ਡਿਵੀਜ਼ਨਲ ਕਮਿਸ਼ਨਰ ਫਿਰੋਜ਼ਪੁਰ ਨੇ ਕੀਤੀ ਪੋਲਿੰਗ ਬੂਥਾਂ ਤੇ ਲਗਾਏ ਸਪੈਸ਼ਲ ਕੈਂਪਾਂ ਦੀ ਚੈਕਿੰਗ

ਮੋਗਾ, 21 ਨਵੰਬਰ ( Charanjit Singh ) ਵੋਟ ਹਰ ਇੱਕ ਨਾਗਰਿਕ ਦਾ ਮੁੱਢਲਾ ਅਧਿਕਾਰ ਹੈ ਅਤੇ ਮਜਬੂਤ ਲੋਕਤੰਤਰ ਵਿੱਚ ਅਹਿਮ ਭੂਮਿਕਾ ਨਿਭਾਉਂਦੀ ਹੈ। ਭਾਰਤ ਚੋਣ ਕਮਿਸ਼ਨ ਵੱਲੋਂ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਯੋਗਤਾ ਮਿਤੀ 01-01-2022 ਦੇ ਅਧਾਰ ਤੇ ਵੋਟਰ ਸੂਚੀ ਦੀ ਸਰਸਰੀ ਸੁਧਾਈ ਦਾ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ। ਚੋਣ ਕਮਿਸ਼ਨ ਦੇ ਪ੍ਰੋਗਰਾਮ ਅਨੁਸਾਰ ਵੋਟਾਂ ਬਣਾਉਣ ਲਈ ਸਪੈਸ਼ਲ ਕੈਂਪ ਵੀ ਲਗਾਏ ਜਾ ਰਹੇ ਹਨ ਤਾਂ ਕਿ ਕੋਈ ਵੀ ਯੋਗ ਵਿਅਕਤੀ ਆਪਣੀ ਵੋਟ ਦੇ ਅਧਿਕਾਰ ਤੋਂ ਵਾਂਝਾ ਨਾ ਰਹੇ।
ਇਨਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਡਿਵੀਜ਼ਨਲ ਕਮਿਸ਼ਨਰ ਫਿਰੋਜ਼ਪੁਰ ਸ੍ਰੀ ਦਿਲਜੀਤ ਸਿੰਘ ਮਾਂਗਟ ਨੇ ਮੋਗਾ ਦੇ ਪੋਲਿੰਗ ਬੂਥਾਂ ਤੇ ਵੋਟਾਂ ਸਬੰਧੀ ਆਮ ਜਨਤਾ ਨੂੰ ਸਹਾਇਤਾ ਮੁਹੱਈਆ ਕਰਵਾਉਣ ਲਈ ਲਗਾਏ ਸਪੈਸ਼ਲ ਕੈਂਪਾਂ ਦੌਰਾਨ ਕੀਤਾ।
ਉਨਾਂ ਅੱਜ ਸੇਕਰਡ ਹਾਰਟ ਸਕੂਲ ਮੋਗਾ, ਸਰਕਾਰੀ ਸਕੂਲ ਘੱਲ ਕਲਾਂ, ਸਰਕਾਰੀ ਸਕੂਲ ਡੱਲਾ ਦੇ ਪੋਿਗ ਬੂਥਾਂ ਤੇ ਕੈਂਪਾਂ ਦੀ ਅਚਨਚੇਤ ਚੈਕਿੰਗ ਕੀਤੀ। ਇਸ ਸਮੇਂ ਉਨਾਂ ਨਾਲ ਉਪ ਮੰਡਲ ਮੈਜਿਸਟ੍ਰੇਟ ਮੋਗਾ ਸ੍ਰੀ ਸਤਵੰਤ ਸਿੰਘ, ਚੋਣ ਤਹਿਸੀਲਦਾਰ ਮੋਗਾ ਸ੍ਰੀ ਬਰਜਿੰਦਰ ਸਿੰਘ ਵੀ ਮੌਜੂਦ ਸਨ। ਚੈਕਿੰਗ ਦੌਰਾਨ ਉਨਾਂ ਵੋਟਰਾਂ ਅਤੇ ਪੋਿਗ ਬੂਥ ਅਫ਼ਸਰਾਂ ਨਾਲ ਵਿਚਾਰ ਵਟਾਂਦਰਾ ਕੀਤਾ ਅਤੇ ਦੇਸ਼ ਦੇ ਲੋਕਤੰਤਰ ਵਿੱਚ ਆਪਣਾ ਯੋਗਦਾਨ ਪਾਉਣ ਦੀ ਅਪੀਲ ਵੀ ਕੀਤੀ।
ਉਨਾਂ ਦੱਸਿਆ ਕਿ ਜਿੰਨਾਂ ਨਾਗਰਿਕਾਂ ਦੀ ਉਮਰ ਮਿਤੀ 01-01-2022 ਨੂੰ 18 ਸਾਲ ਜਾਂ ਇਸ ਤੋਂ ਂਵੱਧ ਹੈ ਅਤੇ ਉਨਾਂ ਦੀ ਵੋਟ ਨਹੀਂ ਬਣੀ ਉਹ 01-11-2021 ਤੋਂ 30-11-2021 ਵਿਚਕਾਰ ਆਪਣੀ ਵੋਟ ਬਣਾ ਸਕਦੇ ਹਨ। ਇਸ ਸਮੇਂਂ ਦੌਰਾਨ ਕੰਮ ਵਾਲੇ ਦਿਨ ਸਬੰਧਤ ਚੋਣਕਾਰ ਰਜਿਸਟਰੇਸ਼ਨ ਦੇ ਦਫਤਰ ਵਿੱਚ ਜਾ ਕੇ ਆਪਣੀ ਨਵੀਂ ਵੋਟ ਬਣਾਈ ਜਾ ਸਕਦੀ ਹੈ। ਇਸ ਤੋਂ ਂਇਲਾਵਾ ਭਾਰਤ ਚੋਣ ਕਮਿਸ਼ਨ ਦੀ ਵੈਬਸਾਈ .. ਤੇ ਜਾ ਕੇ ਨਵੀ ਵੋਟ ਬਣਾਉਣ ਜਾਂ ਹੋਰ ਕਿਸੇ ਵੀ ਤਰਾਂ ਦੀ ਸਹਾਇਤਾ ਲਈ ਆਨਲਾਈਨ ਫਾਰਮ ਭਰਿਆ ਜਾ ਸਕਦਾ ਹੈ। ਉਨਾਂ ਕਿਹਾ ਕਿ ਜੇਕਰ ਫਿਰ ਵੀ ਕਿਸੇ ਕਿਸਮ ਦੀ ਪਰੇਸ਼ਾਨੀ ਆਉਂਂਦੀ ਹੈ ਤਾਂ 1950 ਟੋਲ ਫ੍ਰੀ ਨੰਬਰ ਤੇ ਮੁਫਤ ਕਾਲ ਕਰਕੇ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਇਸ ਸਮੇਂ ਦੋੌਰਾਨ ਜੇਕਰ ਕਿਸੇ ਵੀ ਵੋਟਰ ਵੱਲੋਂ ਆਪਣੇ ਵੋਟਰ ਕਾਰਡ ਵਿੱਚ ਦਰੁੱਸਤੀ ਕਰਵਾਉਣੀ ਹੈ ਜਾਂ ਵੋਟ ਕੱਟਵਾਉਣੀ ਹੈ ਤਾਂ ਉਹ ਵੀ ਫਾਰਮ ਭਰ ਕੇ ਦੇ ਸਕਦੇ ਹਨ।




