WhatsApp Image 2024-08-10 at 5.43.20 PM
WhatsApp Image 2022-05-20 at 3.04.26 PM
WhatsApp Image 2024-08-10 at 5.24.00 PM
WhatsApp Image 2022-05-05 at 9.37.25 AM
WhatsApp Image 2022-12-03 at 3.18.40 PM
WhatsApp Image 2024-08-10 at 5.43.20 PM
Sure Visa Adds 2)
WhatsApp Image 2022-05-05 at 9.36.34 AM
WhatsApp Image 2022-05-16 at 1.37.06 PM
WhatsApp Image 2022-02-24 at 6.51.37 PM (3)
WhatsApp Image 2024-08-10 at 7.17.29 PM
S K Shooting 2
WhatsApp Image 2025-01-11 at 15.37.17 (1)
WhatsApp Image 2025-01-09 at 16.58.52
S K Shooting 2
ਅਪਰਾਧਸਿੱਖਿਆਖੇਡਤਾਜਾ ਖਬਰਾਂਤਾਜ਼ਾ ਖਬਰਾਂਦੇਸ਼ਮਨੋਰੰਜਨਰਾਜਰਾਜਨੀਤੀਵਪਾਰ

157ਵੇਂ ਜਨਮ ਦਿਵਸ ਮੌਕੇ ਪਿੰਡ ਢੁੱਡੀਕੇ ਵਿਖੇ ਸ਼ਰਧਾ ਅਤੇ ਸਤਿਕਾਰ ਭੇਟ

ਅਜ਼ਾਦੀ ਦਾ ਸੰਘਰਸ਼ ਵਿੱਢਣ ਵਿੱਚ ਪੰਜਾਬ ਕੇਸਰੀ ਲਾਲਾ ਲਾਜਪਤ ਰਾਏ ਜੀ ਦੇ ਯੋਗਦਾਨ ਨੂੰ ਭੁਲਾਇਆ ਨਹੀਂ ਜਾ ਸਕਦਾ -  ਵਧੀਕ ਡਿਪਟੀ ਕਮਿਸ਼ਨਰ

WhatsApp Image 2024-08-10 at 7.15.30 PM
WhatsApp Image 2022-05-20 at 2.57.41 PM
WhatsApp Image 2024-08-10 at 5.49.29 PM
WhatsApp Image 2023-03-28 at 1.44.51 PM (1)
WhatsApp Image 2024-08-10 at 5.37.58 PM
WhatsApp Image 2024-08-10 at 7.15.30 PM (4)
New Year Post 2024 (2)
WhatsApp Image 2022-05-23 at 10.44.37 AM
WhatsApp Image 2022-03-17 at 5.53.21 PM (1)
WhatsApp Image 2022-05-05 at 9.09.16 AM
Sure Visa Adds (5)
Nagpal 3
WhatsApp Image 2025-01-09 at 16.59.28
WhatsApp Image 2025-01-11 at 14.26.10



