ਜੇਕਰ ਸੰਭਵ ਹੋਵੇ ਤਾਂ ਧਾਰਮਿਕ ਸਥਾਨਾਂ ‘ਤੇ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਦੇ ਆਦੇਸ਼ ਜਾਰੀ

ਮੋਗਾ, 10 ਫਰਵਰੀ ( Charanjit Singh )ਕੁਝ ਸਮਾਜ ਵਿਰੋਧੀ ਅਨਸਰਾਂ ਵੱਲੋਂ ਧਾਰਮਿਕ ਸਥਾਨਾਂ ਜਿਵੇਂ ਕਿ ਗੁਰਦੁਆਰਿਆਂ/ਮਸਜਿਦਾਂ/ਮਸੀਤਾਂ/ਚਰਚਾ ਆਦਿ ਵਿੱਚ ਧਾਰਮਿਕ ਗ੍ਰੰਥਾਂ ਜਾਂ ਕਿਸੇ ਹੋਰ ਤਰੀਕੇ ਨਾਲ ਬੇਅਦਬੀ ਕੀਤੀ ਜਾ ਰਹੀ ਹੈ।ਇਸ ਨਾਲ ਆਮ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਦੀ ਹੈ ਅਤੇ ਜ਼ਿਲ੍ਹਾ ਵਿੱਚ ਅਮਨ ਕਾਨੂੰਨ ਦੀ ਵਿਵਸਥਾ ਭੰਗ ਹੁੰਦੀ ਹੈ। ਇਸ ਲਈ ਅਜਿਹੀਆਂ ਕਾਰਵਾਈਆਂ ਨੂੰ ਰੋਕਣ ਲਈ ਫੌਰੀ ਕਾਰਵਾਈ ਕਰਨ ਦੀ ਲੋੜ ਹੈ।
ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਸ੍ਰੀ ਹਰਚਰਨ ਸਿੰਘ ਨੇ ਦੱਸਿਆ ਕਿ ਉਪਰੋਕਤ ਨੂੰ ਧਿਆਨ ਵਿੱਚ ਰੱਖਦੇ ਹੋਏ ਫ਼ੌਜ਼ਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰ.2) ਦੀ ਧਾਰਾ 144 ਅਧੀਨ ਪ੍ਰ਼ਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ ਦੀ ਹਦੂਦ ਅੰਦਰ ਮੌਜੂਦ ਧਾਰਮਿਕ ਸਥਾਨਾਂ ਦੇ ਪ੍ਰਬੰਧਕਾਂ/ਕਮੇਟੀਆਂ ਨੂੰ ਹੁਕਮ ਜਾਰੀ ਕੀਤੇ ਜਾਂਦੇ ਹਨ ਕਿ ਜੇਕਰ ਸੰਭਵ ਹੋਏ ਤਾਂ ਕਿਸੇ ਵੀ ਅਣਸੁਖਾਵੀ ਘਟਨਾ ਰੋਕਣ ਲਈ ਧਾਰਮਿਕ ਸਥਾਨਾਂ ‘ਤੇ ਸੀ.ਸੀ.ਟੀ.ਵੀ. ਲਗਵਾ ਲਏ ਜਾਣ।




