ਹਥਿਆਰਬੰਦ ਲੁਟੇਰਿਆਂ ਵੱਲੋਂ ਘਰ ਵਿਚ ਦਾਖਲ ਹੋ ਕੇ ਲੱਖਾਂ ਦੀ ਲੁੱਟ ਨੂੰ ਦਿੱਤਾ ਅੰਜਾਮ, ਪੁਲੀਸ ਵੱਲੋਂ ਜਾਂਚ ਸ਼ੁਰੂ
ਐੱਸ ਪੀ ਡੀ ਫਿਰੋਜ਼ਪੁਰ ਸਰਦਾਰ ਮਨਮਿੰਦਰ ਸਿੰਘ ਪਹੁੰਚੇ ਮੌਕੇ ਤੇ

ਜੀਰਾ 22 ਜਨਵਰੀ ( ਗੁਰਲਾਲ ਸਿੰਘ ਵਾਰੋਲਾ ) ਜ਼ੀਰਾ ਤਹਿਸੀਲ ਅੰਦਰ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਵਿੱਚ ਦਿਨ ਪ੍ਰਤੀ ਦਿਨ ਵਾਧਾ ਹੁੰਦਾ ਜਾ ਰਿਹਾ ਹੈ ਤਾਜ਼ਾ ਮਾਮਲਾ ਜ਼ੀਰਾ ਫ਼ਿਰੋਜ਼ਪੁਰ ਰੋਡ ਤੇ ਸਥਿਤ ਫਰੈਂਡਜ਼ ਕਲੋਨੀ ਤੋਂ ਸਾਹਮਣੇ ਆਇਆ ਹੈ ਜਿਥੇ ਅੱਜ ਸਵੇਰੇ ਕਰੀਬ 8 ਵਜੇ 5 ਹਥਿਆਰਬੰਦ ਲੁਟੇਰਿਆਂ ਵੱਲੋਂ ਇਕ ਘਰ ਦੇ ਵਿੱਚ ਦਾਖ਼ਲ ਹੋ ਕੇ ਪਰਿਵਾਰ ਨੂੰ ਬੰਦੀ ਬਣਾ ਕੇ ਲੱਖਾਂ ਰੁਪਏ ਦੀ ਲੁੱਟ ਨੂੰ ਅੰਜਾਮ ਦੇ ਦਿੱਤਾ ਗਿਆ ਇਸ ਸੰਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਪਰਿਵਾਰਕ ਮੈਂਬਰ ਸੁਰੇਸ਼ ਕੁਮਾਰ ਨੇ ਦੱਸਿਆ ਕਿ ਅੱਜ ਸਵੇਰੇ ਕਰੀਬ ਸਾਢੇ ਸੱਤ ਤੋਂ ਅੱਠ ਵਜੇ ਦੇ ਦਰਮਿਆਨ ਜਦ ਉਨ੍ਹਾਂ ਦੀ ਬੇਟੀ ਦੁੱਧ ਲੈਣ ਦੇ ਲਈ ਜਿਉਂ ਹੀ ਬਾਹਰ ਜਾਣ ਲਈ ਉਸ ਨੇ ਦਰਵਾਜ਼ਾ ਖੋਲ੍ਹਿਆ ਤਾਂ ਪੰਜ ਹਥਿਆਰਬੰਦ ਲੁਟੇਰੇ ਜਿਨ੍ਹਾਂ ਦੇ ਕੋਲ ਰਿਵਾਲਵਰ ਸਨ ਘਰ ਦੇ ਵਿੱਚ ਦਾਖ਼ਲ ਹੋ ਗਏ ਅਤੇ ਉਨ੍ਹਾਂ ਦੇ ਸਾਰੇ ਪਰਿਵਾਰ ਨੂੰ ਇੱਕ ਕਮਰੇ ਵਿੱਚ ਬੰਦੀ ਬਣਾ ਲਿਆ ਉਸ ਤੋਂ ਬਾਅਦ ਘਰ ਦੇ ਵਿੱਚ ਪਏ ਨਕਦੀ ਅਤੇ ਸੋਨਾ ਲੈ ਕੇ ਫ਼ਰਾਰ ਹੋ ਗਏ ਉਨ੍ਹਾਂ ਦਾ ਕਰੀਬ ਵੀਹ ਲੱਖ ਰੁਪਏ ਦਾ ਨੁਕਸਾਨ ਹੋਇਆ ਹੈ ਉਨ੍ਹਾਂ ਵੱਲੋਂ ਪੁਲੀਸ ਨੂੰ ਇਸ ਸੰਬੰਧੀ ਜਾਣਕਾਰੀ ਦੇ ਦਿੱਤੀ ਗਈ ਹੈ ਤੇ ਪੁਲੀਸ ਵੱਲੋਂ ਮੌਕੇ ਤੇ ਪਹੁੰਚ ਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਐੱਸ ਪੀ ਡੀ ਫਿਰੋਜ਼ਪੁਰ ਸਰਦਾਰ ਮਨਮਿੰਦਰ ਸਿੰਘ ਮੌਕੇ ਤੇ ਪਹੁੰਚ ਕੇ ਮਾਮਲੇ ਦੀ ਜਾਂਚ ਆਰੰਭ ਕਰ ਦਿੱਤੀ ਗਈ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਡੀ ਐੱਸ ਪੀ ਜ਼ੀਰਾ ਸਰਦਾਰ ਸੰਦੀਪ ਸਿੰਘ ਮੰਡ ਨੇ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜੋ ਵੀ ਤੱਥ ਇਸ ਮਾਮਲੇ ਵਿੱਚ ਸਾਹਮਣੇ ਆਉਣਗੇ ਉਸ ਸਬੰਧੀ ਪ੍ਰੈੱਸ ਨੂੰ ਜਾਣਕਾਰੀ ਦੇ ਦਿੱਤੀ ਜਾਵੇਗੀ |
![]()