ਮੋਗਾ, 28 ਜਨਵਰੀ ( Charanjit singh ) – ਪੰਜਾਬ ਕੇਸਰੀ ਦੇ ਨਾਮ ਨਾਲ ਜਾਣੇ ਜਾਂਦੇ ਮਹਾਨ ਆਜ਼ਾਦੀ ਘੁਲਾਟੀਏ ਲਾਲਾ ਲਾਜਪਤ ਰਾਏ ਜੀ ਦਾ 157ਵਾਂ ਜਨਮ ਦਿਹਾੜਾ ਅੱਜ ਉਹਨਾਂ ਦੇ ਜਨਮ ਅਸਥਾਨ ਪਿੰਡ ਢੁੱਡੀਕੇ ਵਿਖੇ ਪੂਰੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਕੋਵਿਡ 19 ਦੀਆਂ ਹਦਾਇਤਾਂ ਦੇ ਚੱਲਦਿਆਂ ਇਹ ਸਮਾਗਮ ਬਹੁਤ ਹੀ ਸੰਖੇਪ ਰੱਖਿਆ ਗਿਆ ਸੀ, ਜਿਸ ਵਿੱਚ ਮੁੱਖ ਮਹਿਮਾਨ ਵਜੋਂ ਵਧੀਕ ਡਿਪਟੀ ਕਮਿਸ਼ਨਰ (ਵ) ਸ੍ਰ ਹਰਚਰਨ ਸਿੰਘ ਨੇ ਸ਼ਿਰਕਤ ਕੀਤੀ ਜਦਕਿ ਸਾਬਕਾ ਮੰਤਰੀ ਸ੍ਰੀਮਤੀ ਮਾਲਤੀ ਥਾਪਰ ਵਿਸ਼ੇਸ਼ ਮਹਿਮਾਨ ਵਜੋਂ ਪਹੁੰਚੇ। ਇਸ ਮੌਕੇ ਸ੍ਰ ਪ੍ਰਭਦੀਪ ਸਿੰਘ ਨੱਥੋਵਾਲ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਮੋਗਾ, ਲਾਲਾ ਲਾਜਪਤ ਰਾਏ ਜਨਮ ਅਸਥਾਨ ਯਾਦਗਾਰ ਕਮੇਟੀ ਦੇ ਜਨਰਲ ਸਕੱਤਰ ਸ੍ਰ. ਰਣਜੀਤ ਸਿੰਘ ਧੰਨਾ, ਸਰਪੰਚ ਸ੍ਰ. ਜਸਵੀਰ ਸਿੰਘ ਢਿੱਲੋਂ, ਸਕੱਤਰ ਸ੍ਰ. ਰਾਜ ਜੰਗ ਸਿੰਘ, ਸ੍ਰ. ਕੇਵਲ ਸਿੰਘ, ਸ੍ਰ. ਬਲਵਿੰਦਰ ਸਿੰਘ, ਸ੍ਰ ਪਤਵੰਤ ਸਿੰਘ, ਸ੍ਰ ਇਕਬਾਲ ਸਿੰਘ, ਡਾ. ਪਵਨ ਥਾਪਰ ਅਤੇ ਹੋਰ ਲੋਕ ਹਾਜ਼ਰ ਸਨ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰ ਹਰਚਰਨ ਸਿੰਘ ਨੇ ਕਿਹਾ ਕਿ ਅਜ਼ਾਦੀ ਦਾ ਸੰਘਰਸ਼ ਵਿੱਢਣ ਵਿੱਚ ਪੰਜਾਬ ਕੇਸਰੀ ਲਾਲਾ ਲਾਜਪਤ ਰਾਏ ਜੀ ਦਾ ਵਿਸ਼ੇਸ਼ ਯੋਗਦਾਨ ਰਿਹਾ। ਹਰੇਕ ਭਾਰਤ ਵਾਸੀ ਨੂੰ ਲਾਲਾ ਲਾਜਪਤ ਰਾਏ ਅਤੇ ਸਮੁੱਚੇ ਆਜ਼ਾਦੀ ਘੁਲਾਟੀਆਂ ਦੀਆਂ ਸ਼ਹਾਦਤਾਂ ਅਤੇ ਘਾਲਣਾਵਾਂ ਉੱਤੇ ਮਾਣ ਹੈ, ਜਿਨਾਂ ਦੇ ਸਿਰ ’ਤੇ ਅੱਜ ਅਸੀਂ ਆਜ਼ਾਦ ਫਿਜ਼ਾ ਵਿੱਚ ਸਾਹ ਲੈ ਰਹੇ ਹਾਂ। ਉਹਨਾਂ ਕਿਹਾ ਕਿ ਲਾਲਾ ਲਾਜਪਤ ਰਾਏ ਜੀ ਜਿੱਥੇ ਮਹਾਨ ਆਜ਼ਾਦੀ ਘੁਲਾਟੀਏ ਸਨ, ਉਥੇ ਹੀ ਉਹਨਾਂ ਨੂੰ ਸਵਦੇਸ਼ੀ ਲਹਿਰ ਦੇ ਰਹਿਨੁਮਾ ਵਜੋਂ ਵੀ ਜਾਣਿਆ ਜਾਂਦਾ ਹੈ।
ਉਹਨਾਂ ਨੇ ਕਿਹਾ ਕਿ ਪਿੰਡ ਢੁੱਡੀਕੇ ਦੀ ਧਰਤੀ ਭਾਗਾਂ ਵਾਲੀ ਹੈ, ਜਿੱਥੇ ਲਾਲਾ ਜੀ ਅਤੇ ਹੋਰ ਕਈ ਆਜ਼ਾਦੀ ਘੁਲਾਟੀਆਂ ਨੇ ਜਨਮ ਲਿਆ। ਉਨਾਂ ਕਿਹਾ ਕਿ ਅਜ਼ਾਦੀ ਸੰਗਰਾਮ ਵਿੱਚ ਉਨਾਂ ਵੱਲੋਂ ਪਾਏ ਯੋਗਦਾਨ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ ਹੈ। ਇਸ ਨਾਲ ਅੱਜ ਦੀ ਨੌਜਵਾਨ ਪੀੜੀ ਨੂੰ ਦੇਸ਼ ਭਗਤੀ ਦਾ ਜਜ਼ਬਾ ਕਾਇਮ ਕਰਨ ਦੀ ਪ੍ਰੇਰਨਾ ਮਿਲਦੀ ਹੈ।
ਇਸ ਤੋਂ ਪਹਿਲਾਂ ਸਮੂਹ ਹਾਜ਼ਰੀਨ ਨੇ ਲਾਲਾ ਜੀ ਦੀ ਬੁੱਤ ਉੱਤੇ ਪਹੁੰਚ ਕੇ ਉਨਾਂ ਨੂੰ ਫੁੱਲ ਮਾਲਾਵਾਂ ਭੇਂਟ ਕੀਤੀਆਂ ਅਤੇ ਉਨਾਂ ਦੀ ਕੁਰਬਾਨੀ ਨੂੰ ਯਾਦ ਕੀਤਾ। ਇਸ ਮੌਕੇ ਉਨਾਂ ਲਾਇਬਰੇਰੀ ਅਤੇ ਹੋਰ ਇਤਿਹਾਸਕ ਸਥਾਨਾਂ ਨੂੰ ਵੀ ਦੇਖਿਆ। ਇਸ ਉਪਰੰਤ ਉਨਾਂ ਨੇ ਪਿੰਡ ਦੇ ਹੀ ਬਾਕੀ ਸ਼ਹੀਦਾਂ ਦੀ ਯਾਦ ਵਿੱਚ ਬਣੇ ਸਮਾਰਕ ’ਤੇ ਵੀ ਫੁੱਲ ਮਾਲਾਵਾਂ ਭੇਂਟ ਕੀਤੀਆਂ। ਅੰਤ ਲਾਲਾ ਲਾਜਪਤ ਰਾਏ ਜਨਮ ਅਸਥਾਨ ਯਾਦਗਾਰ ਕਮੇਟੀ ਵੱਲੋਂ ਪ੍ਰਮੁੱਖ ਸਖ਼ਸ਼ੀਅਤਾਂ ਦਾ ਸਨਮਾਨ ਵੀ ਕੀਤਾ।

 

 

fastnewspunjab

Related Articles

Back to top button