ਸਿੱਖਿਆਤਾਜਾ ਖਬਰਾਂਤਾਜ਼ਾ ਖਬਰਾਂਦੁਰਘਟਨਾਦੇਸ਼ਧਰਮਰਾਜਨੀਤੀਵਪਾਰ
‘ਮੁੱਖ ਮੰਤਰੀ ਪੰਜਾਬ ਮੋਤੀਆ ਮੁਕਤ ਅਭਿਆਨ’ ਦੀ ਸੁਰੂਆਤ 26 ਨਵੰਬਰ ਤੋਂ
ਕੈਂਪਾਂ ਵਿੱਚ ਮੋਤੀਆਬਿੰਦ ਤੋਂ ਪੀੜਤ ਪਾਏ ਗਏ ਮਰੀਜ਼ਾਂ ਦਾ 15 ਦਿਨਾਂ ਅੰਦਰ ਕੀਤਾ ਜਾਵੇਗਾ ਮੁਫ਼ਤ ਆਪ੍ਰੇਸ਼ਨ-ਸਿਵਲ ਸਰਜਨ

ਮੋਗਾ, 23 ਨਵੰਬਰ ( Charanjit Singh ) ਮੁੱਖ ਮੰਤਰੀ ਪੰਜਾਬ ਸ੍ਰ ਚਰਨਜੀਤ ਸਿੰਘ ਚੰਨੀ ਵਲੋਂ ਇੱਕ ਤੋਂ ਬਾਅਦ ਇੱਕ ਲੋਕ ਪੱਖੀ ਫੈਸਲੇ ਲੈ ਕੇ ਲੋਕਾਂ ਨੂੰ ਵੱਖ ਵੱਖ ਤਰੀਕਿਆਂ ਨਾਲ ਰਾਹਤ ਦਿੱਤੀ ਜਾ ਰਹੀ ਹੈ ਜਿੰਨ੍ਹਾਂ ਦਾ ਲੋਕਾਂ ਨੂੰ ਭਰਪੂਰ ਲਾਹਾ ਮਿਲ ਰਿਹਾ ਹੈ। ਇਸੇ ਲੜੀ ਤਹਿਤ ਸੂਬੇ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਦੇ ਮਨੋਰਥ ਨਾਲ ਅੱਖਾਂ ਦੀ ਮੋਤੀਆਬਿੰਦ ਬਿਮਾਰੀ ਤੋਂ ਮੁਕਤੀ ਲਈ ”ਮੁੱਖ ਮੰਤਰੀ ਪੰਜਾਬ ਮੋਤੀਆ ਮੁਕਤ ਅਭਿਆਨ” ਤਹਿਤ ਜ਼ਿਲ੍ਹੇ ਭਰ ਵਿਚ ਕੈਂਪ ਲਗਾਏ ਜਾ ਰਹੇ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਮੋਗਾ ਡਾ. ਅਮਰਪ੍ਰੀਤ ਕੌਰ ਬਾਜਵਾ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਐਲਾਨੇ ਇਸ ਵੱਡੇ ਉਪਰਾਲੇ ਤਹਿਤ ਜ਼ਿਲ੍ਹਾ ਅੰਦਰ ਅੱਖਾਂ ਦੇ ਕੈਂਪ ਲਗਾਏ ਜਾਣਗੇ, ਜਿਸ ਵਿੱਚ ਲੋਕਾਂ ਦੀਆਂ ਅੱਖਾਂ ਦੀ ਪੂਰੀ ਜਾਂਚ ਕੀਤੀ ਜਾਵੇਗੀ ਅਤੇ ਮੋਤੀਆਬਿੰਦ ਤੋਂ ਪੀੜਤ ਪਾਏ ਜਾਣ ਵਾਲੇ ਵਿਅਕਤੀਆਂ ਦਾ 15 ਦਿਨਾਂ ਦੇ ਅੰਦਰ-ਅੰਦਰ ਮੁਫ਼ਤ ਆਪ੍ਰੇਸ਼ਨ ਵੀ ਕੀਤਾ ਜਾਵੇਗਾ।
ਉਨ੍ਹਾਂ ਅੱਗੇ ਦੱਸਿਆ ਕਿ ਆਪ੍ਰੇਸਨ ਵਾਲੇ ਲੋਕਾਂ ਲਈ ਰਿਫਰੈਸ਼ਮੈਂਟ ਦੇ ਨਾਲ-ਨਾਲ ਆਉਣ-ਜਾਣ ਲਈ ਆਵਾਜਾਈ ਦੀ ਸਹੂਲਤ ਵੀ ਸਰਕਾਰ ਵੱਲੋਂ ਪ੍ਰਦਾਨ ਕੀਤੀ ਜਾਵੇਗੀ। ਆਪ੍ਰੇਸ਼ਨ ਵਾਲੇ ਮਰੀਜਾਂ ਨੂੰ ਮੁਫਤ ਐਨਕਾਂ ਵੀ ਦਿੱਤੀਆਂ ਜਾਣਗੀਆਂ। ਦਸੰਬਰ ਮਹੀਨੇ ਵਿੱਚ ਹਰੇਕ ਤਹਿਸੀਲ ਵਿੱਚ ਘੱਟੋ-ਘੱਟ ਇੱਕ ਕੈਂਪ ਲਗਾਇਆ ਜਾਵੇਗਾ। ਇਹ ਮੁਹਿੰਮ 31 ਦਸੰਬਰ ਤੱਕ ਜਾਰੀ ਰਹੇਗੀ.
ਸਿਵਲ ਸਰਜਨ ਮੋਗਾ ਡਾ. ਅਮਰਪ੍ਰੀਤ ਕੌਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਦੇ ਇਸ ਵਧੀਆ ਉਪਰਾਲੇ ਦਾ ਪੂਰਾ ਲਾਭ ਉਠਾਉਣ, ਤਾਂ ਜੋ ਜ਼ਿਲ੍ਹਾ ਮੋਗਾ ਨੂੰ ਇਸ ਨਾਮੁਰਾਦ ਬਿਮਾਰੀ ਤੋਂ ਮੁੱਕਤ ਕੀਤਾ ਜਾ ਸਕੇ।




