ਜਿ਼ਲ੍ਹਾ ਪ੍ਰਸ਼ਾਸ਼ਨ ਅਤੇ ਸਿਹਤ ਵਿਭਾਗ ਮੋਗਾ ਨੇ ਕਰੋਨਾ ਵੈਕਸੀਨੇਸ਼ਨ ਮੁਹਿੰਮ ਨੂੰ ਕੀਤਾ ਹੋਰ ਤੇਜ਼
ਜਿ਼ਲ੍ਹਾ ਲੋਕ ਸੰਪਰਕ ਅਫ਼ਸਰ ਮੋਗਾ ਦੇ ਫੇਸਬੁੱਕ ਪੇਜ਼ ਤੋਂ ਵੈਕਸੀਨੇਸ਼ਨ ਕੈਂਪਾਂ ਦੀ ਲਈ ਜਾ ਸਕਦੀ ਅਗਾਊਂ ਸੂਚਨਾ-ਡਿਪਟੀ ਕਮਿਸ਼ਨਰ

ਮੋਗਾ, 22 ਜਨਵਰੀ ( Charanjit Singh ) ਕਰੋਨਾ ਵਾਈਰਸ ਨੇ ਇੱਕ ਵਾਰ ਫਿਰ ਤੋਂ ਆਪਣੇ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ ਅਤੇ ਜਿ਼ਲ੍ਹੇ ਵਿੱਚ ਕਰੋਨਾ ਦੇ ਮਰੀਜ਼ਾਂ ਦੀ ਸੰਖਿਆ ਦਿਨੋਂ ਦਿਨ ਵਧਦੀ ਜਾ ਰਹੀ ਹੈ। ਆਮ ਲੋਕਾਂ ਨੂੰ ਇਸ ਸੰਕਰਮਣ ਤੋਂ ਬਚਾਉਣ ਲਈ ਜਿ਼ਲ੍ਹਾ ਪ੍ਰਸ਼ਾਸ਼ਨ ਅਤੇ ਸਿਹਤ ਵਿਭਾਗ ਮੋਗਾ ਨੇ ਕਰੋਨਾ ਵੈਕਸੀਨੇਸ਼ਨ ਮੁਹਿੰਮ ਨੂੰ ਹੋਰ ਤੇਜ਼ ਕਰ ਦਿੱਤਾ ਹੈ। ਼
ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਮੋਗਾ ਸ੍ਰੀ ਹਰੀਸ਼ ਨਈਅਰ ਨੇ ਦੱਸਿਆ ਕਿ ਸਿਹਤ ਵਿਭਾਗ ਮੋਗਾ ਵੱਲੋਂ ਵੱਖ ਵੱਖ ਥਾਵਾਂ ਤੇ ਕੈਂਪ ਲਗਾ ਕੇ ਵੱਧ ਤੋਂ ਵੱਧ ਲੋਕਾਂ ਦੇ ਕਰੋਨਾ ਦੀ ਵੈਕਸੀਨੇਸ਼ਨ ਕੀਤੀ ਜਾ ਰਹੀ ਹੈ ਤਾਂ ਕਿ ਸਾਰੇ ਜਿ਼ਲ੍ਹਾ ਵਾਸੀਆਂ ਨੂੰ ਕਰੋਨਾ ਦੀਆਂ ਦੋਨੋਂ ਖੁਰਾਕਾਂ ਦਾ ਲਾਭ ਦਿਵਾ ਕੇ ਉਨ੍ਹਾਂ ਨੂੰ ਇਸ ਸੰਕਟ ਵਿੱਚੋਂ ਕੱਢਿਆ ਜਾ ਸਕੇ।
ਉਨ੍ਹਾਂ ਦੱਸਿਆ ਕਿ ਕਰੋਨਾ ਵੈਕਸੀਨੇਸ਼ਨ ਵਾਲੇ ਸਥਾਨਾਂ ਨੂੰ ਰੋਜ਼ਾਨਾ ਜਿ਼ਲ੍ਹਾ ਲੋਕ ਸੰਪਰਕ ਅਫ਼ਸਰ ਮੋਗਾ ਦੇ ਫੇਸਬੁੱਕ ਪੇਜ਼ ਉੱਪਰ ਵੀ ਲੋਕਾਂ ਦੀ ਸਹੂਲੀਅਤ ਲਈ ਅਪਲੋਡ ਕੀਤਾ ਜਾ ਰਿਹਾ ਹੈ। ਉਨ੍ਹਾਂ ਮੋਗਾ ਵਾਸੀਆਂ ਦੱਸਿਆ ਕਿ ਜਿੰਨ੍ਹਾਂ ਵੀ ਵਿਅਕਤੀਆਂ ਦੇ ਕਰੋਨਾ ਦੀਆਂ ਡੋਜ਼ਾਂ ਲੱਗਣ ਤੋਂ ਰਹਿ ਗਈਆਂ ਹਨ ਉਹ ਸਿਹਤ ਵਿਭਾਗ ਵੱਲੋਂ ਰੋਜ਼ਾਨਾ ਲਗਾਏ ਜਾ ਰਹੇ ਕੈਂਪਾਂ ਜਰੀਏ ਵੈਕਸੀਨੇਸ਼ਨ ਦਾ ਲਾਭ ਲੈਣ ਨੂੰ ਯਕੀਨੀ ਬਣਾਉਣ। ਜਿ਼ਲ੍ਹਾ ਲੋਕ ਸੰਪਰਕ ਅਫ਼ਸਰ ਮੋਗਾ ਦੇ ਫੇਸੁਬੁੱਕ ਪੇਜ਼ ੀਵਵਬਤਯੇੇਮਮਮ।਼ਿਫਕਲਰਰਾ।ਫਰਠੇਝਰਪ਼
ਡਿਪਟੀ ਕਮਿਸ਼ਨਰ ਮੋਗਾ ਸ੍ਰੀ ਹਰੀਸ਼ ਨਈਅਰ ਨੇ ਜਿ਼ਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕਰੋਨਾ ਤੋਂ ਬਚਣ ਲਈ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਜਿਵੇਂ ਕਿ ਵਾਰ ਵਾਰ ਹੱਥਾਂ ਨੂੰ ਧੋਣਾ, ਸੈਨੇਟਾਈਜੇਸ਼ਨ, ਮਾਸਕ ਪਹਿਨਣਾ, ਸਮਾਜਿਕ ਦੂਰੀ ਬਰਕਰਾਰ ਰੱਖਣਾ ਆਦਿ ਨੂੰ ਅਮਲ ਵਿੱਚ ਜਰੂਰੀ ਤੌਰ ਤੇ ਲਿਆਉਣ।





