ਵੋਮੇਨ ਕਾਲਜ ਸੁਖਾਨੰਦ ਵਿਖੇ ਵੋਟਰ ਜਾਗਰੂਕਤਾ ਕੈਂਪ ਦਾ ਆਯੋਜਨ
ਐਸ.ਡੀ.ਐਮ. ਬਾਘਾਪੁਰਾਣਾ ਰਾਜਪਾਲ ਸਿੰਘ ਨੇ ਵੋਟ ਦੀ ਮਹੱਤਤਾ ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਬਾਘਾਪੁਰਾਣਾ 22 ਦਸੰਬਰ(Charanjit Singh)ਵੋਟ ਹਰ ਇੱਕ ਵੋਟਰ ਦਾ ਮੁੱਢਲਾ ਅਧਿਕਾਰ ਹੈ ਅਤੇ ਇਸ ਅਧਿਕਾਰ ਦੀ ਵਰਤੋਂ ਸਾਫ਼ ਸੁਥਰੇ ਤਰੀਕੇ ਨਾਲ ਕਰਨੀ ਚਾਹੀਦੀ ਹੈ। ਹਰ ਯੋਗ ਵੋਟਰ ਨੂੰ ਆਪਣੀ ਵੋਟ ਦੀ ਵਰਤੋਂ ਲਾਜ਼ਮੀ ਤੌਰ ਤੇ ਕਰਨੀ ਚਾਹੀਦੀ ਹੈ। ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਹਰ ਵਰਗ ਦੇ ਲੋਕਾਂ ਦੀ ਵੋਟਾਂ ਵਿੱਚ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਉਪਰਾਲੇ ਅਤੇ ਸਵੀਪ ਗਤੀਵਿਧੀਆਂ ਕਰ ਰਿਹਾ ਹੈ।
ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਉਪ ਮੰਡਲ ਮੈਜਿਸਟ੍ਰੇਟ ਬਾਘਾਪੁਰਾਣਾ ਸ੍ਰੀ ਰਾਜਪਾਲ ਸਿੰਘ ਨੇ ਕੀਤਾ, ਉਹ ਅੱਜ ਵੋਮੈਨ ਕਾਲਜ ਸੁਖਾਨੰਦ ਵਿਖੇ ਵੋਟਰ ਜਾਗਰੂਕਤਾ ਅਧੀਨ ਇੱਕ ਸੈਮੀਨਾਰ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਹਾਜ਼ਰੀਨ ਨੂੰ ਵੋਟ ਦੀ ਮਹੱਤਤਾ ਅਤੇ ਇਸਦੀ ਸੁੱਚੱਜੀ ਵਰਤੋਂ ਕਰਨ ਲਈ ਜਾਗਰੂਕ ਕੀਤਾ।
ਉਨ੍ਹਾਂ ਕਿਹਾ ਕਿ 18 ਤੋਂ 19 ਸਾਲ ਦੇ ਵੋਟਰਾਂ ਅਤੇ ਲੜਕੀਆਂ ਦੀ ਵੋਟਾਂ ਵਿੱਚ ਸ਼ਮੂਲੀਅਤ ਬੜੀ ਜਰੂਰੀ ਹੈ।
ਉਨ੍ਹਾਂ ਦੱਸਿਆ ਕਿ ਸਾਨੂੰ ਵੋਟ ਪ੍ਰਤੀ ਜਿੰਨੀ ਹੋ ਸਕੇ ਵੱਧ ਤੋਂ ਵੱਧ ਜਾਗਰੂਕਤਾ ਫੈਲਾਉਣੀ ਚਾਹੀਦੀ ਹੈ। ਉਨ੍ਹਾਂ ਦਿਵਿਆਂਗਜਨਾਂ ਦੀ ਸਹੂਲਤ ਲਈ ਬਣਾਏ ਵਿਸ਼ੇਸ਼ ਐਪ ਬੀ.ਡਬਲਿਯੂ.ਡੀ. ਐਪ, ਵੋਟਰ ਹੈਲਪਲਾਈਨ ਐਪ ਅਤੇ ਟੋਲ ਫ੍ਰੀ ਨੰਬਰ 1950 ਸਬੰਧੀ ਵਿਸਥਾਰ ਸਹਿਤ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਇਸ ਵਾਰ ਵਿਧਾਨ ਸਭਾ ਚੋਣਾਂ 2022 ਵਿੱਚ 80 ਸਾਲ ਤੋਂ ਉੱਪਰ ਦੇ ਬਜ਼ੁਰਗਾਂ ਅਤੇ ਦਿਵਿਆਂਗਜਨਾਂ ਨੂੰ ਪੋਸਟਲ ਬੈਲਟ ਪੇਪਰ ਜ਼ਰੀਏ ਵੋਟ ਪਾਉਣ ਦੀ ਸਹੂਲਤ ਵੀ ਦਿੱਤੀ ਜਾਵੇਗੀ ਤਾਂ ਕਿ ਉਹ ਘਰ ਬੈਠੇ ਹੀ ਆਪਣੀ ਵੋਟ ਦਾ ਇਸਤੇਮਾਲ ਕਰ ਸਕਣ।
ਇਸ ਮੌਕੇ ਬੀ.ਐਲ.ਓ., ਨਾਇਬ ਤਹਿਸੀਲਦਾਰ, ਦਫ਼ਤਰੀ ਸਟਾਫ਼ ਤੋਂ ਇਲਾਵਾ ਪਿੰਡ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਸਨ।




