ਜ਼ਿਲ੍ਹਾ ਮੋਗਾ ਵਿੱਚ ਖੁੱਲ੍ਹੇ ਚੋਣ ਪ੍ਰਚਾਰ ‘ਤੇ ਪੂਰਨ ਪਾਬੰਦੀ – ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਹਰੀਸ਼ ਨਈਅਰ

ਅਪਰਾਧ ਸਿੱਖਿਆ ਖੇਡ ਤਾਜ਼ਾ ਖਬਰਾਂ ਤਾਜਾ ਖਬਰਾਂ ਦੇਸ਼ ਮਨੋਰੰਜਨ ਰਾਜ ਰਾਜਨੀਤੀ ਵਪਾਰ

ਮੋਗਾ, 18 ਫਰਵਰੀ ( ਚਰਨਜੀਤ ਸਿੰਘ ) – ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀ ਹਰੀਸ਼ ਨਈਅਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਮੋਗਾ ਵਿੱਚ ਹਰ ਤਰ੍ਹਾਂ ਦੇ ਖੁੱਲ੍ਹੇ ਚੋਣ ਪ੍ਰਚਾਰ ‘ਤੇ ਪੂਰਨ ਪਾਬੰਦੀ ਲਗਾ ਦਿੱਤੀ ਗਈ ਹੈ ਅਤੇ ਕਿਸੇ ਵੱਲੋਂ ਉਲੰਘਣਾ ਕਰਨ ‘ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਉਨ੍ਹਾਂ ਇਹ ਵੀ ਕਿਹਾ ਕਿ ਸਬੰਧਤ ਵਿਧਾਨ ਸਭਾ ਹਲਕੇ ਦੇ ਵਸਨੀਕਾਂ ਨੂੰ ਛੱਡ ਕੇ ਜ਼ਿਲ੍ਹੇ ਦੇ ਕਿਸੇ ਵੀ ਹਲਕੇ ਵਿੱਚ ਬਾਹਰੀ ਵਿਅਕਤੀਆਂ ਦੇ ਆਉਣ ‘ਤੇ ਪੂਰਨ ਪਾਬੰਦੀ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਰਸਮੀ ਹੁਕਮ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ ਅਤੇ ਪੁਲਿਸ ਮੁਲਾਜ਼ਮ, ਰਿਟਰਨਿੰਗ ਅਫ਼ਸਰ ਜਾਂ ਫਲਾਇੰਗ ਸਕੁਐਡ ਉਨ੍ਹਾਂ ਦੇ ਵੋਟਰ ਸ਼ਨਾਖਤੀ ਕਾਰਡਾਂ ਦੀ ਜਾਂਚ ਕਰਨਗੇ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਹ ਉਸ ਵਿਸ਼ੇਸ਼ ਹਲਕੇ ਦੇ ਵਸਨੀਕ ਹਨ ਜਾਂ ਨਹੀਂ।

ਸ੍ਰੀ ਹਰੀਸ਼ ਨਈਅਰ ਨੇ ਚੇਤਾਵਨੀ ਦਿੱਤੀ ਕਿ ਜ਼ਿਲ੍ਹੇ ਦੇ ਕਿਸੇ ਵੀ ਹਿੱਸੇ ਵਿੱਚ ਜੇਕਰ ਕੋਈ ਵਿਅਕਤੀ ਧੱਕਾ ਕਰਕੇ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰਦਾ ਹੈ ਤਾਂ ਅਜਿਹੇ ਵਿਅਕਤੀਆਂ ਖਿਲਾਫ ਲੋੜੀਂਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਪੁਲਿਸ, ਰਿਟਰਨਿੰਗ ਅਫ਼ਸਰਾਂ ਅਤੇ ਫਲਾਇੰਗ ਸਕੁਐਡ ਵੱਲੋਂ ਸਾਂਝੇ ਤੌਰ ‘ਤੇ ਸਾਰੇ ਹੋਟਲਾਂ/ਲੌਜ/ਗੈਸਟ ਹਾਊਸ/ਮੈਰਿਜ ਪੈਲੇਸਾਂ/ਰੈਸਟੋਰੈਂਟਾਂ ਆਦਿ ਦੀ ਮੁਕੰਮਲ ਚੈਕਿੰਗ ਕੀਤੀ ਜਾਵੇਗੀ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉੱਥੇ ਕੋਈ ਬਾਹਰੀ ਵਿਅਕਤੀ ਨਾ ਠਹਿਰਿਆ ਹੋਵੇ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਉਨ੍ਹਾਂ ਰਿਟਰਨਿੰਗ ਅਫਸਰਾਂ/ਪੁਲਿਸ ਅਧਿਕਾਰੀਆਂ/ਫਲਾਇੰਗ ਸਕੁਐਡ ਨੂੰ ਨਿਰਦੇਸ਼ ਜਾਰੀ ਕੀਤੇ ਹਨ ਕਿ ਜੇਕਰ ਚੋਣ ਪ੍ਰਚਾਰ ਖਤਮ ਹੋਣ ਤੋਂ ਬਾਅਦ ਵੀ ਵਿਧਾਨ ਸਭਾ ਹਲਕਿਆਂ ਵਿੱਚ ਬਾਹਰਲੇ ਵਿਅਕਤੀਆਂ ਰਹਿੰਦੇ ਪਾਏ ਜਾਂਦੇ ਹਨ ਤਾਂ ਉਨ੍ਹਾਂ ਵਿਰੁੱਧ ਐਫ.ਆਈ.ਆਰ. ਦਰਜ ਕਰਵਾਈ ਜਾਵੇ।

