ਡਾਕਟਰ ਅੱਤਰੀ ਨੇ ਪੋਲੀਓ ਬੂੰਦਾ ਪਿਲਾਉਣ ਵਾਲੇ ਸਿਹਤ ਕਾਮਿਆਂ ਦੀ ਸ਼ਲਾਘਾ ਕੀਤੀ।

ਮੋਗਾ 25 ਫਰਵਰੀ ( Charanjit Singh ) ਸਿਵਿਲ ਸਰਜਨ ਮੋਗਾ ਡਾਕਟਰ ਹਿਤਿੰਦਰ ਕੌਰ ਕਲੇਰ ਦੀ ਅਗਵਾਈ ਹੇਠ ਜਿਲੇ ਅੰਦਰ 1 ਲੱਖ 7000 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਜਾ ਰਹੀਆ ਹਨ। ਇਸ ਮੌਕੇ ਡਿਪਟੀ ਮੈਡੀਕਲ ਕਮਿਸ਼ਨਰ ਮੋਗਾ ਡਾਕਟਰ ਰਾਜੇਸ਼ ਅੱਤਰੀ ਨੇ ਜਿਲੇ ਅੰਦਰ ਪੋਲੀਓ ਬੰਦਾ ਪਿਲਾਉਣ ਵਾਲਿਆ ਟੀਮਾਂ ਦਾ ਨਿਰੀਖਣ ਕਰਦੇ ਹੋਏ ਦਸਿਆ ਕਿ ਉਹਨਾ ਦੱਸਿਆ ਕਿ ਜਿਲੇ ਅੰਦਰ 0 ਤੋ 5 ਸਾਲ ਤਕ ਦੇ ਹਰ ਬੱਚੇ ਨੂੰ ਪੋਲੀਓ ਬੂੰਦਾਂ ਪਿਲਾਉਣ ਲਈ ਸਿਹਤ ਵਿਭਾਗ ਦੇ ਕਾਮੇ ਅਤੇ ਸਮਾਜ ਸੇਵੀ ਸੰਸਥਾਵਾਂ ਬਹੁਤ ਮੇਹਨਤ ਕਰ ਰਹੇ ਹਨ ਜਿਨਾ ਸੀ ਭਰਪੂਰ ਸ਼ਲਾਘਾ ਕੀਤੀ ਜਾਂਦੀ ਹੈ। ਡਿਪਟੀ ਮੈਡੀਕਲ ਕਮਿਸ਼ਨਰ ਮੋਗਾ ਡਾਕਟਰ ਰਾਜੇਸ਼ ਅੱਤਰੀ ਨੇ ਦੱਸਿਆ ਕਿ ਪਰਵਾਸੀ ਮਜਦੂਰਾਂ ਦੇ ਬੱਚਿਆਂ ਨੂੰ ਕਵਰ ਕਰਨ ਲਈ ਮੋਬਾਇਲ ਟੀਮਾ ਦਾ ਵੀ ਗਠਨ ਕੀਤਾ ਗਿਆ ਹੈ ਜੋ ਕਿ ਫੈਕਟਰੀਆਂ,ਭੱਠਿਆਂ,ਉਸਾਰੀ ਅਧੀਨ ਇਮਾਰਤਾਂ ਤੇ ਝੁੱਗੀ ਝੌਂਪੜੀਆਂ ਵਿੱਚ ਰਹਿੰਦੇ ਬੱਚਿਆਂ ਨੂੰ ਉਨ੍ਹਾਂ ਜਿਲ੍ਹੇ ਦੇ ਸਮੂਹ ਨਾਗਰਿਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ 5 ਸਾਲ ਤੱਕ ਦੀ ਉਮਰ ਦੇ ਸਾਰੇ ਬੱਚਿਆਂ ਨੂੰ ਪੋਲੀਓ ਵੈਕਸੀਨ ਦੀਆਂ ਬੂੰਦਾਂ ਜਰੂਰ ਪਿਲਾਉਣ। ਇਸ ਮੌਕੇ ਸਮਾਜ ਸੇਵੀ ਸੰਸਥਾਵਾਂ ਦੇ ਸਹਿਜੋਗ ਦੀ ਵੀ ਅਪੀਲ ਕੀਤੀ। ਇਸ ਮੌਕੇ ਓਹਨਾ ਦੇ ਨਾਲ ਗੁਰਵਿੰਦਰ ਸਿੰਘ, ਹਰਪ੍ਰੀਤ ਕੌਰ ਬੀ.ਈ.ਈ., ਸੁਪਰਵਾਈਜ਼ਰ ਦਵਿੰਦਰ ਸਿੰਘ ਐਮ.ਪੀ.ਐਚ.ਡਬਲਿਊ ਅਤੇ ਕੁਲਵੰਤ ਸਿੰਘ ਨਾਲ ਇੱਟਾਂ ਦੇ ਭੱਠੇ ਵਿੱਚ ਪਲਸ ਪੋਲੀਓ ਦੀ ਜਾਂਚ ਕਰਦੇ ਹੋਏ .





