ਅਪਰਾਧਤਾਜਾ ਖਬਰਾਂਤਾਜ਼ਾ ਖਬਰਾਂਮਨੋਰੰਜਨਰਾਜਨੀਤੀਵਪਾਰ
ਵਿਧਾਨ ਸਭਾ ਚੋਣਾਂ ਕਾਰਨ ਅਸਲਾ ਡੀਲਰਾਂ ਅਤੇ ਪੁਲਿਸ ਸਟੇਸ਼ਨਾਂ ਵਿੱਚ ਜਮ੍ਹਾਂ ਹਥਿਆਰਾਂ ਨੂੰ ਰਿਲੀਜ਼ ਕਰਨ ਦੇ ਹੁਕਮ ਜਾਰੀ

ਮੋਗਾ, 25 ਮਾਰਚ ਵਧੀਕ ਜਿ਼ਲ੍ਹਾ ਮੈਜਿਸਟ੍ਰੇਟ ਮੋਗਾ ਸ੍ਰੀ ਹਰਚਰਨ ਸਿੰਘ ਨੇ ਦੱਸਿਆ ਕਿ ਪੰਜਾਬ ਰਾਜ ਵਿਧਾਨ ਸਭਾ ਚੋਣਾਂ -2022 ਦੇ ਮੱਦੇਨਜ਼ਰ ਜਿ਼ਲ੍ਹਾ ਪ੍ਰਸ਼ਾਸ਼ਨ ਮੋਗਾ ਵੱਲੋਂ ਸਮੂਹ ਲਾਇਸੰਸਸ਼ੁਦਾ ਹਥਿਆਰ ਰੱਖਣ ਵਾਲੇ ਵਿਅਕਤੀਆਂ ਨੂੰ ਆਪਣਾ-ਆਪਣਾ ਹਥਿਆਰ ਨੇੜੇ ਦੇ ਪੁਲਿਸ ਸਟੇਸ਼ਨ ਵਿੱਚ ਜਾਂ ਅਧਿਕਾਰਤ ਅਸਲਾ ਡੀਲਰ ਪਾਸ ਜਮ੍ਹਾਂ ਕਰਵਾਉਣ ਲਈ ਹੁਕਮ ਜਾਰੀ ਕੀਤੇ ਗਏ ਸਨ।
ਸ੍ਰੀ ਹਰਚਰਨ ਸਿੰਘ ਨੇ ਦੱਸਿਆ ਕਿ ਹੁਣ ਵਿਧਾਨ ਸਭਾ ਚੋਣਾਂ-2022 ਦੀ ਪ੍ਰਕਿਰਿਆ ਖਤਮ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਮੋਗਾ ਜਾਬਤਾ ਫੌਜ਼ਦਾਰੀ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿ਼ਲ੍ਹਾ ਮੋਗਾ ਦੇ ਸਮੂਹ ਅਧਿਕਾਰਤ ਅਸਲਾ ਡੀਲਰਾਂ ਅਤੇ ਪੁਲਿਸ ਸਟੇਸ਼ਨਾਂ ਨੂੰ ਜਮ੍ਹਾਂ ਹੋਏ ਲਾਇਸੰਸੀ ਹਥਿਆਰ ਰਿਲੀਜ਼ ਕਰਨ ਦੇ ਹੁਕਮ ਦਿੱਤੇ ਜਾਂਦੇ ਹਨ।




