ਸ਼ਹਿਰ ਅੰਦਰ ਪਲਸ ਪੋਲੀਓ ਮੁਹਿੰਮ ਬਾਰੇ ਅਨਿਊਸਮੇਂਟ ਲਈ ਰਿਕਸ਼ਿਆਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।

ਅਪਰਾਧ ਸਿੱਖਿਆ ਖੇਡ ਤਾਜ਼ਾ ਖਬਰਾਂ ਤਾਜਾ ਖਬਰਾਂ ਦੇਸ਼ ਮਨੋਰੰਜਨ ਰਾਜ ਰਾਜਨੀਤੀ ਵਪਾਰ

ਮੋਗਾ 26 ਫਰਵਰੀ ( Charanjit Singh )ਸਿਹਤ ਵਿਭਾਗ ਵੱਲੋਂ ਪੂਰੇ ਦੇਸ਼ ਅੰਦਰ ਹਰ ਸਾਲ ਕੌਮੀ ਪੱਧਰ ਤੇ ਸਪੈਸ਼ਲ ਪੋਲੀਓ ਮੁਹਿੰਮ ਚਲਾਈ ਜਾਂਦੀ ਹੈ। ਇਸ ਸਾਲ ਵੀ 27 ਫਰਵਰੀ ਤੋਂ 1 ਮਾਰਚ ਤੱਕ ਸਪੈਸ਼ਲ ਪੋਲੀਓ ਰੋਕੂ ਮੁਹਿੰਮ ਚਲਾਈ ਜਾਵੇਗੀ। ਇਸ ਬਾਰੇ ਸਿਵਿਲ ਸਰਜਨ ਮੋਗਾ ਡਾਕਟਰ ਹਿਤਿੰਦਰ ਕੌਰ ਕਲੇਰ ਨੇ ਜਾਣਾਕਰੀ ਦਿੰਦੇ ਹੋਏ ਦੱਸਿਆ ਕਿ ਸਿਹਤ ਵਿਭਾਗ ਵਲੋ ਸ਼ਹਿਰ ਅੰਦਰ ਜਾਗਰੂਕਤਾ ਲਈ ਸਪੀਕਰ ਲਗਾ ਕੇ ਰਿਕਸ਼ੇ ਰਵਾਨਾ ਕੀਤੇ ਹਨ ਜੋਂ ਕਿ ਸ਼ਹਿਰ ਦੇ ਹਰ ਕੋਨੇ ਕੋਨੇ ਅੰਦਰ ਅਰਬਨ ਸਲਾਮ ਸਮੇਤ ਲੋਕਾ ਨੂੰ ਪਲਸ ਪੋਲੀਆ ਬੂੰਦਾ ਆਪਣੇ ਬੱਚਿਆਂ ਨੂੰ ਪਿਲਾਉਣ ਲਈ ਅਪੀਲ ਕਰਨਗੇ। ਇਸ ਮੌਕੇ ਸਿਵਿਲ ਸਰਜਨ ਨੇ ਦਸਿਆ ਕਿ, ਸਿਹਤ ਵਿਭਾਗ ਮੋਗਾ ਵਲੋ ਤਿੰਨ ਰੋਜ਼ਾ ਪਲਸ ਪੋਲੀਓ ਮੁਹਿੰਮ ਤਹਿਤ 0 ਤੋਂ 5 ਸਾਲ ਤੱਕ ਦੀ ਉਮਰ ਦੇ ਸਾਰੇ ਬੱਚਿਆਂ ਨੂੰ ਪੋਲੀਓ ਵੈਕਸੀਨ ਦੀਆਂ ਬੂੰਦਾਂ ਪਿਲਾਉਣ ਲਈ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।। ਉਨ੍ਹਾਂ ਹੋਰ ਦੱਸਿਆ ਕਿ ਇਸ ਮੁਹਿੰਮ ਦੌਰਾਨ ਜਿਲ੍ਹੇ ਦੇ 1 ਲੱਖ 7000 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਜਾਣਗੀਆਂ।ਉਹਨਾ ਦੱਸਿਆ ਕਿ ਮੁਹਿੰਮ ਦੇ ਪਹਿਲੇ ਦਿਨ ਜਿਲ੍ਹੇ ਭਰ ਵਿੱਚ 1 ਲੱਖ 99 ਹਜ਼ਾਰ ਘਰ ਘਰ ਕਵਰ ਕੀਤੇ ਜਾਣਗੇ ਜਦੋਂ ਕਿ ਜਿਲ੍ਹੇ ਦੇ ਮੇਨ ਬੱਸ ਸਟੈਂਡਾਂ, ਰੇਲਵੇ ਸਟੇਸ਼ਨਾਂ ਆਦਿ ਤੇ ਟ੍ਰਾਂਜਿਟ ਬੂਥ ਵੀ ਲਗਾਏ ਜਾਣਗੇ। ਨੇ ਦੱਸਿਆ ਕਿ ਪਰਵਾਸੀ ਮਜਦੂਰਾਂ ਦੇ ਬੱਚਿਆਂ ਨੂੰ ਕਵਰ ਕਰਨ ਲਈ ਮੋਬਾਇਲ ਟੀਮਾ ਦਾ ਵੀ ਗਠਨ ਕੀਤਾ ਗਿਆ ਹੈ ਜੋ ਕਿ ਫੈਕਟਰੀਆਂ,ਭੱਠਿਆਂ,ਉਸਾਰੀ ਅਧੀਨ ਇਮਾਰਤਾਂ ਤੇ ਝੁੱਗੀ ਝੌਂਪੜੀਆਂ ਵਿੱਚ ਰਹਿੰਦੇ ਬੱਚਿਆਂ ਨੂੰ ਕਵਰ ਕਰਨਗੀਆਂ।ਮੁਹਿੰਮ ਦੀ ਸੁਪਰਵੀਜ਼ਨ ਲਈ ਸੁਪਰਵਾਈਜਰ ਲਗਾਏ ਗਏ ਹਨ। ਜੋ ਕਿ ਇਸ ਮੁਹਿੰਮ ਦੀ ਨਿਗਰਾਨੀ ਕਰਨਗੇ। ਉਨ੍ਹਾਂ ਜਿਲ੍ਹੇ ਦੇ ਸਮੂਹ ਨਾਗਰਿਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ 5 ਸਾਲ ਤੱਕ ਦੀ ਉਮਰ ਦੇ ਸਾਰੇ ਬੱਚਿਆਂ ਨੂੰ ਪੋਲੀਓ ਵੈਕਸੀਨ ਦੀਆਂ ਬੂੰਦਾਂ ਜਰੂਰ ਪਿਲਾਉਣ। ਇਸ ਮੌਕੇ ਸਮਾਜ ਸੇਵੀ ਸੰਸਥਾਵਾਂ ਦੇ ਸਹਿਜੋਗ ਦੀ ਵੀ ਅਪੀਲ ਕੀਤੀ। ਇਸ ਮੌਕੇ ਹੋਰ ਮੈਂਬਰ ਵੀ ਮੌਜੂਦ ਸਨ।

WhatsApp Image 2022-05-05 at 9.09.16 AM
WhatsApp Image 2022-05-20 at 2.57.41 PM
WhatsApp Image 2025-01-09 at 16.59.28
WhatsApp Image 2024-08-10 at 7.15.30 PM (4)
WhatsApp Image 2023-03-28 at 1.44.51 PM (1)
Nagpal 3
WhatsApp Image 2025-01-11 at 14.26.10
WhatsApp Image 2022-05-23 at 10.44.37 AM

 

Fast News Punjab