ਕੋਵਿਡ 19 ਕਾਰਨ ਮਾਰੇ ਗਏ ਵਿਅਕਤੀਆਂ ਦੇ ਪਰਿਵਾਰਕ ਮੈਂਬਰ 50 ਹਜ਼ਾਰ ਰੁਪਏ ਐਕਸ ਗਰੇਸ਼ੀਆ ਰਾਸ਼ੀ ਲਈ ਜਲਦ ਤੋਂ ਜਲਦ ਪ੍ਰਾਪਤ ਕਰਨ – ਡਿਪਟੀ ਕਮਿਸ਼ਨਰ
ਯੋਗ ਪਰਿਵਾਰ ਆਨ ਲਾਈਨ ਅਤੇ ਆਫ਼ ਲਾਈਨ ਕਰ ਸਕਦੇ ਹਨ ਅਪਲਾਈ

ਮੋਗਾ, 21 ਜਨਵਰੀ ( Charanjit Singh ) – ਕੋਵਿਡ 19 ਕਾਰਨ ਮਾਰੇ ਗਏ ਵਿਅਕਤੀਆਂ ਦੇ ਪਰਿਵਾਰਕ ਮੈਂਬਰਾਂ ਨੂੰ 50 ਹਜ਼ਾਰ ਰੁਪਏ ਐਕਸ ਗਰੇਸ਼ੀਆ ਰਾਸ਼ੀ ਦਿੱਤੀ ਜਾ ਰਹੀ ਹੈ। ਜਿਸ ਲਈ ਯੋਗ ਪਰਿਵਾਰਾਂ ਨੂੰ ਤੁਰੰਤ ਅਪਲਾਈ ਕਰਨਾ ਚਾਹੀਦਾ ਹੈ।
ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਹਰੀਸ਼ ਨਈਅਰ ਨੇ ਦੱਸਿਆ ਕਿ ਇਸ ਬਿਮਾਰੀ ਕਾਰਨ ਮਾਰੇ ਗਏ ਜ਼ਿਲ੍ਹਾ ਮੋਗਾ ਦੇ 233 ਵਿਅਕਤੀਆਂ ਦੇ ਪਰਿਵਾਰਾਂ ਵਿਚੋਂ 166 ਪਰਿਵਾਰਾਂ ਨੇ ਇਹ ਰਾਸ਼ੀ ਪ੍ਰਾਪਤ ਕਰਨ ਲਈ ਅਪਲਾਈ ਕਰ ਦਿੱਤਾ ਹੈ, ਜਿਹਨਾਂ ਵਿੱਚੋਂ 131 ਪਰਿਵਾਰਾਂ ਨੂੰ ਇਹ ਰਾਸ਼ੀ ਮਿਲ ਚੁੱਕੀ ਹੈ। ਜਦਕਿ ਬਾਕੀ ਰਹਿੰਦੇ 67 ਪਰਿਵਾਰਾਂ ਨੇ ਹਾਲੇ ਸੰਪਰਕ/ਅਪਲਾਈ ਨਹੀਂ ਕੀਤਾ ਹੈ। ਉਹਨਾਂ ਕਿਹਾ ਕਿ ਯੋਗ ਪਰਿਵਾਰ http://covidexgratia.punjab.
ਉਹਨਾਂ ਦੱਸਿਆ ਕਿ ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਦਫ਼ਤਰ ਅਤੇ ਸਬੰਧਤ ਐੱਸ ਡੀ ਐੱਮ ਦਫ਼ਤਰ ਵਿਖੇ ਆਫ਼ਲਾਈਨ ਅਰਜ਼ੀ ਵੀ ਦਿੱਤੀ ਜਾ ਸਕਦੀ ਹੈ। ਉਹਨਾਂ ਕਿਹਾ ਕਿ ਰਾਸ਼ੀ ਵੰਡਣ ਦਾ ਕੰਮ ਲਗਾਤਾਰ ਜਾਰੀ ਹੈ। ਹੁਣ ਲੋਕਾਂ ਦੀ ਸਹੂਲਤ ਲਈ ਆਨ ਲਾਈਨ ਵੈਬ ਪੋਰਟਲ ਚਾਲੂ ਕੀਤਾ ਗਿਆ ਹੈ।
Advt. 