WhatsApp Image 2022-05-05 at 9.09.16 AM
WhatsApp Image 2022-05-20 at 2.57.41 PM
WhatsApp Image 2025-01-09 at 16.59.28
WhatsApp Image 2024-08-10 at 7.15.30 PM (4)
WhatsApp Image 2023-03-28 at 1.44.51 PM (1)
Nagpal 3
WhatsApp Image 2025-01-11 at 14.26.10
WhatsApp Image 2022-05-23 at 10.44.37 AM

ਉਹਨਾਂ ਵੱਲੋਂ ਪਹਿਲਾਂ ਹੀ 20 ਫਰਵਰੀ 2022 ਤੱਕ ਵੋਟਾਂ ਦੀ ਸਮਾਪਤੀ ਤੱਕ ਜ਼ਿਲ੍ਹੇ ਵਿੱਚ ਡਰਾਈ ਡੇਅ ਐਲਾਨਿਆ ਜਾ ਚੁੱਕਾ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵਿਧਾਨ ਸਭਾ ਚੋਣਾਂ ਲਈ ਵੋਟਾਂ ਪੈਣ ਦੇ ਮੱਦੇਨਜ਼ਰ ਜ਼ਿਲ੍ਹੇ ਅੰਦਰ 20 ਫਰਵਰੀ ਤੱਕ ਡਰਾਈ ਡੇਅ ਰਹੇਗਾ। ਇਸੇ ਤਰ੍ਹਾਂ ਉਨ੍ਹਾਂ ਇਹ ਵੀ ਕਿਹਾ ਕਿ ਜ਼ਿਲ੍ਹੇ ਵਿੱਚ 10 ਮਾਰਚ ਨੂੰ ਵੋਟਾਂ ਦੀ ਗਿਣਤੀ ਹੋਣ ਵਾਲੇ ਦਿਨ ਵੀ ਡਰਾਈ ਡੇਅ ਵਜੋਂ ਐਲਾਨਿਆ ਗਿਆ ਹੈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਨ੍ਹਾਂ ਦਿਨਾਂ ਵਿੱਚ ਕਿਸੇ ਵੀ ਹੋਟਲ, ਰੈਸਟੋਰੈਂਟ, ਕਲੱਬ, ਮੈਰਿਜ ਪੈਲੇਸ ਅਤੇ ਹੋਰ ਥਾਵਾਂ ‘ਤੇ ਸ਼ਰਾਬ ਪਰੋਸਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਦਿਨਾਂ ਵਿੱਚ ਕੋਈ ਵੀ ਵਿਅਕਤੀ ਸ਼ਰਾਬ ਦੀ ਸਟੋਰੇਜ ਨਹੀਂ ਕਰ ਸਕਦਾ। ਉਨ੍ਹਾਂ ਦੱਸਿਆ ਕਿ ਇਹ ਹੁਕਮ ਵੋਟਾਂ ਅਤੇ ਗਿਣਤੀ ਦੇ ਮੱਦੇਨਜ਼ਰ ਅਮਨ-ਕਾਨੂੰਨ ਦੀ ਵਿਵਸਥਾ ਨੂੰ ਬਣਾਈ ਰੱਖਣ ਲਈ ਜਾਰੀ ਕੀਤੇ ਗਏ ਹਨ।

ਉਨ੍ਹਾਂ ਦੱਸਿਆ ਕਿ ਚੋਣਾਂ ਨੂੰ ਸ਼ਾਂਤਮਈ, ਆਜ਼ਾਦ ਅਤੇ ਨਿਰਪੱਖ ਢੰਗ ਨਾਲ ਕਰਵਾਉਣ ਲਈ ਜ਼ਿਲ੍ਹਾ ਮੋਗਾ ਵਿੱਚ ਕੇਂਦਰੀ ਅਰਧ ਸੈਨਿਕ ਬਲਾਂ ਦੀਆਂ ਲੋੜੀਂਦੀਆਂ ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ।
ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਸੈਕਟਰ ਅਫ਼ਸਰ/ਮੈਜਿਸਟ੍ਰੇਟ ਵੀ ਤਾਇਨਾਤ ਕੀਤੇ ਗਏ ਹਨ ਅਤੇ ਉਨ੍ਹਾਂ ਦੇ ਨਾਲ ਪੁਲਿਸ ਮੁਲਾਜ਼ਮ ਅਤੇ ਵੀਡੀਓਗ੍ਰਾਫਰ ਵੀ ਹਨ। ਇਹ ਟੀਮਾਂ ਆਪੋ-ਆਪਣੇ ਪੋਲਿੰਗ ਬੂਥਾਂ ‘ਤੇ ਗਸ਼ਤ ਕਰਦੀਆਂ ਰਹਿਣਗੀਆਂ ਤਾਂ ਜੋ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ।

ਜ਼ਿਲ੍ਹਾ ਮੋਗਾ ਵਿੱਚ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਉਨ੍ਹਾਂ ਕਿਹਾ ਕਿ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਲੋਕਾਂ ਨੂੰ ਬਿਨਾਂ ਕਿਸੇ ਡਰ ਭੈਅ ਦੇ ਖੁੱਲ ਕੇ ਵੋਟ ਪਾਉਣ ਦੀ ਲੋੜ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਕੋਈ ਉਮੀਦਵਾਰ/ਰਾਜਸੀ ਪਾਰਟੀ ਨਕਦੀ, ਸ਼ਰਾਬ ਜਾਂ ਹੋਰ ਕੋਈ ਚੀਜ਼ ਆਦਿ ਵੰਡ ਕੇ ਵੋਟਰਾਂ ਨੂੰ ਲੁਭਾਉਣ ਦੀ ਕੋਸ਼ਿਸ਼ ਕਰਦੀ ਹੈ ਤਾਂ ਸਖ਼ਤ ਕਾਰਵਾਈ ਕੀਤੀ ਜਾਵੇਗੀ।

 

 

Fast News Punjab