27 ਫਰਵਰੀ ਤੋਂ 01 ਮਾਰਚ ਤੱਕ ਚਲਾਈ ਜਾਵੇਗੀ ਪਲਸ ਪੋਲੀਓ ਮੁਹਿੰਮ : ਸਿਵਿਲ ਸਰਜਨ ਮੋਗਾ
ਜ਼ਿਲ੍ਹੇ ਦੇ 1 ਲੱਖ 7000 ਬੱਚਿਆਂ ਨੂੰ ਪਿਲਾਈਆਂ ਜਾਣਗੀਆਂ ਪੋਲਿਓ ਰੋਕੂ ਬੂੰਦਾਂ

ਮੋਗਾ 25 ਫਰਵਰੀ ( Charanjit Singh ) ਸਿਹਤ ਵਿਭਾਗ ਵੱਲੋਂ ਪੂਰੇ ਦੇਸ਼ ਅੰਦਰ ਹਰ ਸਾਲ ਕੌਮੀ ਪੱਧਰ ਤੇ ਸਪੈਸ਼ਲ ਪੋਲੀਓ ਮੁਹਿੰਮ ਚਲਾਈ ਜਾਂਦੀ ਹੈ। ਇਸ ਸਾਲ ਵੀ 27 ਫਰਵਰੀ ਤੋਂ 1 ਮਾਰਚ ਤੱਕ ਸਪੈਸ਼ਲ ਪੋਲੀਓ ਰੋਕੂ ਮੁਹਿੰਮ ਚਲਾਈ ਜਾਵੇਗੀ। ਇਹ ਜਾਣਕਾਰੀ ਸਿਵਿਲ ਸਰਜਨ ਮੋਗਾ ਡਾਕਟਰ ਹਿਤਿੰਦਰ ਕੌਰ ਕਲੇਰ ਨੇ ਟ੍ਰੇਨਿੰਗ ਸੈਂਟਰ ਦਫ਼ਤਰ ਸਿਵਿਲ ਸਰਜਨ ਮੋਗਾ ਵਿਖੇ ਵਿਸ਼ਵ ਸਿਹਤ ਸੰਸਥਾ ਦੇ ਅਧਿਕਾਰੀਆਂ ਅਤੇ ਸਮੂਹ ਸੀਨੀਅਰ ਮੈਡੀਕਲ ਅਫਸਰ ਅਤੇ ਸਮੂਹ ਬਲਾਕ ਅਜੁਕੇਟਰ ਪ੍ਰਧਾਨਗੀ ਕਰਦਿਆਂ ਦਿੱਤੀ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ, ਮੋਗਾ ਵਲੋ ਤਿੰਨ ਰੋਜ਼ਾ ਪਲਸ ਪੋਲੀਓ ਮੁਹਿੰਮ ਤਹਿਤ 0 ਤੋਂ 5 ਸਾਲ ਤੱਕ ਦੀ ਉਮਰ ਦੇ ਸਾਰੇ ਬੱਚਿਆਂ ਨੂੰ ਪੋਲੀਓ ਵੈਕਸੀਨ ਦੀਆਂ ਬੂੰਦਾਂ ਪਿਲਾਉਣ ਲਈ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।। ਉਨ੍ਹਾਂ ਹੋਰ ਦੱਸਿਆ ਕਿ ਇਸ ਮੁਹਿੰਮ ਦੌਰਾਨ ਜਿਲ੍ਹੇ ਦੇ 1 ਲੱਖ 7000 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਜਾਣਗੀਆਂ।ਉਹਨਾ ਦੱਸਿਆ ਕਿ ਮੁਹਿੰਮ ਦੇ ਪਹਿਲੇ ਦਿਨ ਜਿਲ੍ਹੇ ਭਰ ਵਿੱਚ 1 ਲੱਖ 99 ਹਜ਼ਾਰ ਘਰ ਘਰ ਕਵਰ ਕੀਤੇ ਜਾਣਗੇ ਜਦੋਂ ਕਿ ਜਿਲ੍ਹੇ ਦੇ ਮੇਨ ਬੱਸ ਸਟੈਂਡਾਂ, ਰੇਲਵੇ ਸਟੇਸ਼ਨਾਂ ਆਦਿ ਤੇ ਟ੍ਰਾਂਜਿਟ ਬੂਥ ਵੀ ਲਗਾਏ ਜਾਣਗੇ। ਇਸ ਮੌਕੇ ਤੇ ਹਾਜ਼ਿਰ ਜਿਲਾ ਟੀਕਾਕਰਨ ਅਫ਼ਸਰ ਡਾਕਟਰ ਅਸ਼ੋਕ ਸਿੰਗਲਾ ਨੇ ਦੱਸਿਆ ਕਿ ਪਰਵਾਸੀ ਮਜਦੂਰਾਂ ਦੇ ਬੱਚਿਆਂ ਨੂੰ ਕਵਰ ਕਰਨ ਲਈ ਮੋਬਾਇਲ ਟੀਮਾ ਦਾ ਵੀ ਗਠਨ ਕੀਤਾ ਗਿਆ ਹੈ ਜੋ ਕਿ ਫੈਕਟਰੀਆਂ,ਭੱਠਿਆਂ,ਉਸਾਰੀ ਅਧੀਨ ਇਮਾਰਤਾਂ ਤੇ ਝੁੱਗੀ ਝੌਂਪੜੀਆਂ ਵਿੱਚ ਰਹਿੰਦੇ ਬੱਚਿਆਂ ਨੂੰ ਕਵਰ ਕਰਨਗੀਆਂ।ਮੁਹਿੰਮ ਦੀ ਸੁਪਰਵੀਜ਼ਨ ਲਈ ਸੁਪਰਵਾਈਜਰ ਲਗਾਏ ਗਏ ਹਨ। ਜੋ ਕਿ ਇਸ ਮੁਹਿੰਮ ਦੀ ਨਿਗਰਾਨੀ ਕਰਨਗੇ। ਉਨ੍ਹਾਂ ਜਿਲ੍ਹੇ ਦੇ ਸਮੂਹ ਨਾਗਰਿਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ 5 ਸਾਲ ਤੱਕ ਦੀ ਉਮਰ ਦੇ ਸਾਰੇ ਬੱਚਿਆਂ ਨੂੰ ਪੋਲੀਓ ਵੈਕਸੀਨ ਦੀਆਂ ਬੂੰਦਾਂ ਜਰੂਰ ਪਿਲਾਉਣ। ਇਸ ਮੌਕੇ ਸਮਾਜ ਸੇਵੀ ਸੰਸਥਾਵਾਂ ਦੇ ਸਹਿਜੋਗ ਦੀ ਵੀ ਅਪੀਲ ਕੀਤੀ। ਇਸ ਮੌਕੇ ਹੋਰ ਮੈਂਬਰ ਵੀ ਮੌਜੂਦ ਸਨ।
![]()




