ਆਗਾਮੀ ਵਿਧਾਨ ਸਭਾ ਚੋਣਾਂ 2022 ਸਬੰਧੀ ਅਧਿਕਾਰੀਆਂ ਨੂੰ ਦਿੱਤੀ ਸਿਖਲਾਈ
ਪੇਡ ਨਿਊਜ਼ (ਮੁੱਲ ਦੀਆਂ ਖਬਰਾਂ) ਲੋਕਤੰਤਰੀ ਸਰਕਾਰ ਚੁਣਨ ਵਿੱਚ ਵੱਡਾ ਅੜਿੱਕਾ - ਪ੍ਰਭਦੀਪ ਸਿੰਘ ਨੱਥੋਵਾਲ

ਮੋਗਾ, 10 ਦਸੰਬਰ (Charanjit Singh) – ਅਗਾਮੀ ਪੰਜਾਬ ਵਿਧਾਨ ਸਭਾ ਚੋਣਾਂ 2022 ਦੀਆਂ ਤਿਆਰੀਆਂ ਜ਼ਿਲ੍ਹਾ ਮੋਗਾ ਵਿੱਚ ਸ਼ੁਰੂ ਹੋ ਗਈਆਂ ਹਨ। ਇਹਨਾਂ ਚੋਣਾਂ ਨੂੰ ਸਫਲਤਾ ਪੂਰਵਕ ਅਤੇ ਪਾਰਦਰਸ਼ਤਾ ਨਾਲ ਕਰਾਉਣ ਲਈ ਵੱਖ ਵੱਖ ਟੀਮਾਂ ਦਾ ਗਠਨ ਕਰ ਦਿੱਤਾ ਗਿਆ ਹੈ ਅਤੇ ਟੀਮ ਮੈਂਬਰਾਂ ਨੂੰ ਟ੍ਰੇਨਿੰਗ ਦੇਣੀ ਸ਼ੁਰੂ ਕਰ ਦਿੱਤੀ ਗਈ ਹੈ।
ਇਸੇ ਕੜੀ ਤਹਿਤ ਅੱਜ ਜ਼ਿਲ੍ਹਾ ਪੱਧਰੀ ਮੀਡੀਆ ਸਰਟੀਫਿਕੇਸ਼ਨ ਅਤੇ ਮੋਨੀਟਰਿੰਗ ਕਮੇਟੀ ਦੇ ਮੈਂਬਰਾਂ ਨੂੰ ਜ਼ਿਲ੍ਹਾ ਪੱਧਰੀ ਮਾਸਟਰ ਟ੍ਰੇਨਰ – ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਮੋਗਾ ਸ੍ਰ ਪ੍ਰਭਦੀਪ ਸਿੰਘ ਨੱਥੋਵਾਲ ਵੱਲੋਂ ਅਤੇ ਖਰਚਾ ਨਿਗਰਾਨ ਕਮੇਟੀ ਦੇ ਮੈਂਬਰਾਂ ਨੂੰ ਕੁਲਜੀਤ ਸਿੰਘ ਅਤੇ ਗੁਰਪ੍ਰੀਤ ਸਿੰਘ ਸਚਦੇਵਾ ਨੇ ਟ੍ਰੇਨਿੰਗ ਦਿੱਤੀ। ਟ੍ਰੇਨਿੰਗ ਦੌਰਾਨ ਸਾਰੇ ਮੈਂਬਰਾਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ।
ਜ਼ਿਲ੍ਹਾ ਪੱਧਰੀ ਮੀਡੀਆ ਸਰਟੀਫਿਕੇਸ਼ਨ ਅਤੇ ਮੋਨੀਟਰਿੰਗ ਕਮੇਟੀ ਦੇ ਮੈਂਬਰਾਂ ਨੂੰ ਸੰਬੋਧਨ ਕਰਦਿਆਂ ਸ੍ਰ ਪ੍ਰਭਦੀਪ ਸਿੰਘ ਨੱਥੋਵਾਲ ਨੇ ਦੱਸਿਆ ਕਿ ਇਹਨਾਂ ਚੋਣਾਂ ਨੂੰ ਸਫਲਤਾਪੂਰਵਕ ਕਰਾਉਣ ਲਈ ਸੁਤੰਤਰ ਮੀਡੀਆ ਦਾ ਬਹੁਤ ਵੱਡਾ ਯੋਗਦਾਨ ਹੁੰਦਾ ਹੈ। ਉਮੀਦਵਾਰਾਂ ਵੱਲੋਂ ਮੀਡੀਆ ਦੇ ਕੁਝ ਹਿੱਸਿਆਂ ਵਿੱਚ ਪੇਡ ਨਿਊਜ਼ (ਮੁੱਲ ਦੀਆਂ ਖਬਰਾਂ) ਲਗਵਾ ਕੇ ਵੋਟਰਾਂ ਨੂੰ ਲੁਭਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ। ਜੌ ਕਿ ਕਿਸੇ ਲੋਕਤੰਤਰੀ ਸਰਕਾਰ ਚੁਣਨ ਵਿੱਚ ਵੱਡਾ ਅੜਿੱਕਾ ਸਾਬਿਤ ਹੁੰਦਾ ਹੈ।




