ਯੁਵਕ ਸੇਵਾਵਾਂ ਵਿਭਾਗ ਵੱਲੋਂ ਅੰਤਰ-ਰਾਸ਼ਟਰੀ ਮਹਿਲਾ ਦਿਵਸ ਸਮਾਗਮ ਦਾ ਆਯੋਜਨ
ਡਿਪਟੀ ਮੇਅਰ ਅਸ਼ੋਕ ਧਮੀਜਾ ਨੇ ਕੀਤੀ ਮੁੱਖ ਮਹਿਮਾਨ ਵਜੋਂ ਸਿ਼ਰਕਤ

ਮੋਗਾ, 8 ਮਾਰਚ ( Charanjit Singh ) ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ, ਮੋਗਾ ਸ. ਦਵਿੰਦਰ ਸਿੰਘ ਲੋਟੇ ਅਤੇ ਪਿ੍ਰੰਸੀਪਲ ਮਨਜੀਤ ਕੌਰ ਦੀ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਭੀਮ ਨਗਰ ਮੋਗਾ ਵਿਖੇ ਯੁਵਕ ਸੇਵਾਵਾਂ ਵਿਭਾਗ ਵੱਲੋਂ ਅੰਤਰ-ਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ।
ਇਸ ਸਮਾਗਮ ਵਿੱਚ ਡਿਪਟੀ ਮੇਅਰ ਮੋਗਾ ਸ਼੍ਰੀ ਅਸ਼ੋਕ ਧਮੀਜਾ ਨੇ ਮੁੱਖ ਮਹਿਮਾਨ ਵਜੋਂ ਸਿ਼ਰਕਤ ਕੀਤੀ। ਸਮਾਗਮ ਦੀ ਸ਼ੁਰੂਆਤ ਵਿੱਚ ਐੱਨ.ਐੱਸ.ਐੱਸ. ਪੋ੍ਰਗਰਾਮ ਅਫ਼ਸਰ ਮੇਜਰ ਪਰਦੀਪ ਕੁਮਾਰ ਵੱਲੋਂ ਸਮਾਗਮ ਵਿੱਚ ਹਾਜ਼ਰ ਹੋਏ ਜ਼ਿਲ੍ਹਾ ਮੋਗਾ ਦੇ ਸਮੂਹ ਐੱਨ.ਐੱਸ.ਐੱਸ. ਪ੍ਰੋਗਰਾਮ ਅਫਸਰਾਂ ਨੂੰ ਜੀ ਆਇਆਂ ਆਖਿਆ।
ਇਸ ਮੌਕੇ ਸ. ਦਵਿੰਦਰ ਸਿੰਘ ਲੋਟੇ ਵੱਲੋਂ ਸਮੂਹ ਪ੍ਰੋਗਰਾਮ ਅਫਸਰਾਂ ਨੂੰ ਸੰਬੋਧਨ ਕਰਦੇ ਹੋਏ ਅੰਤਰ-ਰਾਸ਼ਟਰੀ ਮਹਿਲਾ ਦਿਵਸ ਦਾ ਇਤਿਹਾਸਕ ਪਿਛੋਕੜ ਸਾਂਝਾ ਕੀਤਾ ਅਤੇ ਅਜੋਕੇ ਸਮੇਂ ਵਿੱਚ ਮਹਿਲਾਵਾਂ ਦੇ ਸਮਾਜ ਵਿੱਚ ਯੋਗਦਾਨ ਨੂੰ ਮਹੱਤਵਪੂਰਨ ਦੱਸਿਆ। ਪਿ੍ਰੰਸੀਪਲ, ਸ਼੍ਰੀਮਤੀ ਮਨਜੀਤ ਕੌਰ ਵੱਲੋਂ ਇਸ ਮੌਕੇ `ਤੇ ਮਹਿਲਾਵਾਂ ਵੱਲੋਂ ਸਮਾਜ ਅਤੇ ਦੇਸ਼ ਨਿਰਮਾਣ ਵਿੱਚ ਬਰਾਬਰੀ ਦਾ ਹਿੱਸਾ ਪਾਉਣ ਲਈ ਵਿਸ਼ੇਸ਼ ਪ੍ਰਸ਼ੰਸ਼ਾ ਕੀਤੀ।ਇਸ ਸਮਾਗਮ ਦੌਰਾਨ ਵਿਸ਼ੇਸ਼ ਤੌਰ ਤੇ ਜ਼ਿਲ੍ਹਾ ਮੋਗਾ ਦੇ ਮਹਿਲਾ ਪ੍ਰੋਗਰਾਮ ਅਫਸਰਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਸਮੇਂ ਸ. ਦਵਿੰਦਰ ਸਿੰਘ ਗਿੱਲ, ਸੁਮਨਦੀਪ ਕੌਰ, ਗੁਰਜੀਤ ਕੌਰ, ਸੰਦੀਪ ਸੇਠੀ ਪੋ੍ਰਗਰਾਮ ਅਫਸਰਾਂ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ।
ਇਸ ਸਮਾਗਮ ਵਿੱਚ ਸਕੂਲ ਦੀ ਵਿਦਿਆਰਥਣ ਹਰਪ੍ਰੀਤ ਕੌਰ ਅਤੇ ਕਾਜਲ ਨੇ ਇੱਕ ਜੁਗਨੀ ਪੇਸ਼ ਕੀਤੀ। ਇਸ ਤੋਂ ਇਲਾਵਾ ਤਰਨਜੀਤ ਕੌਰ ਸਟੈਨੋ ਦਫ਼ਤਰ ਯੁੁਵਕ ਸੇਵਾਵਾਂ, ਮੋਗਾ ਨੇ ਪ੍ਰੋਗਰਾਮ ਨੂੰ ਸਫਲ ਬਣਾਉਣ ਵਿੱਚ ਯੋਗਦਾਨ ਨਿਭਾਇਆ।
ਉਪਰੋਕਤ ਤੋਂ ਇਲਾਵਾ ਗੁਰਚਰਨ ਸਿੰਘ, ਸੁਖਵੀਰ ਸਿੰਘ, ਅਮੀਰ ਸਿੰਘ, ਚਰਨਜੀਵ ਕੁਮਾਰ, ਕਪਿਲ ਦੇਵ, ਜਸਵੀਰ ਸਿੰਘ, ਸੰਦੀਪ ਕੌਰ, ਸੁਰਿੰਦਰ ਕੌਰ, ਹਰਿੰਦਰ ਕੌਰ, ਕੁਲਦੀਪ ਕੌਰ, ਜਸਵਿੰਦਰ ਕੌਰ ਆਦਿ ਨੇ ਵਿਸ਼ੇਸ਼ ਸ਼ਿਰਕਤ ਕੀਤੀ।





