ਭਾਰਤੀ ਕਿਸਾਨ ਯੂਨੀਅਨ ਮਾਨਸਾ ਵੱਲੋਂ ਪ੍ਰਿੰਸੀਪਲ ਸਾਧੂ ਸਿੰਘ ਰੋਮਾਣਾ ਸਨਮਾਨਿਤ
ਪ੍ਰਿੰਸੀਪਲ ਰੋਮਾਣਾ ਦੀ ਹਰ ਪਾਸੇ ਹੋ ਰਹੀ ਹੈ ਚਰਚਾ

ਮੋਗਾ 14 ਜਨਵਰੀ ( ਚਰਨਜੀਤ ਸਿੰਘ) ਉੱਘੇ ਸਮਾਜ ਸੇਵੀ ਅਗਾਂਹਵਧੂ ਸੋਚ ਦੇ ਮਾਲਕ ਸਮਾਜ ਪ੍ਰਤੀ ਚੰਗੀ ਸੋਚ ਰੱਖਣ ਵਾਲੇ ਅਤੇ ਆਪਣੇ ਕੰਮ ਨੂੰ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਵਾਲੇ ਪ੍ਰਿੰਸੀਪਲ ਸਾਧੂ ਸਿੰਘ ਰੋਮਾਣਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੰਗਾ ਅਬਲੂ ਨੂੰ ਉਨ੍ਹਾਂ ਦੇ ਕਿਸਾਨੀ ਸੰਘਰਸ਼ ਦੇ ਸਮੇਂ ਕੀਤੇ ਗਏ ਸਹਿਯੋਗ ਸਦਕਾ ਅਤੇ ਸਕੂਲ ਵਿੱਚ ਬੱਚਿਆਂ ਦੀ ਚੰਗੀ ਪੜ੍ਹਾਈ ਅਨੁਸ਼ਾਸਨ ਲਈ ਭਾਰਤੀ ਕਿਸਾਨ ਯੂਨੀਅਨ ਮਾਨਸਾ ਵੱਲੋਂ ਸਰਦਾਰ ਬਲਵਿੰਦਰ ਸਿੰਘ ਸੂਬਾ ਮੀਤ ਪ੍ਰਧਾਨ ਸਰਦਾਰ ਕੌਰ ਸਿੰਘ ਇਕਾਈ ਪ੍ਰਧਾਨ ਗੁਰਮੇਲ ਸਿੰਘ ਮੀਤ ਪ੍ਰਧਾਨ ਵੱਲੋਂ ਸਕੂਲ ਵਿੱਚ ਪਹੁੰਚ ਕੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਤ ਕੀਤਾ ਗਿਆ ਇਸ ਮੌਕੇ ਪ੍ਰਿੰਸੀਪਲ ਸਾਧੂ ਸਿੰਘ ਰੋਮਾਣਾ ਨੇ ਸਮੁੱਚੀ ਭਾਰਤੀ ਕਿਸਾਨ ਯੂਨੀਅਨ ਅਤੇ ਪਿੰਡ ਗੰਗਾ ਅਬਲੂ ਕੀ ਦੇ ਸੱਜਣਾਂ ਦਾ ਧੰਨਵਾਦ ਕੀਤਾ ਅਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਇਸ ਮੌਕੇ ਛਿੰਦਰਪਾਲ ਕੌਰ ਅਲਪਨਾ ਖੇੜਾ ਸੁਖਮੰਦਰ ਕੌਰ ਹਰਜੀਤ ਸਿੰਘ ਸਰਬਜੀਤ ਕੌਰ ਲੱਛਮੀ ਦੇਵੀ ਮੈਡਮ ਮਾਇਆ ਰਜਨੀ ਬਾਲਾ ਮੀਨਾਕਸ਼ੀ ਸੰਦੀਪ ਕੁਮਾਰ ਸੂਬਾ ਸਿੰਘ ਬਰਾੜ ਗਗਨ ਜੈਨ ਰੇਸ਼ਮ ਸਿੰਘ ਇਕਬਾਲ ਸਿੰਘ ਨਿਰਭੈ ਸਿੰਘ ਕੁਲਦੀਪ ਸਿੰਘ ਆਦਿ ਹਾਜ਼ਰ ਸਨ




