ਢੁੱਡੀਕੇ ਵਿਖੇ ਹਰ ਘਰ ਦਸਤਕ ਮੁਹਿੰਮ ਤਹਿਤ ਜਾਗਰੂਕਤਾ ਵੈਨ ਨੂੰ ਦਿੱਤੀ ਹਰੀ ਝੰਡੀ

ਢੁੱਡੀਕੇ 21 ਦਸੰਬਰ(Charanjit Singh)ਸਿਵਲ ਸਰਜਨ ਮੋਗਾ ਡਾ. ਹਤਿੰਦਰ ਕੌਰ ਕਲੇਰ ਦੀ ਅਗਵਾਈ ਵਿੱਚ ਸੀਨੀਅਰ ਮੈਡੀਕਲ ਅਫ਼ਸਰ ਢੁੱਡੀਕੇ ਡਾ. ਸੁਰਿੰਦਰ ਸਿੰਘ ਵੱਲੋਂ ਬਲਾਕ ਢੁੱਡੀਕੇ ਵਿੱਚ ਕੋਵਿਡ ਵੈਕਸੀਨੇਸ਼ਨ ਮੁਹਿੰਮ ਨੂੰ ਹੋਰ ਤੇਜ਼ ਤੇ ਅਸਰਦਾਰ ਕਰਨ ਲਈ ਹਰ ਘਰ ਦਸਤਕ ਮੁਹਿੰਮ ਤਹਿਤ ਜਾਗਰੂਕਤ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਐਮ.ੳ. ਡਾ. ਸੁਰਿੰਦਰ ਸਿੰਘ ਨੇ ਦੱਸਿਆ ਕਿ ਕਰੋਨਾ ਵਾਈਰਸ ਦਾ ਨਵਾਂ ਵੇਰੀਐਂਟ ੳਮੀਕ੍ਰੋਨ ਬ੍ਰਿਟੇਨ ਅਤੇ ਹੋਰ ਦੇਸ਼ਾਂ ਵਿੱਚ ਫੈਲਣ ਤੋਂ ਬਾਅਦ ਭਾਰਤ ਵਿੱਚ ਤੇਜ਼ੀ ਨਾਲ ਪੈਰ ਪਸਾਰ ਰਿਹਾ ਹੈ, ਸੋ ਕਰੋਨਾ ਤੋਂ ਬਚਾਅ ਲਈ ਹਰ ਵਿਅਕਤੀ ਲਈ ਕੋਵਿਡ ਵੈਕਸੀਨੇਸ਼ਨ ਬਹੁਤ ਜਰੂਰੀ ਹੈ । ਸੂਗਰ, ਬੀ.ਪੀ. ਅਤੇ ਹੋਰ ਕਰੋਨਿਕ ਬਿਮਾਰੀ ਵਾਲੇ ਮਰੀਜਾਂ ਨੂੰ ਕੋਵਿਡ ਵੈਕਸੀਨੇਸ਼ਨ ਪਹਿਲ ਦੇ ਆਧਾਰ ‘ਤੇ ਲਗਵਾਉਣਾ ਜਰੂਰੀ ਹੈ ਕਿਉਂਕਿ ਉਨ੍ਹਾਂ ਦੀ ਰੋਗਾਂ ਨਾਲ ਲੜਨ ਦੀ ਸਰੀਰਿਕ ਸ਼ਕਤੀ ਪਹਿਲਾਂ ਹੀ ਘੱਟ ਹੋ ਚੁੱਕੀ ਹੁੰਦੀ ਹੈ । ਬਲਾਕ ਢੁੱਡੀਕੇ ਦੇ ਬਹੁਤ ਸਾਰੇ ਪਿੰਡ ਅਤੇ ਸਲੱਮ ਇਲਾਕੇ ਹਨ ਜਿਥੇ ਅਜੇ ਵੀ ਬਹੁਤ ਘੱਟ ਲੋਕਾਂ ਵੱਲੋਂ ਕੋਵਿਡ ਵੈਕਸੀਨ ਲਗਵਾਈ ਗਈ ਹੈ ਇਸੇ ਕਰਕੇ ਹੀ ਕੋਵਿਡ ਵੈਕਸੀਨੇਸ਼ਨ ਮੁਹਿੰਮ ਨੂੰ ਹੋਰ ਤੇਜ ਕਰਨ ਲਈ ਸਿਹਤ ਵਿਭਾਗ ਪੰਜਾਬ ਵੱਲੋਂ ਜਾਗਰੂਕਤਾ ਵੈਨ ਨੂੰ ਬਲਾਕ ਦੇ ਵੱਖ ਵੱਖ ਪਿੰਡਾਂ ਅਤੇ ਸਲੱਮ ਇਲਾਕਿਆਂ ਵਿੱਚ ਵੈਕਸ਼ੀਨੇਸ਼ਨ ਟੀਮਾਂ ਸਮੇਤ ਭੇਜਿਆ ਗਿਆ ਹੈ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਟੀਮਾਂ ਵੱਲੋਂ ਘੱਟ ਵੈਕਸੀਨੇਸ਼ਨ ਵਾਲੇ ਇਲਾਕਿਆਂ ਵਿੱਚ ਵਿਸ਼ੇਸ਼ ਕਰੋਨਾ ਵੈਕਸੀਨੇਸ਼ਨ ਕੈਂਪ ਲਗਾਏ ਜਾਣਗੇ ਅਤੇ ਆਮ ਲੋਕਾਂ ਨੂੰ ਕੋਵਿਡ ਵੈਕਸੀਨ ਲਗਵਾਉਣ ਲਈ ਪ੍ਰੇਰਿਤ ਕੀਤਾ ਜਾਵੇਗਾ। ਉਨ੍ਹਾਂ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਜਿੰਨ੍ਹਾਂ ਵਿਅਕਤੀਆਂ ਨੇ ਅਜੇ ਤੱਕ ਕੋਵਿਡ ਵੈਕਸੀਨ ਨਹੀਂ ਲਗਵਾਈ ਉਹ ਇਨ੍ਹਾਂ ਵਿਸ਼ੇਸ਼ ਕੈਪਾਂ ਦਾ ਲਾਭ ਲੈਣ ।
ਇਸ ਮੌਕੇ ਡਾ. ਸਾਹਿਲ ਬਾਂਸਲ, ਡਾ. ਸਾਕਸੀ ਬਾਂਸਲ, ਡਾ. ਵਰੁਣ ਕੁਮਾਰ, ਲਖਵਿੰਦਰ ਸਿੰਘ ਬਲਾਕ ਐਜੂਕੇਟਰ, ਰਾਜ ਕੁਮਾਰ ਫਾਰਮੇਸੀ ਅਫ਼ਸਰ, ਗੁਰਮੀਤ ਸਿੰਘ ਫਾਰਮੇਸੀ ਅਫ਼ਸਰ, ਸੁਖਵਿੰਦਰ ਕੌਰ ਨਰਸਿੰਗ ਸਿਸਟਰ, ਪਰਮਜੀਤ ਸਿੰਘ ਲੈਬ ਟੈਕਨੀਸ਼ੀਅਨ, ਸੁਖਜੀਤ ਕੌਰ ਸਟਾਫ ਨਰਸ, ਅਮਨਦੀਪ ਕੌਰ ਘੁੰਮਣ, ਸਿਮਰਜੋਤ ਸਿੰਘ, ਚੰਨਪ੍ਰੀਤ ਸਿੰਘ ਹਾਜਿਰ ਸਨ ।




