ਪਾਰਦਰਸ਼ੀ ਅਤੇ ਨਿਰਪੱਖ ਚੋਣਾਂ ਲਈ ਵੋਟਰਾਂ ਦਾ ਜਾਗਰੂਕ ਹੋਣਾ ਜ਼ਰੂਰੀ- ਜ਼ਿਲ੍ਹਾ ਚੋਣ ਅਫ਼ਸਰ
ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ

ਮੋਗਾ, 13 ਦਸੰਬਰ ( Charanjit Singh ) – ਜ਼ਿਲ੍ਹਾ ਮੋਗਾ ਦੇ ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਹਰੀਸ਼ ਨਈਅਰ ਨੇ ਜ਼ਿਲ੍ਹਾ ਮੋਗਾ ਦੀਆਂ ਵੱਖ-ਵੱਖ ਵੋਟਰ ਧਿਰਾਂ ਨੂੰ ਆਗਾਮੀ ਵਿਧਾਨ ਸਭਾ ਚੋਣਾਂ-2022 ਵਿੱਚ ਜਾਗਰੂਕ ਹੋ ਕੇ ਉਤਸ਼ਾਹ ਨਾਲ ਭਾਗ ਲੈਣ ਦੀ ਅਪੀਲ ਕੀਤੀ ਹੈ। ਉਹਨਾਂ ਕਿਹਾ ਕਿ ਇਹ ਚੋਣਾਂ ਨੂੰ ਪਾਰਦਰਸ਼ਤਾ ਅਤੇ ਨਿਰਪੱਖਤਾ ਨਾਲ ਨੇਪਰੇ ਚਾੜਨ ਲਈ ਜਾਗਰੂਕ ਵੋਟਰਾਂ ਦਾ ਜਾਗਰੂਕ ਹੋਣਾ ਅਤੇ ਸਹਿਯੋਗ ਦੇਣਾ ਬਹੁਤ ਜ਼ਰੂਰੀ ਹੈ। ਉਹ ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰ ਰਹੇ ਸਨ।ਇਹ ਵੈਨ ਅਗਲਾ ਇੱਕ ਮਹੀਨਾ ਜ਼ਿਲ੍ਹਾ ਮੋਗਾ ਵਿੱਚ ਹੀ ਰਹੇਗੀ।
ਉਹਨਾਂ ਨੇ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਹਰ ਵਾਰ ਦੀ ਤਰ੍ਹਾਂ ਇਹਨਾਂ ਚੋਣਾਂ ਨੂੰ ਵੀ ਪੂਰਨ ਪਾਰਦਰਸ਼ਤਾ ਅਤੇ ਨਿਰਪੱਖਤਾ ਨਾਲ ਨੇਪਰੇ ਚਾਣਨ ਲਈ ਦ੍ਰਿੜ ਸੰਕਲਪ ਹੈ ਪਰ ਇਹ ਜਾਗਰੂਕ ਵੋਟਰਾਂ ਦੇ ਜਾਗਰੂਕ ਹੋਣ ਅਤੇ ਸਹਿਯੋਗ ਤੋਂ ਬਿਨਾ ਸੰਭਵ ਨਹੀਂ ਹੈ। ਉਹਨਾਂ ਕਿਹਾ ਕਿ ਆਗਾਮੀ ਚੋਣਾਂ ਵਿੱਚ ਜ਼ਿਲ੍ਹੇ ਦੇ 7.5 ਲੱਖ ਤੋਂ ਵਧੇਰੇ ਵੋਟਰ ਭਾਗ ਲੈਣਗੇ। ਉਹਨਾਂ ਕਿਹਾ ਕਿ ਹਰੇਕ ਚੋਣ ਵਿੱਚ ਇੱਕ-ਇੱਕ ਵੋਟ ਮਹੱਤਵਪੂਰਨ ਹੁੰਦੀ ਹੈ, ਜਿਸ ਕਰਕੇ ਸਾਨੂੰ ਆਪਣੀ ਵੋਟ ਦਾ ਜ਼ਰੂਰ ਇਸਤੇਮਾਲ ਕਰਨਾ ਚਾਹੀਦਾ ਹੈ।
ਉਹਨਾਂ ਕਿਹਾ ਕਿ ਇਹ ਵੈਨ ਅਗਲੇ ਦਿਨਾਂ ਦੌਰਾਨ ਜ਼ਿਲ੍ਹੇ ਦੇ ਵੱਖ ਵੱਖ ਪਿੰਡਾਂ ਵਿੱਚ ਜਾ ਕੇ ਵੋਟਰਾਂ ਨੂੰ ਵੀ ਵੀ ਪੈਟ ਮਸ਼ੀਨਾਂ, ਭਾਰਤੀ ਚੋਣ ਕਮਿਸ਼ਨ ਵੱਲੋਂ ਸੀਵਿਜਿਲ ਸਮੇਤ ਚਲਾਏ ਜਾ ਰਹੇ ਐਪਾਂ, ਹੈਲਪ ਲਾਈਨ ਨੰਬਰਾਂ, ਪੋਸਟਲ ਬੈਲਟ ਪੇਪਰਾਂ ਅਤੇ ਹੋਰ ਪੱਖਾਂ ਬਾਰੇ ਜਾਗਰੂਕ ਕਰੇਗੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸ੍ਰ ਹਰਚਰਨ ਸਿੰਘ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਮੋਗਾ ਸ੍ਰ ਪ੍ਰਭਦੀਪ ਸਿੰਘ ਨੱਥੋਵਾਲ, ਤਹਿਸੀਲਦਾਰ ਚੋਣ ਸ੍ਰ ਬਰਜਿੰਦਰ ਸਿੰਘ ਅਤੇ ਹੋਰ ਵੀ ਹਾਜ਼ਰ ਸਨ।





