ਸਿੱਖਿਆਤਾਜ਼ਾ ਖਬਰਾਂਤਾਜਾ ਖਬਰਾਂ
ੳਮੀਕ੍ਰੋਨ ਤੇਜ਼ੀ ਨਾਲ ਫੈਲ ਰਿਹਾ, ਵੈਕਸੀਨੇਸ਼ਨ ਕਰਵਾਉਣਾ ਜਰੂਰੀ : ਡਾ. ਸੁਰਿੰਦਰ ਸਿੰਘ ਝੱਮਟ
ਕਿਹਾ ! ਕਰੋਨਾ ਤੋਂ ਬਚਾਅ ਲਈ ਵੈਕਸ਼ੀਨੇਸ਼ਨ ਦਾ ਕੰੰਮ ਰੋਜ਼ਾਨਾ ਤੇਜ਼ੀ ਨਾਲ ਚੱਲ ਰਿਹਾ

ਢੁੱਡੀਕੇ, 17 ਦਸੰਬਰ (Charanjit Singh) – ਸਿਹਤ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਿਹਤ ਬਲਾਕ ਢੁੱਡੀਕੇ ਵਿਖੇ ਕਰੋਨਾ ਤੋਂ ਬਚਾਅ ਲਈ ਵੈਕਸ਼ੀਨੇਸ਼ਨ ਦਾ ਕੰੰਮ ਰੋਜ਼ਾਨਾ ਤੇਜ਼ੀ ਨਾਲ ਚੱਲ ਰਿਹਾ ਹੈ। ਸਰਕਾਰੀ ਹਸਪਤਾਲ ਢੁੱਡੀਕੇ ਅਤੇ ਨਾਲ ਲੱਗਦੇ ਪਿੰਡਾਂ ਵਿਖੇ ਸਬ ਸੈਂਟਰਾਂ ਤੇ ਰੋਜ਼ਾਨਾ ਕੋਵੈਕਸੀਨ ਅਤੇ ਕੋਵਾਸ਼ੀਲਡ ਵੈਕਸੀਨ ਲਗਾਈ ਜਾ ਰਹੀ ਹੈ ।
ਇਸ ਸਬੰਧੀ ਸਿਹਤ ਬਲਾਕ ਢੁੱਡੀਕੇ ਦੇ ਸੀਨੀਅਰ ਮੈਡੀਕਲ ਅਫਸਰ ਡਾ. ਸੁਰਿੰਦਰ ਸਿੰਘ ਝੱਮਟ ਨੇ ਦਸਿਆ ਕਿ ਕਰੋਨਾ ਵਾਈਰਸ ਦਾ ਨਵਾਂ ਤੇ ਹੁਣ ਤੱਕ ਦਾ ਸਭ ਤੋਂ ਵੱਧ ਮੂਟੇਸ਼ਨ ਵਾਲਾ ਵੇਰੀਐਂਟ ੳਮੀਕ੍ਰੋਨ ਬ੍ਰਿਟੇਨ ਅਤੇ ਹੋਰ ਦੇਸ਼ਾਂ ਤੋਂ ਬਾਅਦ ਭਾਰਤ ਵਿੱਚ ਤੇਜ਼ੀ ਨਾਲ ਪੈਰ ਪਸਾਰ ਰਿਹਾ ਹੈ। ਜਿਸ ਨਾਲ ਦੇਸ਼ ਵਿੱਚ ਕਰੋਨਾ ਦੀ ਤੀਜੀ ਲਹਿਰ ਆਉਣ ਦੀ ਅਸ਼ੰਕਾ ਜ਼ਾਹਰ ਕੀਤੀ ਜਾ ਰਹੀ ਹੈ । ਸੋ ਹਰ ਇੱਕ ਵਿਅਕਤੀ ਲਈ ਕਰੋਨਾ ਤੋਂ ਬਚਾਅ ਲਈ ਵੈਕਸੀਨ ਦੀਆਂ ਦੋਵੇਂ ਡੋਜ਼ ਲਗਵਾਉਣਾ ਅਤਿ ਜ਼ਰੂਰੀ ਹੈ । ਉਹਨਾਂ ਕਿਹਾ ਕਿ ਗੰਭੀਰ ਬਿਮਾਰੀਆਂ ਨਾਲ ਗ੍ਰਸਤ, ਸ਼ੂਗਰ, ਬੀਪੀ ਜਾਂ ਘੱਟ ਸਰੀਰਿਕ ਸ਼ਕਤੀ ਵਾਲੇ ਵਿਅਕਤੀਆਂ ਨੂੰ ਕਰੋਨਾ ਤੋਂ ਬਚਾਅ ਲਈ ਵੈਕਸੀਨ ਡਾਕਟਰ ਦੀ ਸਲਾਹ ਨਾਲ ਪਹਿਲ ਦੇ ਆਧਾਰ ਤੇ ਲਗਵਾਉਣ ਦੀ ਲੋੜ ਹੈ।
ਬਲਾਕ ਢੁੱਡੀਕੇ ਦੇ ਸਿਹਤ ਬਲਾਕ ਐਜੂਕੇਟਰ ਲਖਵਿੰਦਰ ਸਿੰਘ ਅਤੇ ਰਾਜ ਕੁਮਾਰ ਫਾਰਮੇਸੀ ਅਫਸਰ ਨੇ ਕਿਹਾ ਕਿ ਕਰੋਨਾ ਤੋਂ ਬਚਾਅ ਸਬੰਧੀ ਵੈਕਸੀਨ ਸਰਕਾਰੀ ਹਸਪਤਾਲ ਢੁੱਡੀਕੇ ਵਿਖੇ ਬਿਲਕੁਲ ਮੁਫਤ ਲਗਾਈ ਜਾ ਰਹੀ ਹੈ। ਕਰੋਨਾ ਵੈਕਸੀਨ ਲਗਵਾਉਣ ਲਈ ਆਧਾਰ ਕਾਰਡ ਦੀ ਕਾਪੀ ਅਤੇ ਐਕਟਿਵ ਮੋਬਾਈਲ ਨੰਬਰ ਦੀ ਲੋੜ ਹੈ । ਭਾਵੇਂ ਕਿ ਹੁਣ ਤੱਕ ਦੇਸ਼ ਭਰ ਵਿੱਚ ਕਰੋੜਾਂ ਲੋਕਾਂ ਵੱਲੋਂ ਕਰੋਨਾ ਵੈਕਸੀਨ ਲਗਵਾਈ ਜਾ ਚੁੱਕੀ ਹੈ, ਪਰੰਤੂ ਇੰਮੂਨਾਈਨੇਸ਼ਨ ਦੀਆਂ ਗਾਈਡਲਾਈਨਜ ਅਨੁਸਾਰ ਵੈਕਸੀਨ ਲਗਵਾਉਣ ਤੋਂ ਬਾਅਦ ਹਸਪਤਾਲ ਵਿਖੇ ਅੱਧਾ ਘੰਟਾ ਬੈਠਣਾ ਜ਼ਰੂਰੀ ਹੈ । ਉਹਨਾਂ ਕਿਹਾ ਕਿ ਕਰੋਨਾ ਦੀ ਤੀਜੀ ਲਹਿਰ ਨੂੰ ਧਿਆਨ ਵਿੱਚ ਰੱਖਦੇ ਹੋਏ ਕਰੋਨਾ ਤੋਂ ਬਚਾਅ ਦੀਆਂ ਹਦਾਇਤਾਂ ਦਾ ਪਾਲਣ ਕਰਨਾ ਬਹੁਤ ਜ਼ਰੂਰੀ ਹੈ, ਸੋ ਹਰ ਇੱਕ ਵਿਅਕਤੀ ਨੂੰ ਮੂੰਹ ਤੇ ਮਾਸਕ, ਹੱਥ ਸਾਬੁਣ ਨਾਲ ਧੋਣਾ ਜਾਂ ਸੈਨੀਟਾਈਜ ਕਰਨ ਦੇ ਨਾਲ ਨਾਲ ਸਮਾਜਿਕ ਦੂਰੀ ਬਣਾਕੇ ਰੱਖਣਾ ਵੀ ਜ਼ਰੂਰੀ ਹੈ।




