ਮੋਗਾ ਦੇ ਕੁੱਲ 1 ਲੱਖ 5 ਹਜ਼ਾਰ 667 ਬੱਚਿਆਂ ਨੂੰ ਪਿਲਾਈਆਂ ਪੋਲੀਓ ਰੋਕੂ ਬੂੰਦਾਂ

ਅਪਰਾਧ ਸਿੱਖਿਆ ਖੇਡ ਤਾਜ਼ਾ ਖਬਰਾਂ ਤਾਜਾ ਖਬਰਾਂ ਦੇਸ਼ ਮਨੋਰੰਜਨ ਰਾਜ ਰਾਜਨੀਤੀ ਵਪਾਰ

ਮੋਗਾ 1 ਮਾਰਚ ( Charanjit Singh ) ਸਿਵਲ ਸਰਜਨ ਮੋਗਾ ਡਾ. ਹਿਤਿੰਦਰ ਕਲੇਰ ਨੇ ਦੱਸਿਆ ਕਿ 27 ਫਰਵਰੀ ਤੋਂ 1 ਮਾਰਚ 2022 ਤੱਕ ਚੱਲਣ ਵਾਲੀ ਪਲਸ ਪੋਲੀਓ ਰੋਕੂ ਮੁਹਿੰਮ ਅੱਜ ਸਫ਼ਲਤਾਪੂਰਵਕ ਸੰਪੰਨ ਹੋ ਗਈ। ਇਸ ਤਿੰਨ ਦਿਨਾਂ ਮੁਹਿੰਮ ਤਹਿਤ ਜਿ਼ਲ੍ਹਾ ਮੋਗਾ ਦੇ ਕੁੱਲ 1 ਲੱਖ 5 ਹਜ਼ਾਰ 667 ਬੱਚਿਆਂ ਨੂੰ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ।
ਉਨਾਂ ਦੱਸਿਆ ਸਿਹਤ ਵਿਭਾਗ ਦੀਆਂ 876 ਟੀਮਾਂ ਵੱਲੋ ਘਰ-ਘਰ ਜਾ ਕੇ ਅਤੇ ਬੂਥਾਂ ਉੱਪਰ ਪੋਲੀਓ ਬੂੰਦਾਂ ਪਿਲਾਈਆਂ, ਤਾਂ ਜੋ 0 ਤੋਂ 5 ਸਾਲ ਦੀ ਉਮਰ ਦਾ ਕੋਈ ਵੀ ਬੱਚਾ ਪੋਲੀਓ ਬੂੰਦਾਂ ਤੋਂ ਵਾਂਝਾ ਨਾ ਰਹੇ।
ਉਨਾਂ ਕਿਹਾ ਕਿ ਇਸ ਪੋਲੀਓ ਖਾਤਮਾ ਮੁਹਿੰਮ ਦੌਰਾਨ ਜ਼ਿਲੇ ਅੰਦਰ  ਵੱਖ-ਵੱਖ ਬਲਾਕਾਂ ਅਤੇ ਸ਼ਹਿਰੀ ਖੇਤਰ ਵਿੱਚ ਟੀਮਾਂ ਨੂੰ ਲਾਮਬੰਦ ਕੀਤਾ ਗਿਆ ਸੀ, ਤਾਂ ਜੋ ਹਰ ਬੱਚੇ ਤੱਕ ਪੋਲੀਓ ਰਹਿਤ ਬੂੰਦਾਂ ਪਹੁੰਚ ਸਕਣ। ਉਨਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਬੱਸ ਸਟੈਂਡ, ਰੇਲਵੇ ਸਟੇਸ਼ਨ ਅਤੇ ਹੋਰ ਜਨਤਕ ਥਾਵਾਂ ‘ਤੇ 21 ਟਰਾਂਜ਼ਿਟ ਟੀਮਾਂ ਵੱਲੋਂ ਪੋਲੀਓ ਬੂੰਦਾਂ ਪਿਲਾਈਆਂ  ਅਤੇ ਦੂਰ-ਦੁਰਾਡੇ ਦੇ ਇਲਾਕਿਆਂ ਵਿੱਚ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਉਣ ਲਈ ਲੋੜੀਦੀਆਂ ਮੋਬਾਇਲ ਟੀਮਾਂ ਵੀ ਲਗਾਈਆਂ ਗਈਆਂ ਸਨ। ਉਨਾਂ ਦੱਸਿਆ ਕਿ ਇਸ ਮਕਸਦ ਲਈ 266 ਸੁਪਰਵਾਈਜ਼ਰਾਂ ਨੇ ਵੀ ਆਪਣੀ ਜਿੰਮੇਵਾਰੀ ਕੜੀ ਮਿਹਨਤ ਨਾਲ ਨਿਭਾਈ।
ਇਸ ਬਾਰੇ ਡਾਕਟਰ ਅਸ਼ੋਕ ਸਿੰਗਲਾ ਜ਼ਿਲਾ ਟੀਕਾਕਰਨ ਅਫ਼ਸਰ ਨੇ ਦਸਿਆ ਕਿ  ਸਿਹਤ ਵਿਭਾਗ  ਮੋਗਾ ਵਲੋ ਤਿੰਨ ਰੋਜ਼ਾ ਪਲਸ ਪੋਲੀਓ ਮੁਹਿੰਮ ਤਹਿਤ 0 ਤੋਂ 5 ਸਾਲ ਤੱਕ ਦੀ ਉਮਰ ਦੇ ਸਾਰੇ ਬੱਚਿਆਂ ਨੂੰ  ਪਹਿਲੇ ਦਿਨ ਬੂਥਾਂ ਅਤੇ ਦੂਜੇ ਅਤੇ ਤੀਜੇ ਦਿਨ ਘਰ ਘਰ ਜਾ ਕੇ ਬੂੰਦਾ ਪਿਲਾ ਕੇ ਟੀਚਾ ਹਾਸਿਲ ਕੀਤਾ।  ਉਨਾਂ ਦੱਸਿਆ ਕਿ ਪਰਵਾਸੀ ਮਜਦੂਰਾਂ ਦੇ ਬੱਚਿਆਂ ਨੂੰ ਕਵਰ ਕਰਨ ਲਈ  ਮੋਬਾਇਲ ਟੀਮਾਂ ਦਾ ਵੀ ਗਠਨ ਕੀਤਾ ਗਿਆ ਸੀ ਜਿੰਨਾਂ ਨੇ ਫੈਕਟਰੀਆਂ,ਭੱਠਿਆਂ,ਉਸਾਰੀ ਅਧੀਨ ਇਮਾਰਤਾਂ ਤੇ ਝੁੱਗੀ ਝੌਂਪੜੀਆਂ ਵਿੱਚ ਰਹਿੰਦੇ ਬੱਚਿਆਂ ਨੂੰ ਕਵਰ ਕੀਤਾ।

WhatsApp Image 2022-05-05 at 9.09.16 AM
WhatsApp Image 2022-05-20 at 2.57.41 PM
WhatsApp Image 2025-01-09 at 16.59.28
WhatsApp Image 2024-08-10 at 7.15.30 PM (4)
WhatsApp Image 2023-03-28 at 1.44.51 PM (1)
Nagpal 3
WhatsApp Image 2025-01-11 at 14.26.10
WhatsApp Image 2022-05-23 at 10.44.37 AM

 

 

 

 

Fast News Punjab