ਨੈਸ਼ਨਲ ਫੂਡ ਸਕਿਉਰਿਟੀ ਐਕਟ ਤਹਿਤ 1.42 ਲੱਖ ਲਾਭਪਾਤਰੀਆਂ ਨੂੰ ਵੰਡੀ ਜਾ ਰਹੀ ਕਣਕ

ਤਾਜਾ ਖਬਰਾਂ ਤਾਜ਼ਾ ਖਬਰਾਂ ਦੇਸ਼ ਰਾਜ ਰਾਜਨੀਤੀ ਵਪਾਰ


ਮੋਗਾ, 19 ਮਾਰਚ ( Charanjit Singh ) ਡਿਪਟੀ ਕਮਿਸ਼ਨਰ ਮੋਗਾ ਸ੍ਰੀ ਹਰੀਸ਼ ਨਈਅਰ ਨੇ ਦੱਸਿਆ ਕਿ ਜਿ਼ਲ੍ਹਾ ਮੋਗਾ ਵਿੱਚ ਨੈਸ਼ਨਲ ਫੂਡ ਸਕਿਉਰਿਟੀ ਐਕਟ ਤਹਿਤ ਯੋਗ 1 ਲੱਖ 41 ਹਜ਼ਾਰ 99 ਲਾਭਪਾਤਰੀ ਪਰਿਵਾਰਾਂ ਨੂੰ ਅਕਤੂਬਰ 2021 ਤੋਂ ਮਾਰਚ 2022 ਤੱਕ ਦੋ ਤਿਮਾਹੀਆਂ ਲਈ ਦੋ ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਹਰੇਕ ਪ੍ਰੀਓਰਿਟੀ ਹਾਉਸ ਹੋਲਡ ਮੈਂਬਰ ਨੂੰ 5 ਕਿਲੋ ਪ੍ਰਤੀ ਮੈਂਬਰ ਅਤੇ ਅੰਨਤੋਦਿਆ ਪਰਿਵਾਰਾਂ ਨੂੰ 35 ਕਿਲੋ ਪ੍ਰਤੀ ਮਹੀਨਾ ਦੇ ਹਿਸਾਬ ਨਾਲ ਕਣਕ ਵੰਡੀ ਜਾ ਰਹੀ ਹੈ। ਇਸ ਤੋ ਇਲਾਵਾ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ-5 ਤਹਿਤ ਸਾਰੇ ਕਾਰਡ ਧਾਰਕਾਂ ਨੂੰ 5 ਕਿਲੋ ਪ੍ਰਤੀ ਮਹੀਨਾ ਚਾਰ ਮਹੀਨਿਆਂ ਦੀ 20 ਕਿਲੋ ਪ੍ਰਤੀ  ਮੈਂਬਰ ਬਿਲਕੁਲ ਮੁਫ਼ਤ ਕਣਕ ਵੰਡੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਜਿਲ੍ਹਾ ਮੋਗਾ ਵਿੱਚ 1 ਲੱਖ 38 ਹਜਾਰ 357 ਪ੍ਰੀਓਰਿਟੀ ਹਾਉਸ ਹੋਲਡ ਪਰਿਵਾਰਾਂ ਅਤੇ 2742 ਅੰਨਤੋਦਿਆ ਪਰਿਵਾਰਾਂ ਨੂੰ ਨੈਸ਼ਨਲ ਫੂਡ ਸਕਿਓਰਿਟੀ ਐਕਟ 2013 ਤਹਿਤ ਇਸ ਕਲਿਆਣਕਾਰੀ ਸਕੀਮ ਦਾ ਫਾਇਦਾ ਮਿਲ ਰਿਹਾ ਹੈ।    

WhatsApp Image 2022-05-05 at 9.09.16 AM
WhatsApp Image 2022-05-20 at 2.57.41 PM
WhatsApp Image 2025-01-09 at 16.59.28
WhatsApp Image 2024-08-10 at 7.15.30 PM (4)
WhatsApp Image 2023-03-28 at 1.44.51 PM (1)
Nagpal 3
WhatsApp Image 2025-01-11 at 14.26.10
WhatsApp Image 2022-05-23 at 10.44.37 AM

 

Fast News Punjab