ਸਰਕਾਰੀ ਹਾਈ ਸਕੂਲ ਖੁੱਡੀਆਂ ਗੁਲਾਬ ਸਿੰਘ ਦੇ ਵਿਦਿਆਰਥੀਆਂ ਨੇ ਸਾਇੰਸ ਸਿਟੀ ਕਪੂਰਥਲਾ ਦਾ ਇੱਕ ਰੋਜ਼ਾ ਵਿੱਦਿਅਕ ਟੂਰ ਲਾਇਆ

ਮੋਗਾ 7 ਮਾਰਚ ( ਚਰਨਜੀਤ ਸਿੰਘ ) ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਕਾਰੀ ਹਾਈ ਸਕੂਲ ਖੁੱਡੀਆਂ ਗੁਲਾਬ ਸਿੰਘ ਦੇ ਵਿਦਿਆਰਥੀਆਂ ਦਾ ਇੱਕ ਰੋਜ਼ਾ ਵਿੱਦਿਅਕ ਟੂਰ ਸਕੂਲ ਹੈੱਡ ਮਾਸਟਰ ਸ੍ਰੀ ਸੁਸ਼ੀਲ ਕੁਮਾਰ ਦੀ ਅਗਵਾਈ ਵਿੱਚ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਕਪੂਰਥਲਾ ਲਈ ਆਯੋਜਿਤ ਕੀਤਾ ਗਿਆ। ਸਕੂਲ ਦੇ ਅਧਿਆਪਕ ਮਿਸ ਸੁਖਪ੍ਰੀਤ ਕੌਰ (ਸਾਇੰਸ ਮਿਸਟ੍ਰੈਸ), ਸ੍ਰੀਮਤੀ ਰਮਨਦੀਪ ਕੌਰ (ਮੈਥ ਮਿਸਟ੍ਰੈਸ) ਅਤੇ ਸ. ਜਗਮੀਤ ਸਿੰਘ (ਡੀ ਪੀ) ਦੀ ਅਗਵਾਈ ਵਿੱਚ ਨੌਵੀਂ ਅਤੇ ਦਸਵੀਂ ਦੇ ਕਰੀਬ 50 ਲੜਕੇ ਲੜਕੀਆਂ ਨੇ ਇਸ ਟੂਰ ਵਿੱਚ ਹਿੱਸਾ ਲਿਆ । ਇਸ ਮੌਕੇ ਸਕੂਲ ਦੇ ਅਧਿਆਪਕ ਸ. ਸੁਖਮੰਦਰ ਸਿੰਘ (ਪੰਜਾਬੀ ਮਾਸਟਰ) ਨੇ ਵੀ ਇਸ ਟੂਰ ਨੂੰ ਕਾਮਯਾਬ ਕਰਨ ਅਤੇ ਵਿਦਿਆਰਥੀਆਂ ਵਿੱਚ ਅਨੁਸ਼ਾਸਨ ਬਰਕਰਾਰ ਰੱਖਣ ਵਿੱਚ ਅਹਿਮ ਭੂਮਿਕਾ ਨਿਭਾਈ। ਇਸ ਮੌਕੇ ਸ. ਸੁਖਮੰਦਰ ਸਿੰਘ ਨੇ ਦੱਸਿਆ ਕਿ ਸਾਇੰਸ ਸਿਟੀ ਅੰਦਰ ਵਿਦਿਆਰਥੀਆਂ ਨੇ ਵਿਗਿਆਨ ਵਿਸ਼ੇ ਨਾਲ ਸਬੰਧਤ ਪ੍ਰਾਜੈਕਟ ਅਤੇ ਸ਼ੋਅ ਬਹੁਤ ਧਿਆਨ ਨਾਲ ਵੇਖੇ ਅਤੇ ਸਮਝੇ। ਸ. ਸੁਖਮੰਦਰ ਸਿੰਘ ਨੇ ਗੱਲਬਾਤ ਕਰਦਿਆਂ ਸਰਕਾਰ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਸਰਕਾਰ ਦੇ ਸਿੱਖਿਆ ਵਿਭਾਗ ਵੱਲੋਂ ਗ਼ਰੀਬਾਂ ਦੇ ਵਿਦਿਆਰਥੀਆਂ ਲਈ ਮੁਫ਼ਤ ਵਿੱਦਿਅਕ ਟੂਰ ਦੇ ਕੇ ਬਹੁਤ ਵੱਡਾ ਉਪਰਾਲਾ ਕੀਤਾ ਹੈ।






