ਫੌਜ ਵਿੱਚ ਭਰਤੀ ਹੋਣ ਵਾਲੇ ਯੁਵਕਾਂ ਦੀ ਫਿਜ਼ੀਕਲ ਟੈਸਟ/ਲਿਖਤੀ ਪੇਪਰ ਦੀ ਮੁਫ਼ਤ ਤਿਆਰੀ ਸ਼ੁਰੂ

ਤਾਜਾ ਖਬਰਾਂ ਤਾਜ਼ਾ ਖਬਰਾਂ
 ਮੋਗਾ 6 ਦਸੰਬਰ 2021(Charanjit Singh)ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ( ਫਿਰੋਜ਼ਪੁਰ ) ਦੇ ਕੈਂਪ ਦੇ ਇੰਚਾਰਜ ਇਕਬਾਲ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਜਨਵਰੀ 2022 ਅਤੇ ਫਰਵਰੀ 2022 ਵਿੱਚ ਫੌਜ ਦੀ ਭਰਤੀ ਰੈਲੀ ਆਉਣ ਦੀ ਸੰਭਾਵਨਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਪੁਲਿਸ ਦੇ ਲਿਖਤੀ ਟੈਸਟ ਵਿੱਚੋਂ ਪਾਸ ਹੋਏ ਯੁਵਕ ਜੋ ਕਿ ਫ਼ਿਜੀਕਲ ਟੈਸਟ ਦੀ ਟ੍ਰੇਨਿੰਗ ਲੈਣਾ ਚਾਹੁੰਦੇ ਹਨ ਉਨ੍ਹਾਂ ਯੁਵਕਾਂ ਨੂੰ ਫ਼ਿਜੀਕਲ ਟੈਸਟ ਦੀ ਮੁਫ਼ਤ ਤਿਆਰੀ ਕਰਵਾਈ ਜਾਵੇਗੀ ਅਤੇ ਫੌਜ ਵਿੱਚ ਭਰਤੀ ਹੋਣ ਦੇ ਚਾਹਵਾਨ ਯੁਵਕਾਂ ਨੂੰ ਫਿਜ਼ੀਕਲ ਟੈਸਟ ਅਤੇ ਲਿਖਤੀ ਪੇਪਰ ਦੀ ਮੁਫ਼ਤ ਸਿਖਲਾਈ ਦਿੱਤੀ ਜਾਵੇਗੀ ।
ਇਹ ਸਿਖਲਾਈ ਪੰਜਾਬ ਸਰਕਾਰ ਦੇ ਰੋਜ਼ਗਾਰ ਉਤਪੱਤੀ ਤੇ ਟ੍ਰੇਨਿੰਗ ਵਿਭਾਗ ਦੇ ਅਦਾਰੇ ਸੀ-ਪਾਈਟ ਕੈਂਪ ਹਕੂਮਤ ਸਿੰਘ ਵਾਲਾ ਵੱਲੋਂ ਪੰਜਾਬ ਪੁਲਿਸ ਅਤੇ ਫੌਜ ਵਿੱਚ ਭਰਤੀ ਹੋਣ ਦੇ ਚਾਹਵਾਨ ਯੁਵਕਾਂ ਨੂੰ ਫਿਜ਼ੀਕਲ੍ਹ ਟ੍ਰੇਨਿੰਗ/ਲਿਖਤੀ ਪੇਪਰ ਦੀ ਤਿਆਰੀ ਬਿਲਕੁੱਲ ਮੁਫ਼ਤ ਕਰਵਾਈ ਜਾਵੇਗੀ। ਕੈਂਪ ਵਿੱਚ ਸਰਕਾਰ ਵੱਲੋਂ ਕੋਵਿਡ-19 ਦੀਆਂ ਜਾਰੀ ਕੀਤੀਆਂ ਹਦਾਇਤਾਂ ਦੀ ਪਾਲਣਾ ਕੀਤੀ ਜਾਵੇਗੀ । ਕੈਂਪ ਵਿੱਚ ਮੁਫ਼ਤ ਖਾਣਾ ਅਤੇ ਮੁਫ਼ਤ ਰਹਾਇਸ਼ ਦਾ ਪ੍ਰਬੰਧ ਹੈ ।
ਕੈਂਪ ਵਿੱਚ ਟ੍ਰੇਨਿੰਗ ਲੈਣ ਲਈ ਸਕਰੀਨਿੰਗ ਮਿਤੀ 9 ਦਸੰਬਰ ਤੋਂ 10 ਦਸੰਬਰ 2021 ਤੱਕ ਸਵੇਰੇ 10 ਵਜ੍ਹੇ ਤੋਂ 11 ਵਜੇ ਤੱਕ ਕੀਤੀ ਜਾਵੇਗੀ । ਚਾਹਵਾਨ ਕੈਂਪ ਵਿੱਚ ਸਕਰੀਨਿੰਗ ਸਮੇਂ ਰਿਹਾਇਸ਼ ਦੇ ਸਰਟੀਫਿਕੇਟ, ਜਾਤੀ ਦੇ ਸਰਟੀਫਿਕੇਟ, ਦਸਵੀਂ ਅਤੇ ਬਾਰਵੀਂ ਪਾਸ ਅਸਲ ਸਰਟੀਫਿਕੇਟ ਅਤੇ ਪੰਜਾਬ ਪੁਲਿਸ ਵਿੱਚੋ ਲਿਖਤੀ ਪੇਪਰ ਵਿੱਚੋਂ ਪਾਸ ਹੋਣ ਦਾ ਪਰੂਫ਼ ਅਤੇ ਫ਼ਿਜੀਕਲ ਟਰਾਇਲ ਦਾ ਐਡਮਿਟ ਕਾਰਡ ਨਾਲ ਲੈ ਕੇ ਆਉਣ।  ਕੈਂਪ ਵਿੱਚੋਂ ਜੋ ਯੁਵਕ ਪਹਿਲਾਂ ਟ੍ਰੇਨਿੰਗ ਲੈ ਚੁੱਕੈ ਹਨ ਉਹ ਕੈਂਪ ਵਿੱਚ ਦੁਬਾਰਾ ਨਾ ਆਉਣ।
ਉਨ੍ਹਾਂ ਦੱਸਿਆ ਕਿ ਕੈਂਪ ਵਿੱਚ ਟ੍ਰੇਨਿੰਗ 15 ਦਸੰਬਰ 2021 ਤੋਂ ਸ਼ੁਰੂ ਹੈ।  ਜੋ ਯੁਵਕ ਰੋਜ਼ਾਨਾ ਘਰ ਤੋਂ ਆਉਣਾ ਚਾਹੁੰਦੇ ਹਨ ਉਹ ਯੁਵਕ ਵੀ ਟ੍ਰੇਨਿੰਗ ਲੈਣ ਲਈ ਆ ਸਕਦੇ ਹਨ। ਉਨ੍ਹਾਂ ਦੱਸਿਆ ਕਿ ਵਧੇਰੇ ਜਾਣਕਾਰੀ ਲਈ ਚਾਹਵਾਨ ਨੌਜਵਾਨ 94638-31615, 83601-63527 ਅਤੇ 94639-03533 ਨੰਬਰਾਂ ਤੇ ਸਪੰਰਕ ਕਰ ਸਕਦੇ ਹਨ।
Fast News Punjab