ਮੋਗਾ ਵਿਖੇ ਰਾਸ਼ਟਰੀ ਲੋਕ ਅਦਾਲਤ ਦਾ ਆਯੋਜਨ 12 ਮਾਰਚ ਨੂੰ

ਅਪਰਾਧ ਸਿੱਖਿਆ ਖੇਡ ਤਾਜ਼ਾ ਖਬਰਾਂ ਤਾਜਾ ਖਬਰਾਂ ਦੇਸ਼ ਮਨੋਰੰਜਨ ਰਾਜ ਰਾਜਨੀਤੀ ਵਪਾਰ

ਮੋਗਾ, 3 ਮਾਰਚ ( ਚਰਨਜੀਤ ਸਿੰਘ)
ਨੈਸ਼ਨਲ ਲੀਗਲ ਸਰਵਿਸ ਅਥਾਰਟੀ, ਨਵੀਂ ਦਿੱਲੀ, ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਮੋਹਾਲੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਮਿਤੀ 12 ਮਾਰਚ 2022 ਨੂੰ ਮੋਗਾ, ਨਿਹਾਲ ਸਿੰਘ ਵਾਲਾ ਅਤੇ ਬਾਘਾਪੁਰਾਣਾ ਵਿਖੇ ਨੈਸ਼ਨਲ ਲੋਕ ਅਦਾਲਤ ਲਗਾਈ ਜਾ ਰਹੀ ਹੈ।  ਇਸ ਲੋਕ ਅਦਾਲਤ ਵਿਚ ਦੀਵਾਨੀ ਕੇਸ, ਘਰੇਲੂ ਝਗੜੇ, ਮੋਟਰ ਵਹੀਕਲ ਸੜਕ ਦੁਰਘਟਨਾਵਾਂ ਦੇ ਮੁਆਵਜ਼ੇ ਦੇ ਮਸਲੇ, ਜ਼ਮੀਨੀ ਝਗੜੇ ਦੇ ਮਸਲੇ, ਬਿਜਲੀ  ਚੋਰੀ ਦੇ ਮਸਲੇ, ਚੈੱਕ ਬਾਉਂਸਿੰਗ ਦੇ ਮਸਲੇ, ਟ੍ਰੈਫਿਕ ਚਲਾਨ, ਰਿਕਵਰੀ ਸੂਟ, ਲੇਬਰ ਆਦਿ ਦੇ ਮਸਲੇ ਲਗਾਏ ਜਾ ਸਕਦੇ ਹਨ।
ਜ਼ਿਲਾ ਅਤੇ ਸੈਸ਼ਨ ਜੱਜ-ਕਮ-ਚੈਅਰਪਰਸਨ, ਜ਼ਿਲਾ ਕਾਨੂੰਨੀ ਸੇਵਾਵਾ ਅਥਾਰਟੀ, ਮੋਗਾ ਮੈਡਮ ਮਨਦੀਪ ਪੰਨੂੰ ਜੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨਾਂ ਲੋਕ ਅਦਾਲਤਾਂ ਦੇ ਨਾਲ ਜਿੱਥੇ ਆਮ ਲੋਕਾਂ ਨੂੰ ਰਾਹਤ ਮਿਲਦੀ ਹੈ ਉੱਥੇ ਲੋਕਾਂ ਦੇ ਸਮੇਂ ਅਤੇ ਪੈਸੇ ਦੀ ਵੀ ਬੱਚਤ ਹੁੰਦੀ ਹੈ। ਲੋਕ ਅਦਾਲਤ ਦੁਆਰਾ ਦੋਨਂੋ ਪਾਰਟੀਆਂ ਵਿੱਚ ਆਪਸੀ ਦੁਸ਼ਮਣੀ ਖਤਮ ਹੋ ਜਾਂਦੀ ਹੈ ਅਤੇ ਭਾਈਚਾਰਾ ਵਧਦਾ ਹੈ। ਲੋਕ ਅਦਾਲਤ ਵਿੱਚ ਫੈਸਲਾ ਹੋਣ ਤੋਂ ਬਾਅਦ ਕੇਸ ਵਿੱਚ ਲੱਗੀ ਸਾਰੀ ਕੋਰਟ ਫੀਸ ਵਾਪਸ ਮਿਲ ਜਾਂਦੀ ਹੈ। ਇਸਦੇ ਫੈਸਲੇ ਨੂੰ ਦੀਵਾਨੀ ਅਦਾਲਤ ਦੀ ਡਿਗਰੀ ਦੀ ਮਾਨਤਾ ਪ੍ਰਾਪਤ ਹੈ। ਇਸ ਦੇ ਫੈਸਲੇ ਦੇ ਖਿਲਾਫ਼ ਕੋਈ ਅਪੀਲ ਨਹੀਂ ਹੋ ਸਕਦੀ।
ਉਨਾਂ ਦੱਸਿਆ ਕਿ ਕਿਸੇ ਵੀ ਤਰਾਂ ਦੀ ਕਾਨੂੰਨੀ ਸਹਾਇਤਾ/ਸਲਾਹ ਲਈ ਡਾਇਲ 1968 ਤੇ ਕਾਲ ਕੀਤੀ ਜਾ ਸਕਦੀ ਹੈ ਜਾਂ ਦਫ਼ਤਰ ਦੇ ਫੋਨ ਨੰਬਰ 01636-235864  ਜਾਂ ਈ-ਮੇਲ ਆਈ.ਡੀ. .0.. ਤੇ ਸੰਪਰਕ ਕੀਤਾ ਜਾ ਸਕਦਾ ਹੈ।
ਉਨਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੇ ਕੇਸਾਂ ਦਾ ਇਸ ਲੋਕ ਅਦਾਲਤ ਵਿੱਚ ਫੈਸਲਾ ਕਰਾ ਕੇ ਵੱਧ ਤੋਂ ਵੱਧ ਲਾਭ ਉਠਾਇਆ ਜਾਵੇ।

WhatsApp Image 2022-05-05 at 9.09.16 AM
WhatsApp Image 2022-05-20 at 2.57.41 PM
WhatsApp Image 2025-01-09 at 16.59.28
WhatsApp Image 2024-08-10 at 7.15.30 PM (4)
WhatsApp Image 2023-03-28 at 1.44.51 PM (1)
Nagpal 3
WhatsApp Image 2025-01-11 at 14.26.10
WhatsApp Image 2022-05-23 at 10.44.37 AM

 

Fast News Punjab