਥਾ, ਧੂਰਕੋਟ, ਰਣਸੀਂਹ ਖੁਰਦ, ਕੋਟਲਾ ਰਾਏ ਕਾ, ਸਮਾਧ ਭਾਈ, ਰਾਊਕੇ ਕਲਾਂ, ਘੱਲ ਕਲਾਂ, ਗਿੱਲ, ਬਹੋਨਾ, ਅਜੀਤਵਾਲ, ਝੰਡੇਆਣਾ ਸ਼ਰਕੀ, ਮੋਗਾ ਮਹਲ ਸਿੰਘ ਅਤੇ ਮਹਿਰੋਂ ਆਦਿ ਪਿੰਡਾਂ ਵਿਚ ਜਾ ਕੇ ਕਿਸਾਨਾਂ ਨੂੰ ਪ੍ਰੇਰਿਤ ਕੀਤਾ। ਟੀਮਾਂ ਵਲੋਂ ਪਿੰਡ ਗਿੱਲ ਸਮੇਤ ਕਈ ਪਿੰਡਾਂ ਵਿਚ ਕਿਸਾਨਾਂ ਨੂੰ ਮੌਕੇ ਉੱਤੇ ਮਸ਼ੀਨਰੀ ਪ੍ਰਦਾਨ ਕਰਕੇ ਪਰਾਲੀ ਨੂੰ ਅੱਗ ਲਾਉਣ ਤੋਂ ਰੋਕਣ ਵਿਚ ਸਫਲਤਾ ਹਾਸਲ ਕੀਤੀ।
ਸ਼੍ਰੀ ਹਰੀਸ਼ ਨਈਅਰ ਨੇ ਦੱਸਿਆ ਕਿ ਕਿਸਾਨਾਂ ਨੂੰ ਖੇਤ ਖੇਤ ਅਤੇ ਘਰ ਘਰ ਜਾ ਕੇ ਪ੍ਰੇਰਨ ਦੇ ਯਤਨ ਕੀਤੇ ਜਾ ਰਹੇ ਹਨ ਜਿਸ ਦੇ ਨਤੀਜੇ ਵਜੋਂ ਹੁਣ ਕਿਸਾਨਾਂ ਵੱਲੋਂ ਪਰਾਲੀ ਸਾੜਨ ਤੋਂ ਤੌਬਾ ਕੀਤੀ ਜਾ ਰਹੀ ਹੈ। ਸ਼੍ਰੀ ਨਈਅਰ ਨੇ ਕਿਹਾ ਕਿ ਸਰਕਾਰੀ ਅਮਲੇ ਵੱਲੋਂ ਕੁਝ ਜਗ੍ਹਾ ਉੱਤੇ ਕਿਸਾਨਾਂ ਦੀ ਸਹਿਮਤੀ ਨਾਲ ਕਈ ਥਾਂ ਫਾਇਰ ਬ੍ਰਿਗੇਡ ਦੀ ਸਹਾਇਤਾ ਨਾਲ ਖੇਤਾਂ ਵਿੱਚ ਲੱਗੀ ਅੱਗ ਬੁਝਾਈ ਵੀ ਗਈ ਹੈ। ਉਹਨਾਂ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਧਰਤੀ, ਵਾਤਾਵਰਨ ਅਤੇ ਮਨੁੱਖੀ ਜਾਨਾਂ ਨੂੰ ਬਚਾਉਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਦਾ ਸਾਥ ਦੇਣ ਅਤੇ ਪਰਾਲੀ ਨੂੰ ਅੱਗ ਨਾ ਲਗਾਉਣ।
Fast News Punjab

Related Articles

Back to top button